Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਣਗੇ ਸਮਾਰਟ ਫੋਨ: ਗੁਰਪ੍ਰੀਤ ਸਿੰਘ ਕਾਂਗੜ

ਮਾਲ ਮੰਤਰੀ ਕਾਂਗੜ ਨੇ ਕੀਤੀ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ, ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਕੀਤੇ ਚੈਕ ਭੇਂਟ

Web Admin

Web Admin

5 Dariya News

ਰਾਮਪੁਰਾ (ਬਠਿੰਡਾ) , 03 Oct 2020

Last updated on: Oct 03, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਰਾਮਪੁਰਾ ਵਿਖੇ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਾਮਪੁਰਾ ਮੰਡੀ ਨੂੰ 163 ਅਤੇ ਮੰਡੀ ਫੂਲ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂੰ 240 ਸਮਾਰਟ ਮੋਬਾਇਲ ਫੋਨਾਂ ਦੀ ਵੰਡ ਕੀਤੀ ਗਈ।ਸ. ਕਾਂਗੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਮੁੱਖ ਮਕਸਦ ਡਿਜ਼ੀਟਲ ਪਹੁੰਚ, ਹੁਨਰ ਵਿਕਾਸ, ਤਕਨੀਕੀ ਜਾਣਕਾਰੀ, ਆਨਲਾਇਨ ਸਿੱਖਿਆ ਪ੍ਰਣਾਲੀ ਨਾਲ ਜੋੜਨਾ, ਭਵਿੱਖ ਵਿਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਉਣੇ ਅਤੇ ਸਮੇਂ ਸਮੇਂ 'ਤੇ ਸਰਕਾਰੀ ਸੇਵਾਵਾਂ ਬਾਰੇ ਜਾਣਕਾਰੀ ਉਪਲਬਧ ਕਰਵਾਉਣਾ ਹੈ।ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਇਹ ਸਮਾਰਟ ਫੋਨ ਵਿਦਿਆਰਥੀਆਂ ਦੇ ਜੀਵਨ ਵਿਚ ਵੱਡੀ ਤਬਦੀਲੀ ਲਿਆਉਂਦਿਆਂ ਆਨ ਲਾਇਨ ਸਿੱਖਿਆ ਹਾਸਲ ਕਰਨ ਵਿਚ ਵਰਦਾਨ ਸਾਬਤ ਹੋਣਗੇ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕੈਬਨਿਟ ਮੰਤਰੀ ਸ. ਕਾਂਗੜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ।ਇਸ ਤੋਂ ਪਹਿਲਾਂ ਦਫ਼ਤਰ ਮਾਰਕਿਟ ਕਮੇਟੀ ਰਾਮਪੁਰਾ ਵਿਖੇ ਹੋਏ ਸਮਾਗਮ ਦੌਰਾਨ ਸ. ਕਾਂਗੜ ਨੇ ਵੱਖ-ਵੱਖ ਪਿੰਡਾਂ ਦੀ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਭੇਂਟ ਕੀਤੇ। ਚੈਕ ਸੌਂਪਦੇ ਹੋਏ ਸ. ਕਾਂਗੜ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨਾਂ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਹੋਰ ਵਿਕਾਸ ਕਾਰਜ ਆਰੰਭੇ ਜਾ ਸਕਣ। ਸ. ਕਾਂਗੜ ਨੇ ਰਾਮਪੁਰਾ ਫੂਲ ਸ਼ਹਿਰ ਵਿਖੇ ਸਟੇਡੀਅਮ ਦੇ ਨਵੀਨੀਕਰਨ, ਨਹਿਰੀ ਕੱਸੀ ਤੋਂ ਟਰੈਕਟਰ ਏਜੰਸੀ ਤੱਕ ਮੈਟਲਡ ਰੋਡ ਦੀ ਉਸਾਰੀ ਦੇ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ।ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਨਿੰਦਰ ਕੌਰ, ਉਪ ਜ਼ਿਲਾ ਸਿੱਖਿਆ ਅਫ਼ਸਰ ਸ. ਇੱਕਬਾਲ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚ ਤੇ ਪੰਚ ਆਦਿ ਹਾਜ਼ਰ ਸਨ।

 

Tags: Gurpreet Singh Kangar , Punjab Pradesh Congress Committee , Congress , Bathinda , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD