Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਸ.ਏ.ਐਸ ਨਗਰ ਵਿੱਚ ਤਿੰਨ ਖੇਡ ਮੈਦਾਨਾਂ ਦੇ ਨਿਰਮਾਣ ਦੀ ਡਿਜੀਟਲ ਤਰੀਕੇ ਨਾਲ ਸ਼ੁਰੂਆਤ

ਦਾਊਂ ਮਾਜਰਾ, ਬਰਸਾਲਪੁਰ ਤੱਪੜੀਆਂ ਅਤੇ ਚਡਿਆਲਾ ਵਿਖੇ ਕ੍ਰਮਵਾਰ 1, 2 ਅਤੇ 4 ਏਕੜ ਵਿੱਚ ਆਧੁਨਿਕ ਖੇਡ ਮੈਦਾਨ ਕੀਤੇ ਜਾਣਗੇ ਵਿਕਸਿਤ- ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ ਏ ਐਸ ਨਗਰ , 02 Oct 2020

Last updated on: Oct 02, 2020, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਨੌਜਵਾਨਾਂ ਦੀ  ਊਰਜਾ ਨੂੰ ਉਸਾਰੂ ਢੰਗ ਨਾਲ ਸੇਧ ਦੇਣ ਦੇ ਉਦੇਸ਼ ਅਤੇ ਰਾਜ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ।ਪੇਂਡੂ ਖੇਡ ਮੈਦਾਨਾਂ ਦੀ ਜਿਲ੍ਹਾ ਪੱਧਰੀ ਡਿਜੀਟਲ ਲਾਂਚ ਦੀ ਪ੍ਰਧਾਨਗੀ ਕਰਦਿਆਂ ਸ: ਸਿੱਧੂ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਰਾਜ ਦੇ ਪੇਂਡੂ ਖੇਤਰਾਂ ਵਿੱਚ 105 ਕਰੋੜ ਰੁਪਏ ਦੀ ਲਾਗਤ ਨਾਲ 750 ਖੇਡ ਸਟੇਡੀਅਮ ਅਤੇ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਉਕਤ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਆਗਾਜ਼ ਕਰ ਦਿੱਤਾ ਹੈ ਜਿਸ ਤਹਿਤ  ਪ੍ਰਤੀ ਬਲਾਕ ਇੱਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ  ਵਿਖੇ ਤਿੰਨ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਖਰੜ ਦੇ ਦਾਊਂ ਮਾਜਰਾ, ਮਾਜਰੀ ਦੇ ਬਰਸਾਲਪੁਰ ਤੱਪੜੀਆਂ ਅਤੇ ਡੇਰਾਬਸੀ ਬਲਾਕ ਵਿੱਚ ਚਡਿਆਲਾ ਦੇ ਖੇਡ ਮੈਦਾਨ ਸ਼ਾਮਲ ਹਨ।ਦਾਊਂ ਮਾਜਰਾ ਵਿਖੇ 12 ਲੱਖ ਦੀ ਲਾਗਤ ਨਾਲ 1 ਏਕੜ ਵਿੱਚ, ਬਰਸਲਪੁਰ ਤੱਪੜੀਆਂ ਵਿਖੇ 37 ਲੱਖ ਦੀ ਲਾਗਤ ਨਾਲ 2 ਏਕੜ ਵਿੱਚ ਅਤੇ ਚਡਿਆਲਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਚਾਰ ਏਕੜ ਦੇ ਰਕਬੇ ਵਿਚ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ।ਇਹ ਖੇਡ  ਮੈਦਾਨ ਵੱਖ ਵੱਖ ਖੇਡਾਂ ਸਬੰਧੀ ਲੋੜਾਂ ਨੂੰ ਵਿਸ਼ੇਸ਼ ਧਿਆਨ ਵਿੱਚ ਰੱਖਦਿਆਂ ਬਣਾਏ ਜਾ ਰਹੇ ਹਨ। ਆਮ ਤੌਰ 'ਤੇ ਇਨ੍ਹਾਂ ਵਿਚ ਕਬੱਡੀ, ਹਾਕੀ / ਫੁਟਬਾਲ, ਵਾਲੀਬਾਲ ਅਤੇ ਕ੍ਰਿਕਟ ਤੋਂ ਇਲਾਵਾ ਇਕ ਓਪਨ ਜਿੰਮ ਅਤੇ 400 ਮੀਟਰ ਦੌੜ ਦਾ ਟ੍ਰੈਕ ਸ਼ਾਮਲ ਹੈ। ਹਰੇ-ਭਰੇ ਤੇ ਸੁਹਾਵਣੇ ਵਾਤਾਵਰਣ ਲਈ ਮੈਦਾਨ ਦੇ ਨਾਲ-ਨਾਲ ਸੰਘਣੇ ਬੂਟੇ ਲਗਾਉਣ ਦੀ ਤਜਵੀਜ਼ ਕੀਤੀ ਗਈ ਹੈ।ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਖੇਡਾਂ ਵਿੱਚ ਰੁਝੇਵਿਆਂ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇਗਾ ਅਤੇ ਉਨ੍ਹਾਂ ਨੂੰ ਪੁਲਿਸ / ਫੌਜ ਵਿੱਚ ਭਰਤੀ ਹੋਣ ਲਈ ਰਾਹ ਪੱਧਰੇ ਹੋਣਗੇ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD