Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਢੁੱਕਵੀਂ ਪ੍ਰਣਾਲੀ ਲਾਗੂ ਕਰਨ ਦੀ ਕੀਤੀ ਹਦਾਇਤ

Web Admin

Web Admin

5 Dariya News

ਲੁਧਿਆਣਾ , 02 Oct 2020

Last updated on: Oct 02, 2020, 00:00 IST

ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ  ਭਾਰਤ ਭੂਸ਼ਣ ਆਸ਼ੂ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਢੁੱਕਵੀਂ ਪ੍ਰਣਾਲੀ ਅਪਣਾਈ ਜਾਵੇ।ਸ੍ਰੀ ਆਸ਼ੂ ਵੱਲੋਂ ਅੱਜ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਅਤੇ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦੇ ਨਾਲ ਦਫ਼ਤਰ ਨਗਰ ਨਿਗਮ ਜ਼ੋਨ-ਡੀ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ।ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਸੇਲ ਡੀਡ, ਨਵਾਂ ਨੰਬਰ, ਬੈਂਕ ਮੌਰਟਗੇਜ ਦਰਜ਼ ਕਰਨ ਸਬੰਧੀ, ਅਦਾਲਤ ਦੇ ਕੇਸਾਂ ਸਬੰਧੀ ਅਤੇ ਟੀ.ਐੱਸ.-1 ਵਰਗੀਆਂ ਸੇਵਾਵਾਂ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ 'ਤੇ ਜ਼ੋਰ ਦਿੱਤਾ।ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਕਿ ਉਹ ਆਪਣੇ ਸਿਸਟਮ ਵਿੱਚ ਆਧੁਨਿਕ ਟੈਕਨੋਲੋਜੀ ਦਾ ਸਹਾਰਾਂ ਲੈਣ ਤਾਂ ਜੋ ਲੋਕ ਆਪਣੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹ ਸਕਣ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਸੂਚਿਤ ਕੀਤਾ ਜਾਵੇ ਉਨ੍ਹਾਂ ਦੀ ਅਰਜ਼ੀ ਦਾ ਕੀ ਸਟੇਟਸ ਹੈ ਅਤੇ ਕੰਮ ਪੂਰਾ ਹੋਣ 'ਤੇ ਵੀ ਐਸ.ਐਮ.ਐਸ. ਰਾਹੀਂ ਦੱਸਿਆ ਜਾਵੇ।ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸ਼ਹਿਰ ਵਾਸੀਆਂ ਲਈ ਪਾਰਦਰਸ਼ੀ ਪ੍ਰਣਾਲੀ ਲਿਆਉਣ ਲਈ ਪੱਬਾਂ ਭਾਰ ਹੋ ਜਾਣ ਤਾਂ ਜੋ ਲੁਧਿਆਣਾ ਸ਼ਹਿਰ ਦਾ ਕੋਈ ਵੀ ਨਾਗਰਿਕ ਨਿਗਮ ਦਫ਼ਤਰਾਂ 'ਚ ਖੱਜਲ-ਖੁਆਰ ਨਾ ਹੋਵੇ।ਕੈਬਨਿਟ ਮੰਤਰੀ ਆਸ਼ੂ ਵੱਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਸੂਚਾਰੁ ਪ੍ਰਣਾਲੀ ਨੂੰ ਲਾਗੂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Mamta Ashu , Balkar Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD