Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਦੇਸ਼ ਨੂੰ 'ਜੈ ਜਵਾਨ-ਜੈ ਕਿਸਾਨ' ਦਾ ਨਾਅਰੇ ਉਤੇ ਪਹਿਰਾ ਦੇਣ ਦੀ ਲੋੜ : ਹਰੀਸ਼ ਰਾਵਤ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸ੍ਰੀ ਲਾਲ ਬਹਾਦਰ ਸਾਸ਼ਤਰੀ ਨੂੰ ਵਰੇਗੰਢ ਮੌਕੇ ਕੀਤਾ ਯਾਦ

Web Admin

Web Admin

5 Dariya News

ਅੰਮ੍ਰਿਤਸਰ , 02 Oct 2020

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸਾਸ਼ਤਰੀ ਨੂੰ ਉਨਾਂ ਦੇ ਜਨਮ ਦਿਨ ਮੌਕੇ ਸਰਧਾਂਜਲੀ ਭੇਟ ਕਰਦੇ ਹੋਏ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਇਨਾਂ ਮਹਾਨ ਸਖਸ਼ੀਅਤਾਂ ਦੇ ਪਦ ਚਿੰਨਾਂ ਉਤੇ ਚੱਲਦੇ ਹੋਏ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿਲਾਂ ਦੇ ਵਿਰੋਧ ਵਿਚ ਦੇਸ਼ ਭਰ ਵਿਚ ਅੰਦੋਲਨ ਸ਼ੁਰੂ ਕਰੇਗੀ। ਕੰਪਨੀ ਬਾਗ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਉਤੇ ਸ਼ਰਧਾ ਭੇਟ ਕਰਨ ਅਤੇ ਜਲਿਆਂ ਵਾਲਾ ਬਾਗ ਵਿਖੇ ਅਜ਼ਾਦੀ ਪਰਵਾਨਿਆਂ ਨੂੰ ਸਿਜਦਾ ਕਰਨ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਰਾਵਤ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਜਿਨਾਂ ਲੋਕਾਂ ਲਈ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸੰਘਰਸ਼ ਕੀਤਾ ਅਤੇ ਸ੍ਰੀ ਸਾਸ਼ਤਰੀ ਨੇ ਉਨਾਂ ਦੇ ਹੱਕ ਵਿਚ ਨਾਅਰਾ ਦਿੱਤਾ, ਅੱਜ ਫਿਰ ਉਹ ਮਿਹਨਤੀ ਲੋਕ ਕਿਸਾਨ ਸਰਕਾਰ ਦੇ ਕਾਲੇ ਕਾਨੂੰਨ ਦਾ ਸ਼ਿਕਾਰ ਹੋ ਰਿਹਾ ਹੈ। ਉਨਾਂ ਕਿਹਾ ਕਿ ਦੇਸ਼ ਵਾਸੀਆਂ ਦਾ ਪੇਟ ਭਰਨ ਲਈ ਕਿਸਾਨ ਨੂੰ ਉਸਦੀ ਫਸਲ ਦੀ ਪੱਕੀ ਕੀਮਤ ਦਾ ਭਰੋਸਾ ਅਤੇ ਆਮ ਲੋਕਾਂ ਤੱਕ ਸਸਤਾ ਰਾਸ਼ਨ ਪਹੁੰਚਾਉਣ ਦਾ ਉਪਰਾਲਾ ਬੜੇ ਸੰਘਰਸ਼ ਤੋਂ ਬਾਅਦ ਸ਼ੁਰੂ ਹੋਇਆ ਸੀ, ਜੋ ਕਿ ਹੁਣ ਸਮਾਪਤ ਕੀਤਾ ਜਾ ਰਿਹਾ ਹੈ। ਉਨਾਂ ਮਹਾਤਮਾ ਗਾਂਧੀ ਅਤੇ ਸ੍ਰੀ ਸਾਸ਼ਤਰੀ ਨੂੰ ਯਾਦ ਕਰਦੇ ਸੰਕਲਪ ਲੈਂਦੇ ਕਿਹਾ ਕਿ ਅਸੀਂ ਇਸ ਲੜਾਈ ਨੂੰ ਅੱਗੇ ਲੈ ਕੇ ਜਾਵਾਂਗੇ ਅਤੇ ਕਿਸਾਨ ਨੂੰ ਉਸਦਾ ਹੱਕ ਦਿਵਾ ਕੇ ਰਹਾਂਗੇ। ਇਸ ਲਈ ਪੂਰੇ ਦੇਸ਼ ਨੂੰ ਲਾਮਬੰਦ ਕੀਤਾ ਜਾਵੇਗਾ, ਕਿਉਂਕਿ ਇਹ ਇਕੱਲੇ ਕਿਸਾਨ ਦਾ ਮਸਲਾ ਨਹੀਂ, ਇਹ ਵਪਾਰੀ, ਦੁਕਾਨਦਾਰ ਅਤੇ ਹਰ ਨਾਗਰਿਕ ਦਾ ਮੁੱਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਦੇ ਹੱਕ ਨੂੰ ਕੋਈ ਖੋਹ ਨਹੀਂ ਸਕਦਾ।ਉਤਰ ਪ੍ਰਦੇਸ਼ ਵਿਚ ਦਲਿਤ ਲੜਕੀ ਨੂੰ ਜਬਰ ਜਿਨਾਹ ਮਗਰੋਂ ਮੌਤ ਦੇ ਘਾਟ ਉਤਾਰ ਦੇਣ ਦੇ ਮੁੱਦੇ ਉਤੇ ਬੋਲਦੇ ਸ੍ਰੀ ਰਾਵਤ ਨੇ ਕਿਹਾ ਕਿ ਰਾਜ ਸਰਕਾਰ ਨੂੰ ਦਲਿਤ ਅਤੇ ਬਹੂ-ਬੇਟੀਆਂ ਦੀ ਸੁਰੱਖਿਆ ਯਕੀਨੀ ਬਨਾਉਣੀ ਚਾਹੀਦੀ ਹੈ ਅਤੇ ਅਜਿਹੇ ਮੌਕੇ ਜਨਤਾ ਦੇ ਪ੍ਰਤੀਨਿਧੀ ਬਣ ਕੇ ਕੰਮ ਕਰਨਾ ਚਾਹੀਦਾ ਹੈ ਨਾ ਕਿ ਇਕ ਪਾਰਟੀ ਦੇ ਮੁੱਖ ਮੰਤਰੀ ਵਜੋਂ। 

ਉਨਾਂ ਕਿਹਾ ਕਿ ਸਮਾਜ ਨੂੰ ਵੀ ਅਜਿਹੇ ਦਰਿੰਦਿਆਂ ਵਿਰੁੱਧ ਅਵਾਜ਼ ਉਠਾਉਣੀ ਚਾਹੀਦੀ ਹੈ। ਭਾਜਪਾ ਵੱਲੋਂ ਕਾਂਗਰਸ ਉਤੇ ਕਿਸਾਨ ਨੂੰ ਗੁੰਮਰਾਹ ਕਰਨ ਦੇ ਲਗਾਏ ਜਾ ਰਹੇ ਦੋਸ਼ਾਂ ਬਾਰੇ ਬੋਲਦੇ ਸ੍ਰੀ ਰਾਵਤ ਨੇ ਕਿਹਾ ਕਿ ਗੁੰਮਰਾਹ ਤਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਰਦੇ ਹਨ, ਜੋ ਕਦੇ ਹਰੇਕ ਦੇ ਖਾਤੇ ਵਿਚ 15 ਲੱਖ ਪਾਉਣ ਦੀ ਗੱਲ ਕਰਦੇ ਹਨ, ਕਦੇ 2 ਕਰੋੜ ਨੌਕਰੀਆਂ ਦੀ ਅਤੇ ਕਿਸਾਨ ਦੀ ਆਮਦਨ ਦੁੱਗਣੀ ਕਰਨੀ ਦੀ ਅਸੀਂ ਗੁੰਮਰਾਹ ਨਹੀਂ ਕਰਦੇ ਸਗੋਂ ਜਾਗਰੂਕ ਕਰਦੇ ਹਾਂ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਲਈ ਤਸੱਲੀ ਵਾਲੀ ਗੱਲ ਹੈ ਕਿ ਜਦੋਂ ਕਿਸਾਨਾਂ ਦਾ ਮਸੀਹਾ ਅਖਵਾਉਂਦਾ ਅਕਾਲੀ ਦਲ ਇੰਨਾਂ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਸ੍ਰੀ ਮੋਦੀ ਦੇ ਹੱਕ ਵਿਚ ਤਾੜੀਆਂ ਮਾਰ ਰਿਹਾ ਸੀ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਇੰਨਾਂ ਕਾਨੂੰਨਾਂ ਦੀ ਸਿਫਤ ਕਰ ਰਹੇ ਸਨ, ਉਸ ਵਕਤ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਰੁੱਧ ਅਵਾਜ਼ ਉਠਾਈ। ਉਨਾਂ ਕਿਹਾ ਕਿ ਕੈਪਟਨ ਦੇਸ਼ ਵਿਚ ਪਹਿਲੇ ਮੁੱਖ ਮੰਤਰੀ ਹਨ, ਜਿੰਨਾ ਨੇ ਇਨਾਂ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ ਅਵਾਜ਼ ਬੁਲੰਦ ਕੀਤੀ। ਉਨਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਵੀ ਤਿੰਨ ਦਿਨ ਲਗਾਤਾਰ ਪੰਜਾਬ ਦੇ ਕਿਸਾਨਾਂ ਨਾਲ ਇਸ ਮੋਰਚੇ ਉਤੇ ਬੈਠਣ ਲਈ ਆ ਰਹੇ ਹਨ ਅਤੇ ਉਸ ਮਗਰੋਂ ਕਾਂਗਰਸ ਸਾਰੇ ਦੇਸ਼ ਵਿਚ ਇਹ ਅਵਾਜ਼ ਉਠਾ ਰਹੀ ਹੈ। ਸ੍ਰੀ ਨਵਜੋਤ ਸਿੱਧੂ ਬਾਰੇ ਪੁੱਛੇ ਜਾਣ ਉਤੇ ਸ੍ਰੀ ਰਾਵਤ ਨੇ ਕਿਹਾ ਕਿ ਉਹ ਸਾਡੇ ਭਰਾ ਹਨ, ਰਾਜਨੀਤੀ ਤੇ ਮਾਨਵਤਾ ਦੇ ਪੁਜਾਰੀ ਹਨ ਅਤੇ ਉਹ ਅਜਿਹੇ ਮੌਕੇ ਚੁੱਪ ਨਹੀਂ ਬੈਠ ਸਕਦੇ, ਸੋ ਜਲਦੀ ਹੀ ਉਹ ਸ੍ਰੀ ਰਾਹੁਲ ਗਾਂਧੀ ਨਾਲ ਕਿਸਾਨ ਅੰਦੋਲਨ ਵਿਰੁੱਧ ਡਟੇ ਨਜ਼ਰ ਆਉਣਗੇ। ਇਸ ਮਗਰੋਂ ਉਨਾਂ ਸ੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ, ਮੇਅਰ ਸ. ਕਰਮਜੀਤ ਸਿੰਘ ਰਿੰਟੂ, ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਸ੍ਰੀ ਸੁਨੀਲ ਦੱਤੀ, ਡਿਪਟੀ ਮੇਅਰ ਸ੍ਰੀ ਯੂਨਿਸ ਕੁਮਾਰ, ਚੇਅਰਮੈਨ ਸ੍ਰੀ ਦਿਨੇਸ਼ ਬੱਸੀ, ਚੇਅਰਮੈਨ ਸ੍ਰੀ ਅਰੁਣ ਪੱਪਲ, ਚੇਅਰਮੈਨ ਸ੍ਰੀ ਜੁਗਲ ਕਿਸ਼ੋਰ, ਕਾਂਗਰਸ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਸ. ਭਗਵੰਤਪਾਲ ਸਿੰਘ ਸੱਚਰ, ਸ੍ਰੀ ਵਿਕਾਸ ਸੋਨੀ, ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Harish Rawat , Punjab Pradesh Congress Committee , Congress , Punjab , Amritsar , O P Soni , Om Parkash Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD