Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਦਿੱਤੀ ਅਜ਼ਾਦੀ- ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ

ਹਲਕੇ ਦੇ ਸਮੁੱਚੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ-ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ

Web Admin

Web Admin

5 Dariya News

ਪੱਟੀ, (ਤਰਨ ਤਾਰਨ) , 05 Oct 2020

Last updated on: Oct 05, 2020, 00:00 IST

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਲੱਗਭੱਗ 7 ਕਰੋੜ ਰੁਪਏ ਦੀ ਲਾਗਤ ਨਾਲ ਦਾਣਾ ਮੰਡੀ ਪੱਟੀ ਦੇ ਨਵੀਨੀਕਰਨ ਦੇ ਕਰਵਾਏ ਗਏ ਕੰਮਾਂ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਅਜ਼ਾਦੀ ਦੇ ਦਿੱਤੀ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨ ਕਿਤੇ ਵੀ ਆਪਣੀ ਫਸਲ ਵੇਚ ਸਕਦੇ ਹਨ। ਉਨਾਂ ਨੇ ਸਪੱਸਟ ਕੀਤਾ ਕਿ ਕਿਸਾਨ ਨੂੰ ਇਹ ਅਜ਼ਾਦੀ ਤਾਂ ਪਹਿਲਾਂ ਵੀ ਸੀ ਅਤੇ ਕਿਸਾਨ ਨੂੰ ਦੇਸ਼ ਵਿਚ ਕਿਤੇ ਵੀ ਜਾ ਕੇ ਫਸਲ ਵੇਚਣ ‘ਤੇ ਕੋਈ ਰੋਕ ਨਹੀਂ ਸੀ।ਉਹਨਾਂ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਤੇ ਧਨਾਢ ਵਪਾਰੀਆਂ ਨੂੰ ਅਜ਼ਾਦੀ ਦਿੱਤੀ ਹੈ ਕਿ ਉਹ ਹੁਣ ਬਿਨਾਂ ਸਰਕਾਰੀ ਨਿਯੰਤਰਣ ਦੇ ਦੇਸ਼ ਦੇ ਗਰੀਬ ਕਿਸਾਨ ਨੂੰ ਲੁੱਟ ਸਕਣ।ਸ੍ਰੀ ਡਿੰਪਾ ਨੇ ਕਿਹਾ ਕਿ ਇਸ ਮੁੱਦੇ ਤੇ ਅਸਤੀਫੇ ਦਾ ਡਰਾਮਾ ਕਰਨ ਵਾਲਾ ਅਕਾਲੀ ਦਲ ਅਸਲ ਵਿਚ ਦੋਹਰੀ ਖੇਡ ਖੇਡ ਰਿਹਾ ਹੈ ਪਰ ਉਸਦਾ ਦੋਹਰਾ ਕਿਰਦਾਰ ਹੁਣ ਨੰਗਾ ਹੋ ਚੁੱਕਾ ਹੈ। ਉਨਾਂ ਨੇ ਕਿਹਾ ਕਿ ਜੇ ਅਕਾਲੀ ਦਲ ਦਾ ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਵਿਰੋਧ ਹੈ ਤਾਂ ਫਿਰ ਕੇਂਦਰ ਸਰਕਾਰ ਨੂੰ ਸਮੱਰਥਨ ਜਾਰੀ ਰੱਖਣ ਦਾ ਕੀ ਅਰਥ।ਉਹਨਾਂ ਕਿਹਾ ਕਿ ਉਨਾਂ ਨੇ ਕਿਹਾ ਕਿ ਸਾਰਾ ਪੰਜਾਬ ਇੰਨਾਂ ਕਾਨੂੰਨਾਂ ਦੇ ਖਿਲਾਫ ਹੈ ਅਤੇ ਸੂਬੇ ਦੀ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਹ ਚਾਹੇ ਐੱਸ. ਵਾਈ ਐੱਲ. ਨਹਿਰ ਦਾ ਮੁੱਦਾ ਹੋਵੇ ਜਾਂ ਕਰੋਨਾ ਕਾਲ ਵਿਚ ਮੰਡੀਆਂ ਦੀ ਗਿਣਤੀ ਦੁੱਗਣੀ ਕਰਕੇ ਕਣਕ ਦੀ ਖਰੀਦ ਦਾ ਕੰਮ ਹੋਵੇ। ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਦਾਣਾ ਮੰਡੀ ਪੱਟੀ ਦੇ ਨਵੀਨੀਕਰਨ ਕੰਮ ਦਾ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਕਿਸਾਨਾਂ ਦੀ ਬੜੀ ਵੱਡੀ ਮੰਗ ਪੂਰੀ ਹੋਈ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਹੋ ਰਹੇ ਹਨ।ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੋਰਚੇ ‘ਤੇ ਰਾਜ ਦੇ ਕਿਸਾਨਾਂ ਨਾਲ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦਾ ਝੋਨਾ ਤੇ ਕਣਕ ਪਹਿਲਾਂ ਦੀ ਤਰ੍ਹਾਂ ਹੀ ਖਰੀਦ ਕੀਤੀ ਜਾਵੇਗੀ।ਉਹਨਾਂ ਕਾਂਗਰਸ ਪਾਰਟੀ ਹਮੇਸ਼ਾਂ ਦੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇ ਇਸ ਕਿਸਾਨ ਮਾਰੂ ਬਿੱਲ ਦੇ ਵਾਪਿਸ ਹੋਣ ਤੱਕ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਕੀਤਾ ਜਾਵੇਗਾ।ਉਹਨਾਂ ਕਿਹਾ ਹਲਕੇ ਦੇ ਸਮੁੱਚੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਗਲੀਆਂ ਪੱਕੀਆਂ ਕਰਨ ਲਈ ਇੰਟਰਲਾੱਕਿੰਗ ਟਾਇਲਾਂ ਲਗਾਈਆਂ ਜਾਣਗੀਆਂ ਅਤੇ ਬਹਿਕਾਂ ਨੂੰ ਜਾਂਦੇ ਰਸਤਿਆਂ ਨੂੰ ਵੀ ਪੱਕਾ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਮਾਰਕੀਟ ਕਮੇਟੀ ਪੱਟੀ ਦੇ ਵਿਕਾਸ ਲਈ ਵੱਖ-ਵੱਖ ਮੰਡੀਆਂ ਦੇ ਕੰਮ ਕਰਵਾਏ ਗਏ ਹਨ।

 

Tags: Jasbir Singh Gill , Congress , Punjab Congress , Patti , Tarn Taran Harminder Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD