Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਹਿਕਾਰਤਾ ਮੰਤਰੀ ਨੇ ਕੋਵਿਡ ਕਾਰਨ ਦਮ ਤੋੜਨ ਵਾਲੇ ਮਿਲਕਫੈੱਡ ਦੇ ਕਰਮਚਾਰੀ ਦੇ ਪਰਿਵਾਰ ਨੂੰ 25 ਲੱਖ ਦਾ ਚੈੱਕ ਸੌਂਪਿਆ

ਜਲੰਧਰ ਵੇਰਕਾ ਮਿਲਕ ਪਲਾਂਟ ਵਿਖੇ ਐਮਪੀਏ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ ਕਰਮਚਾਰੀ

Web Admin

Web Admin

5 Dariya News

ਜਲੰਧਰ , 05 Oct 2020

Last updated on: Oct 05, 2020, 00:00 IST

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਮਿਲਕਫੈੱਡ ਦੇ ਕਰਮਚਾਰੀ ਹਰਜਿੰਦਰ ਸਿੰਘ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਚੈੱਕ ਸੌਂਪਿਆ, ਜੋ ਡਿਊਟੀ ਦੌਰਾਨ ਵਾਇਰਸ ਦੀ ਲਪੇਟ ਵਿੱਚ ਆਉਣ ਕਾਰਨ 13 ਸਤੰਬਰ ਨੂੰ ਦਮ ਤੋੜ ਗਏ ਸਨ।         ਹਰਜਿੰਦਰ ਸਿੰਘ ਜਲੰਧਰ ਵੇਰਕਾ ਮਿਲਟ ਪਲਾਂਟ ਵਿਖੇ ਮਿਲਕ ਪਰਕਿਊਰਮੈਂਟ ਅਸਿਸਟੈਂਟ (ਐਮਪੀਏ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸਹਿਕਾਰਤਾ ਮੰਤਰੀ ਵੱਲੋਂ ਹਰਜਿੰਦਰ ਸਿੰਘ ਦੀ ਪਤਨੀ ਨੂੰ ਚੈੱਕ ਸੌਂਪਿਆ ਗਿਆ। ਮੰਤਰੀ ਨੇ ਕਿਹਾ ਕਿ ਹਰਜਿੰਦਰ ਸਿੰਘ ਨੇ ਮਹਾਮਾਰੀ ਦੌਰਾਨ ਆਪਣੀ ਡਿਊਟੀ ਨਿਡਰਤਾ ਲਗਨ ਅਤੇ ਮਿਹਨਤ ਨਾਲ ਨਿਭਾਈ । ਲੋਕਾਂ ਦੀ ਸੇਵਾ ਕਰਦਿਆਂ ਉਨ੍ਹਾਂ ਦੀ ਮੌਤ ਹੋ ਗਈ। ਵਿਭਾਗ ਨੂੰ ਉਨ੍ਹਾਂ ਉੱਤੇ ਮਾਣ ਹੈ।ਉਨ੍ਹਾਂ ਕਿਹਾ ਕਿ ਮਿਲਕਫੈੱਡ ਨੇ ਕੋਵਿਡ -19 ਮਹਾਮਾਰੀ ਕਾਰਨ ਲਗਾਏ ਗਏ ਕਰਫਿਊ ਅਤੇ ਤਾਲਾਬੰਦੀ ਦੌਰਾਨ ਲੋਕਾਂ ਨੂੰ ਦੁੱਧ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ । ਉਨ੍ਹਾਂ ਕਿਹਾ ਕਿ ਮਹਾਮਾਰੀ ਦੌਰਾਨ ਮਿਲਕਫੈੱਡ ਦੇ ਕਰਮਚਾਰੀ ਸਭ ਤੋਂ ਅੱਗੇ ਰਹੇ ਅਤੇ ਲੋਕਾਂ ਦੀ ਸੇਵਾ ਕਰਨ ਲਈ 24 ਘੰਟੇ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਮਿਲਕਫੈੱਡ ਵੱਲੋਂ ਕਰਫਿਊ ਸਮੇਂ ਦੁੱਧ ਦੀ ਸਪਲਾਈ ਦਾ ਉਤਪਾਦਨ ਵੀ ਵਧਾ ਦਿੱਤਾ ਗਿਆ ਸੀ।ਇਸ ਮੌਕੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਵੀ ਹਰਜਿੰਦਰ ਸਿੰਘ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਲਗਨ ਨੂੰ ਯਾਦ ਕੀਤਾ। ਇਸ ਮੌਕੇ ਜਲੰਧਰ ਵੇਰਕਾ ਮਿਲਕ ਪਲਾਂਟ ਵਿੱਚ ਅਸਿਤ ਸ਼ਰਮਾ ਵੀ ਮੌਜੂਦ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Jalandhar , Verka Milk Plant

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD