Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਹਿਲੇ ਪੜਾਅ ਵਜੋਂ 13 ਖੇਡ ਮੈਦਾਨਾਂ ਦਾ ਰੱਖਿਆ ਨੀਂਹ ਪੱਥਰ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਂਬੂਲੈਂਸ ਵੈਨਾਂ ਨੂੰ ਦਿੱਤੀ ਹਰੀ ਝੰਡੀ

Web Admin

Web Admin

5 Dariya News

ਲੁਧਿਆਣਾ , 02 Oct 2020

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਅੱਜ ਜ਼ਿਲ੍ਹਾ ਲੁਧਿਆਣਾ ਦੇ 13 ਪਿੰਡਾਂ ਵਿੱਚ ਪੇਂਡੂ ਖੇਡ ਸਟੇਡੀਅਮਾਂ ਤੇ ਖੇਡ ਮੈਦਾਨਾਂ ਦਾ ਵਰਚੂਅਲ ਨੀਹਂ ਪੱਥਰ ਰੱਖਦਿਆਂ  ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਨਲਾਈਨ ਵੀਡੀਓ ਕਾਨਫਰੰਸ ਰਾਹੀਂ ਜਿਥੇ ਪੰਜਾਬ ਦੇ 150 ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਗਿਆ, ਉਥੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸਣ ਆਸ਼ੂ ਵੱਲੋਂ ਇਸ ਆਨਲਾਈਨ ਕਾਨਫਰੰਸ 'ਚ ਹਿੱਸਾ ਲਿਆ ਗਿਆ।ਕੈਬਨਿਟ ਮੰਤਰੀ ਸ੍ਰੀ ਆਸ਼ੂ ਵੱਲੋਂ ਮਹਾਤਮਾਂ ਗਾਂਧੀ ਜੀ ਦੇ ਇਸ ਪਾਵਨ ਦਿਹਾੜੇ ਮੌਕੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਾਨਕ ਬੱਚਤ ਭਵਨ ਵਿਖੇ ਐਂਬੂਲੈਂਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਵੀ ਰਵਾਨਾ ਕੀਤਾ ਗਿਆ। ਇਹ 7 ਐਂਬੂਲੈਂਸ ਵੈਨਾਂ ਜੀ. ਐਂਟਰਟੇਨਮੈਂਟ ਵੱਲੋਂ ਦਾਨ ਕੀਤੀਆਂ ਗਈਆਂ ਹਨ ਜਿਂਨ੍ਹਾ ਵਿੱਚੋਂ 4 ਵੈਨਾਂ ਆ ਚੁੱਕੀਆਂ ਹਨ ਤੇ 3 ਜਲਦੀ ਹੀ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।ਕੈਬਨਿਟ ਮੰਤਰੀ ਸ੍ਰੀ ਆਸ਼ੂ ਵੱਲੋਂ ਆਪਣੇ ਸੰਬੋਧਨ 'ਚ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸਾਨੂੰ ਅਹਿੰਸਾ ਅਤੇ ਸੱਚਾਈ ਦੇ ਰਸਤੇ 'ਤੇ ਚੱਲਦਿਆਂ ਸ਼ਾਂਤੀ ਅਤੇ ਸਦਭਾਵਨਾ ਲਈ ਨਿਰਸਵਾਰਥ ਕੰਮ ਕਰਨ ਬਾਰੇ ਕਿਹਾ ਹੈ। ਅੱਜ ਲੋੜ ਹੈ ਕਿ ਉਨ੍ਹਾਂ ਦੇ ਇਸ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਉਨ੍ਹਾਂ ਦੇਸ਼ ਦੇ ਕੱਦਵਾਰ ਨੇਤਾ ਰਹੇ ਸ੍ਰੀ ਲਾਲ ਬਹਾਦਰ ਸ਼ਾਸ਼ਤਰੀ ਨੂੰ ਵੀ ਉਨ੍ਹਾਂ ਦੇ ਜਨਮ ਦਿਵਸ ਮੌਕੇ ਯਾਦ ਕੀਤਾ।ਸ੍ਰੀ ਆਸ਼ੂ ਨੇ ਅੱਗੇ ਕਿਹਾ ਮਹਾਤਮਾ ਗਾਂਧੀ ਜੀ ਦੇ ਇਸ ਪਾਵਨ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਲਾਂਚ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਹੈਲਥ ਵਿਭਾਗ ਲਈ 100 ਦੇ ਕਰੀਬ ਐਂਬੂਲੈਸਾਂ ਖਰੀਦੀਆਂ ਜਾ ਰਹੀਆਂ ਹਨ, ਫਿਲਹਾਲ ਮੋਜੂਦਾ ਐਂਬੂਲੈਸਾਂ ਰਾਹੀਂ ਕੋਵਿਡ ਪੀੜਤ ਰੋਗੀਆਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ, ਬਾਅਦ 'ਚ ਇਹ ਵੈਂਨਾਂ ਸਬ-ਡਵੀਜ਼ਨ ਪੱਧਰ 'ਤੇ ਆਪਣੀ ਸੇਵਾਂਵਾਂ ਦੇਣਗੀਆਂ, ਨੌਜਵਾਨਾਂ ਪਿੰਡਾਂ ਵਿੱਚ ਸਪੋਰਟਸ ਪਾਰਕ ਡਿਵੈਲਪ ਕੀਤੇ ਜਾ ਰਹੇ ਹਨ, ਜੋ ਕਿ 1 ਏਕੜ ਤੋਂ 4 ਏਕੜ ਵਿੱਚ ਵੱਖ-ਵੱਖ ਡਿਜ਼ਾਇਨਾਂ ਵਿੱਚ ਹੋਣਗੇ। ਇਸੇ ਤਰ੍ਹਾ ਹਰ ਬਲਾਕ ਵਿੱਚ 5 ਸਪੋਰਟਸ ਪਾਰਕ ਅਤੇ ਕੁੱਲ ਜ਼ਿਲ੍ਹੇ ਵਿੱਚ ਕੁੱਲ 65  ਪਾਰਕ ਬਣਨਗੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਜਿਹੜੇ ਪਾਰਕਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ ਉਹ ਤੈਅ ਸੀਮਾਂ 'ਚ ਤਿਆਰ ਹੋ ਜਾਣਗੇ ਅਤੇ ਆਉਂਦੇ 6 ਮਹੀਨਿਆਂ ਦੇ ਅੰਦਰ-ਅੰਦਰ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਵਿਧਾਇਕ ਸੰਜੇ ਤਲਵਾੜ, ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ(ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਣੀਅਮ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ ਲੁਧਿਆਣਾ ਸ੍ਰੀ ਰਾਜੇਸ਼ ਕੁਮਾਰ ਬੱਗਾ ਵੀ ਹਾਜ਼ਰ ਸਨ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Mamta Ashu , Balkar Singh Sandhu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD