Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫ਼ਤਹਿ ਅਧੀਨ ਸਮਾਜ ਸੇਵੀ ਸੰਸਥਾਵਾਂ ਕੋਰੋਨਾ ਟੈਸਟਿੰਗ ਕੈਂਪ ਲਗਾਉਣ ਲਈ ਅੱਗੇ ਆਉਣ : ਡਾ: ਸੰਜੀਵ

ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨੈਣਾ ਦੇਵੀ ਮੰਦਰ ਸਰਹਿੰਦ ਸ਼ਹਿਰ ਵਿਖੇ ਲਗਾਇਆ ਕੋਰੋਨਾ ਟੈਸਟਿੰਗ ਕੈਂਪ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 04 Oct 2020

Last updated on: Oct 04, 2020, 00:00 IST

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਅਧੀਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਕੋਰੋਨਾ ਟੈਸਟਿੰਗ ਦੇ ਕੈਂਪ ਲਗਾਉਣ ਲਈ ਅੱਗੇ ਆਉਣ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਛੇਤੀ ਕੋਰੋਨਾ ਮੁਕਤ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਨੈਣਾਂ ਦੇਵੀ ਮੰਦਰ ਵਿਖੇ ਲਗਾਏ ਕੋਰੋਨਾ ਟੈਸਟਿੰਗ ਕੈਂਪ ਦਾ ਜਾਇਜਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਸਮੁੱਚੇ ਸਮਾਜ ਦੇ ਸਾਹਮਣੇ ਇੱਕ ਚੁਣੋਤੀ ਬਣ ਕੇ ਉਭਰੀ ਹੈ ਅਤੇ ਇਸ ਦਾ ਅੰਤ ਵੀ ਸਭ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ। ਇਥੇ ਵਰਨਣਯੋਗ ਹੈ ਕਿ ਇਸ ਕੈਂਪ ਵਿੱਚ 150 ਤੋਂ ਵੱਧ ਵਿਅਕਤੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਜਿਸ ਵਿੱਚੋਂ ਸਿਰਫ 01 ਟੈਸਟ ਹੀ ਪੋਜੇਟਿਵ ਆਇਆ ਜਿਸ ਨੂੰ ਐਸ.ਡੀ.ਐਮ. ਨੇ ਕੋਰੋਨਾ ਕਿੱਟ ਭੇਂਟ ਕੀਤੀ। ਡਾ. ਸੰਜੀਵ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਹਰੇਕ ਵਿਅਕਤੀ ਦਾ ਸਹਿਯੋਗ ਬਹੁਤ ਜਰੂਰੀ ਹੈ ਕਿਉਂਕਿ ਜੇਕਰ ਅਸੀਂ ਮਿਲ ਜੁਲ ਕੇ ਇਸ ਖ਼ਤਰਨਾਕ ਮਹਾਂਮਾਰੀ ਦਾ ਟਾਕਰਾ ਕਰਾਂਗੇ ਤਾਂ ਜਿੱਤ ਜਿਆਦਾ ਦੂਰ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ ਅਤੇ ਜਿਹੜੇ ਦੁਕਾਨਦਾਰਾਂ ਦਾ ਟੈਸਟ ਨੈਗੇਟਿਵ ਆਉਂਦਾ ਹੈ ਉਸ ਦੁਕਾਨਦਾਰ ਦੇ ਬਾਹਰ ਕੋਰੋਨਾ ਮੁਕਤ ਦਾ ਸਟਿੱਕਰ ਲਗਾਇਆ ਜਾਂਦਾ ਹੈ ਤਾਂ ਜੋ ਪਤਾ ਚੱਲ ਸਕੇ ਕਿ ਕਿਸ-ਕਿਸ ਦਾ ਟੈਸਟ ਹੋ ਚੁੱਕਾ ਹੈ।ਐਸ.ਡੀ.ਐਮ. ਨੇ ਜਿ਼ਲ੍ਹੇਦੇ  ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਮਹਾਂਮਾਰੀ ਦਾ ਜਲਦੀ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੇ ਘਰੋਂ ਬਾਹਰ ਨਿਕਲਣ ਸਮੇਂ ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਸਾਬਣ ਜਾਂ ਸੈਨੀਟਾਈਜ਼ਰ ਨਾਲ ਵਾਰ-ਵਾਰ ਸਾਫ ਕਰਨੇ ਅਤੇ ਇੱਕ ਦੂਜੇ ਨਾਲੋਂ ਘੱਟ ਤੋਂ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣ ਵਰਗੀਆਂ ਸਾਵਧਾਨੀਆਂ ਅਪਣਾ ਕੇ ਅਸੀਂ ਕੋਰੋਨਾ ਵਾਇਰਸ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਮੌਕੇ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ. ਗੁਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD