Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਸੈਨਾ ਸਨਮਾਨ ਨਾਲ ਦਿੱਤੀ ਗਈ ਹਵਲਦਾਰ ਕੁਲਦੀਪ ਸਿੰਘ ਨੂੰ ਅਤਿੰਮ ਵਿਦਾਇਗੀ

ਕੈਬਨਿਟ ਮੰਤਰੀ ਅਰੋੜਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ਹੀਦ ਨੂੰ ਅਰਪਿਤ ਕੀਤੇ ਸ਼ਰਧਾ ਦੇ ਫੁੱਲ

Web Admin

Web Admin

5 Dariya News

ਹੁਸ਼ਿਆਰਪੁਰ , 02 Oct 2020

Last updated on: Oct 02, 2020, 00:00 IST

ਜੰਮੂ-ਕਸ਼ਮੀਰ ਦੀ ਸੀਮਾ ’ਤੇ ਸਰਹੱਦੋਂ ਪਾਰ ਹੋਈ ਗੋਲਾਬਾਰੀ ਵਿੱਚ ਸ਼ਹੀਦ ਹੋਏ ਹੁਸ਼ਿਆਰਪੁਰ ਦ ਪਿੰਡ ਰਾਜੂ ਦਵਾਖੜੀ ਦੇ ਹਵਲਦਾਰ ਕੁਲਦੀਪ ਸਿੰਘ ਨੂੰ ਅੱਜ ਸੈਨਿਕ ਸਨਮਾਨ ਨਾਲ ਉਨ੍ਹਾਂ ਦੇ ਪਿੰਡ ਵਿੱਚ ਹੀ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਦੌਰਾਨ ਉਦਯੋਗ ਦੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਅਤੇ ਉੜਮੁੜ ਵਿਧਾਨ ਸਭਾ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਤੋਂ ਇਲਾਵਾ ਅਤੇ ਹੋਰ ਸ਼ਖਸੀਅਤਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਕੈਬਨਿਟ ਮੰਤਰੀ ਅਰੋੜਾ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ ਅਤੇ ਕਦੇ ਵੀ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਵਲਦਾਰ ਕੁਲਦੀਪ ਸਿੰਘ ਇਕ ਬਹਾਤਰ ਯੋਧਾ ਸਨ ਅਤੇ ਉਨ੍ਹਾਂ ਦੇ ਮਹਾਨ ਬਲੀਦਾਨ ਪ੍ਰਤੀ ਦੇਸ਼ ਸਦਾ ਉਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਦੌਰਾਨ ਐਸ.ਪੀ. ਰਮਿੰਦਰ ਸਿੰਘ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ ਤੋਂ ਇਲਾਵਾ ਸੈਨਾ ਦੇ ਅਫ਼ਸਰ ਅਤੇ ਵੱਖ-ਵੱਖ ਖੇਤਰਾਂ ਦੇ ਸ਼ਖਸੀਅਤਾਂ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਜ਼ਿਕਰਯੋਗ ਹੈ ਕਿ ਵੀਰਵਾਰ ਜੰਮੂ-ਕਸ਼ਮੀਰ ਸੀਮਾ ’ਤੇ ਪਾਕਿਸਤਾਨੀ ਫੌਜ ਵਲੋਂ ਕੀਤੀ ਗਈ ਗੋਲਾਬਾਰੀ ਦੌਰਾਨ 15 ਸਿੱਖ ਲਾਈਟ ਇਨਫੈਂਟਰੀ ਦੇ ਹਵਲਦਾਰ ਕਲਦੀਪ ਸਿੰਘ ਸ਼ਹੀਦ ਹੋ ਗਏ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Havildar Kuldeep Singh , Dasuya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD