Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

ਸੁਚੱਜੀ ਖ਼ਰੀਦ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

Web Admin

Web Admin

5 Dariya News

ਨਵਾਂਸ਼ਹਿਰ , 02 Oct 2020

Last updated on: Oct 02, 2020, 00:00 IST

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਕੋਵਿਡ ਸਬੰਧੀ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਸੁਰੱਖਿਆ ਉਪਾਵਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਖ਼ਰੀਦ ਕੇਂਦਰਾਂ ਵਿਚ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਉਣ ਤੋਂ ਇਲਾਵਾ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ, ਜਿਵੇਂ ਕਿ ਸਾਫ਼-ਸਫ਼ਾਈ ਰੱਖਣ, ਹੱਥ ਧੋਣ, ਆਪਸੀ ਦੂਰੀ ਬਰਕਰਾਰ ਰੱਖਣ ਅਤੇ ਮਾਸਕ ਪਹਿਨਣ ਆਦਿ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਨਾਲੋ-ਨਾਲ ਕਰਨ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਅਤੇ ਪਰਾਲੀ ਨੂੰ ਸਾੜਨ ਤੋਂ ਪਰਹੇਜ਼ ਕਰਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜ਼ਿਲੇ ਵਿਚ 373350 ਮੀਟਿ੍ਰਕ ਟਨ ਝੋਨੇ ਦੀ ਆਮਦ ਦੀ ਉਮੀਦ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ 19012 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 14044 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 5527 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 3835 ਮੀਟਿ੍ਰਕ ਟਨ, ਪਨਸਪ ਵੱਲੋਂ 3300, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 131 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 304 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਮੌਕੇ ਡੀ. ਐਫ. ਐਸ. ਸੀ ਰਾਜੇਸ਼ ਭਾਸਕਰ, ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ ਤੇ ਹੋਰ ਹਾਜ਼ਰ ਸਨ। 

 

Tags: DC SBS Nagar , Shaheed Bhagat Singh Nagar , Nawanshahr , Banga , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD