Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਦਿਆਰਥੀਆਂ ਨੂੰ ਵੰਡੇ 400 ਸਮਾਰਟਫੋਨ

ਸਮਾਰਟ ਫੋਨਾਂ ਰਾਹੀਂ ਬੱਚੇ ਨਾ ਸਿਰਫ ਆਨ ਲਾਈਨ ਸਿੱਖਿਆ ਦੇ ਨਾਲ-ਨਾਲ ਤਕਨੀਕੀ ਜਾਣਕਾਰੀ, ਡਿਜੀਟਲ ਬੈਂਕਿੰਗ ਆਦਿ ਵੀ ਸਿੱਖ ਸਕਣਗੇ- ਰਾਣਾ ਸੋਢੀ

Web Admin

Web Admin

5 Dariya News

ਗੁਰਹਰਸਹਾਏ (ਫਿਰੋਜ਼ਪੁਰ) , 02 Oct 2020

Last updated on: Oct 02, 2020, 00:00 IST

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਨੂੰ ਪੂਰਾ ਕਰਦਿਆਂ ਵੀਰਵਾਰ ਨੂੰ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਸ੍ਰ: ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿੱਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ (ਲੜਕੇ ਅਤੇ ਲੜਕੀਆਂ) ਦੇ 400 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਪੜਾਈ ਵਿੱਚ ਮਦਦ ਕਰਨ ਦਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਸਿੱਖਿਆ ਪਿਛਲੇ ਕੁਝ ਸਮੇਂ ਤੋਂ ਆਨਲਾਈਨ ਚਲ ਰਹੀ ਹੈ, ਪਰ ਗਰੀਬ ਪਰਿਵਾਰਾਂ ਦੇ ਬੱਚੇ, ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਹ ਇਸ ਆਨਲਾਈਨ ਪੜਾਈ ਦਾ ਦਾ ਲਾਭ ਨਹੀਂ ਲੈ ਪਾ ਰਹੇ ਸਨ।  ਉਨ੍ਹਾਂ ਕਿਹਾ ਕਿ ਇਹ ਸਮਾਰਟ ਫੋਨ ਮਿਲਣ ਨਾਲ ਹੁਣ ਉਹ ਆਪਣੀ ਪੜਾਈ ਵਧੀਆ ਢੰਗ ਨਾਲ ਕਰ ਸਕਣਗੇ। ਉਨ੍ਹਾ ਦੱਸਿਆ ਕਿ ਵਿਦਿਆਰਥੀ ਨਾ ਸਿਰਫ ਆਨਲਾਈਨ ਪੜਾਈ ਕਰ ਸਕਣਗੇ ਬਲਕਿ ਔਜੋਕੇ ਸਮੇਂ ਵਿੱਚ ਵਰਤੇ ਜਾਣ ਵਾਲੇ ਡਿਜੀਟਲ ਭੁਗਤਾਨ, ਡਿਜੀਟਲ ਬੈਂਕਿਗ ਆਦਿ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਸ੍ਰ: ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਮਾਰਟ ਫੋਨਾਂ ਦੀ ਸਭ ਤੋਂ ਵੱਡੀ ਖਾਸਿਅਤ ਇਹ ਹੈ ਕਿ ਵਿਦਿਆਰਥੀਆਂ ਦੇ ਕੰਮ ਆਉਣ ਵਾਲੀਆਂ 'ਈ-ਸੇਵਾ ਐਪ' ਵਰਗੀਆਂ ਕੁੱਝ ਜ਼ਰੂਰੀ ਮੋਬਾਇਲ ਐਪ ਪਹਿਲਾਂ ਤੋਂ ਹੀ ਇਸ ਮੋਬਾਇਲ ਵੀ ਲੋਡ ਕੀਤੀਆਂ ਗਈਆਂ ਹਨ। ਇਨਾਂ ਸਮਾਰਟ ਮੋਬਾਇਲ ਫੋਨਾਂ ਵਿੱਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਸ਼ਾਮਲ ਕੀਤਾ ਗਿਆ ਹੈ। ਇਸ ਉਪਰਾਲੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਖ਼ਾਸਕਰ ਗਰੀਬ ਵਰਗ ਦੇ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿੱਚ ਭਾਰੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਦਾ ਮਕਸਦ ਨੌਜਵਾਨ ਪੀੜੀ ਦੀ ਡਿਜੀਟਲ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹੀ ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕ ਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਵੀ ਯਕੀਨੀ ਬਣਾਉਣਾ ਹੈ। ਮੋਬਾਇਲ ਮਿਲਣ ਉਪਰੰਤ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ; ਗੁਰਪਾਲ ਸਿੰਘ ਚਾਹਲ, ਸ. ਰਵਿੰਦਰ ਸਿੰਘ ਅਰੋੜਾ ਐਸ.ਡੀ.ਐਮ, ਸੀਨੀਅਰ ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਕਮਲ ਅਰੋੜਾ, ਪ੍ਰਿੰਸੀਪਲ ਕਰਨ ਸਿੰਘ ਧਾਲੀਵਾਲ, ਪ੍ਰਿੰਸੀਪਲ ਸੁਰੇਸ਼ ਕੁਮਾਰ, ਗੁਰਦੀਪ ਸਿੰਘ ਢਿੱਲੋ,ਅੰਮ੍ਰਿਤਪਾਲ ਸਿੰਘ, ਨਸੀਬ ਸਿੰਘ ਸੰਧੂ, ਦਵਿੰਦਰ ਜੰਗ,, ਵੇਦ ਪ੍ਰਕਾਸ਼ ਚੇਅਰਮੈਨ ਮਾਰਕੀਟ ਕਮੇਟੀ, ਪ੍ਰਧਾਨ ਆੜਤੀਆ ਐਸੋਸੀਏਸ਼ਨ ਰਵੀ ਸ਼ਰਮਾ, ਅੰਗਰੇਜ ਸਿੰਘ, ਬਲਕਾਰ ਸਿੰਘ, ਵਿੱਕੀ ਸੰਧੂ, ਸੋਹਣ ਸਿੰਘ ਚੇਅਰਮੈਨ ਬਲਾਕ ਸਮਿਤੀ, ਨਛੱਤਰ ਸਿੰਘ, ਕੁਲਦੀਪ ਧਵਨ, ਦੀਪੂ ਨਰੂਲਾ, ਵਿੱਕੀ ਨਰੂਲਾ ਆਦਿ ਹਾਜ਼ਰ ਸਨ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD