Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨ-ਮਜਦੂਰ-ਆੜਤੀਆਂ ਦਾ ਲੱਕ ਭੰਨ ਕੇ ਮੋਦੀ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਲਾਈ ਢਾਹ: ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਭਵਾਨੀਗੜ/ਸੰਗਰੂਰ , 05 Oct 2020

Last updated on: Oct 05, 2020, 00:00 IST

ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਐਮ.ਪੀ. ਸ਼੍ਰੀ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਹੋਰਨਾਂ ਪਾਰਟੀ ਲੀਡਰਾਂ ਦੀ ਅਗਵਾਈ ’ਚ ਅੱਜ ਸੰਗਰੂਰ ਤੋਂ ਕੱਢੀ ਗਈ ‘ਖੇਤੀ ਬਚਾਓ ਯਾਤਰਾ’ ’ਚ ਸੰਗਰੂਰ ਹਲਕੇ ਦੇ ਲੋਕਾਂ ਦਾ ਵੱਡੀ ਗਿਣਤੀ ’ਚ ਟਰੈਕਟਰਾਂ ਤੇ ਹੋਰਨਾਂ ਸਾਧਨਾਂ ’ਤੇ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸ਼੍ਰੀ ਰਾਹੁਲ ਗਾਂਧੀ ਜੀ ਖਾਸ ਤੌਰ ’ਤੇ ਦਿੱਲੀ ਤੋਂ ਚੱਲ ਕੇ ਦੇਸ਼ ਦਾ ਅੰਨ ਭੰਡਾਰ ਮੰਨੇ ਜਾਂਦੇ ਸੰਗਰੂਰ ਜ਼ਿਲੇ ’ਚ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੋਕਾਂ ਨੂੰ ਲਾਮਬੱਧ ਕਰਨ ਆਏ ਹਨ ਜਿਨਾਂ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ।ਸ਼੍ਰੀ ਸਿੰਗਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨ, ਮਜਦੂਰ ਅਤੇ ਆੜਤੀਆਂ ਦਾ ਲੱਕ ਭੰਨ ਕੇ ਮੋਦੀ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਲਾਈ ਢਾਹ ਲਾਈ ਹੈ ਜਿਸ ਕਾਰਨ ਲੱਖਾਂ ਦੀ ਗਿਣਤੀ ਵਿਚ ਲੋਕ ਬੇਰੁਜ਼ਗਾਰ ਹੋ ਜਾਣਗੇ। ਉਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਸੂਰਮਿਆਂ ਨੂੰ ਪੈਦਾ ਕਰਨ ਵਾਲੀ ਸੰਗਰੂਰ ਜ਼ਿਲੇ ਦੀ ਇਸ ਧਰਤੀ ਨੇ ਅੰਗਰੇਜ਼ਾਂ ਦੇ ਰਾਜ ਵੇਲੇ ਤੋਂ ਲੈ ਕੇ ਹੁਣ ਤੱਕ ਹਮੇਸ਼ਾ ਜ਼ਬਰ ਤੇ ਜ਼ੁਲਮ ਦਾ ਵਿਰੋਧ ਕੀਤਾ ਹੈ ਅਤੇ ਆਪਣੇ ਹੱਕਾਂ ਦੀ ਰਾਖੀ ਕੀਤੀ ਹੈ। ਉਨਾਂ ਕਿਹਾ ਕਿ ਹੁਣ ਵੀ ਸੰਗਰੂਰ ਜ਼ਿਲੇ ਤੋਂ ਇਨਾਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਤੇ ਅੱਜ ਦਾ ਇਕੱਠ ਵੀ ਇਹ ਸਾਬਿਤ ਕਰਦਾ ਹੈ ਕਿ ਅਸੀਂ ਇਨਾਂ ਕਾਲੇ ਕਾਨੂੰਨਾਂ ਨੂੰ ਹਰ ਹੀਲੇ ਵਾਪਸ ਕਰਵਾ ਕੇ ਰਹਾਂਗੇ। ਉਨਾਂ ਕਿਹਾ ਕਿ ਨਰੇਂਦਰ ਮੋਦੀ ਤਾਂ ਇੱਕ ਪਾਸੇ ਬਲਕਿ ਉਸ ਦੇ ਸਾਰੇ ਮੰਤਰੀਆਂ ਨੂੰ ਅਸੀਂ ਇਕੱਠੇ ਹੋ ਕੇ ਚੈਨ ਦੀ ਨੀਂਦ ਨਹੀਂ ਸੌਣ ਦਿਆਂਗੇ।ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਕਰਕੇ ਕਿਸਾਨ ਨੂੰ ਹੀ ਨਹੀਂ ਸਗੋਂ ਮਜਦੂਰਾਂ, ਆੜਤੀਆਂ, ਛੋਟੇ ਦੁਕਾਨਦਾਰਾਂ ਅਤੇ ਹੋਰਨਾਂ ਕਾਰੋਬਾਰੀਆਂ ਨੂੰ ਖ਼ਤਮ ਕਰਨ ਦੀ ਮੋਦੀ ਸਰਕਾਰ ਦੀ ਇਹ ਚਾਲ ਹੈ ਤਾਂ ਜੋ ਉਹ ਆਪਣੇ ਨਜ਼ਦੀਕੀ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾ ਸਕਣ। ਉਨਾਂ ਕਿਹਾ ਕਿ ਅਜਿਹੇ ਰੋਸ ਪ੍ਰਦਰਸ਼ਨਾਂ ਨਾਲ ਹੀ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਮੋਦੀ ਸਰਕਾਰ ਦੀ ਨੀਂਦ ਖੁੱਲੇਗੀ ਅਤੇ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਦੇ ਹੱਕ ਵਿੱਚ ਡੱਟ ਕੇ ਪਹਿਰਾ ਦੇਵੇਗੀ।   

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD