Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਭਾਜਪਾ ਦੀ ਤਾਲਿਬਾਨੀ ਸੋਚ ਦੀ ਪ੍ਰਤੱਖ ਮਿਸਾਲ ਹੈ ਹਾਥਰਸ ਕਾਂਡ : ਹਰਪਾਲ ਸਿੰਘ ਚੀਮਾ

ਸਰਕਾਰੀ ਗੁੰਡਾਗਰਦੀ 'ਤੇ ਉਤਰੀ ਯੋਗੀ ਸਰਕਾਰ ਕੋਲੋਂ ਦਲਿਤਾਂ ਨੂੰ ਇਨਸਾਫ ਨਹੀਂ ਮਿਲ ਸਕਦਾ

Web Admin

Web Admin

5 Dariya News

ਹਾਥਰਸ , 05 Oct 2020

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਦਲਿਤਾਂ ਅਤੇ ਗਰੀਬਾਂ ਬਾਰੇ ਕਿੰਨੀ ਨਫਰਤ ਭਰੀ ਹੋਈ ਹੈ, ਹਾਥਰਸ ਦਾ ਘਿਣੌਉਣਾ ਕਾਂਡ ਅਤੇ ਯੋਗੀ ਸਰਕਾਰ ਦੀ ਤਾਲਿਬਾਨੀ ਪਹੁੰਚ ਇਸ ਦੀ ਪ੍ਰਤੱਖ ਮਿਸਲਾ ਹੈ। ਇਸ ਕਰਕੇ ਮਾਨਯੋਗ ਸੁਪਰੀਮ ਕੋਰਟ ਨੂੰ ਸੀਬੀਆਈ ਜਾਂਚ ਦੀ ਨਿਗਰਾਨੀ ਖੁਦ ਕਰਨੀ ਚਾਹੀਦੀ ਹੈ, ਤਾਂ ਕਿ ਮਰਹੂਮ ਬੱਚੀ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਮਿਲ ਸਕੇ।ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੇ ਵਫਦ ਨਾਲ ਹਾਥਰਸ ਕਾਂਡ ਦੇ ਪੀੜ੍ਹਤ ਪਰਿਵਾਰ ਨੂੰ ਮਿਲਣ ਉਪਰੰਤ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਵਫਦ 'ਚ ਪਾਰਟੀ ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ, ਦਿੱਲੀ ਵਿਧਾਨ ਸਭਾ ਦੀ ਡਿਪਟੀ ਸਪੀਕਰ ਰਾਖੀ ਬਿੜਲਾ, ਦਿੱਲੀ ਦੇ ਕੈਬਨਿਟ ਮੰਤਰੀ ਰਾਜਿੰਦਰ ਪਾਲ ਗੌਤਮ, ਵਿਧਾਇਕਾ ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਅਤੇ ਦਲਿਤ ਨੇਤਾ ਅਮਰੀਕ ਸਿੰਘ ਬੰਗੜ ਪ੍ਰਮੁੱਖ ਹਨ।ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਦਲਿਤ ਪਰਿਵਾਰ ਦੀ ਮਰਹੂਮ ਬੱਚੀ ਦੀ ਮਾਤਾ, ਪਿਤਾ, ਭਰਾ ਭਾਬੀ ਅਤੇ ਦਾਦੀ ਨੂੰ ਮਿਲੇ ਅਤੇ ਪਰਿਵਾਰ ਵੱਲੋਂ ਜੋ ਦਰਦ ਭਰੀ ਘਟਨਾ ਅਤੇ ਯੋਗੀ ਸਰਕਾਰ ਦਾ ਰਵੱਈਆ ਦੱਸਿਆ ਗਿਆ, ਉਹ ਰੌਂਗਟੇ ਖੜੇ ਕਰਨ ਵਾਲਾ ਹੈ। ਹਰਪਾਲ ਸਿੰਘ ਚੀਮਾ ਅਨੁਸਾਰ, ''ਸਾਨੂੰ ਮਰਹੂਮ ਬੱਚੀ ਦੀ ਮਾਂ ਨੇ ਕੀਰਨੇ ਪਾਉਂਦੇ ਹੋਏ ਦੱਸਿਆ ਕਿ ਯੂਪੀ ਪ੍ਰਸ਼ਾਸਨ ਨੇ ਬੱਚੀ ਦਾ ਅੱਧੀ ਰਾਤੀ ਸੰਸਕਾਰ ਕਰਨ ਮੌਕੇ ਮ੍ਰਿਤਕ ਬੱਚੀ ਦਾ ਆਖਰੀ ਵਾਰ ਮੂੰਹ ਤੱਕ ਨਹੀਂ ਦੇਖਣ ਦਿੱਤਾ। ਇਸ ਤਾਲਿਬਾਨੀ ਸੋਚ ਰੱਖਣ ਵਾਲੀ ਸਰਕਾਰ ਦੀ ਗੁੰਡਾਗਰਦੀ ਦਾ ਸਿਖ਼ਰ ਹੈ।''ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਯੋਗੀ ਸਰਕਾਰ ਦੋਸ਼ੀਆਂ ਦੇ ਸ਼ਰੇਆਮ ਪੱਖ 'ਚ ਖੜੀ ਹੈ ਅਤੇ ਯੋਗੀ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੁੱਚੀ ਭਾਜਪਾ ਹਮਾਇਤ ਦੇ ਰਹੀ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ, ''ਬੇਟੀ ਬਚਾਓ, ਬੇਟੀ ਪੜਾਓ ਦਾ ਨਾਅਰਾ ਦੇਣ ਵਾਲੀ ਭਾਜਪਾ ਨੂੰ ਹੁਣ ਬੇਟੀਆਂ ਅਤੇ ਦਲਿਤਾਂ-ਗਰੀਬਾਂ ਬਾਰੇ ਗੱਲ ਕਰਨ ਦਾ ਵੀ ਕੋਈ ਅਧਿਕਾਰ ਨਹੀਂ ਰਹਿ ਗਿਆ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਥਰਸ ਦੀ ਇਸ ਘਟਨਾ ਨੇ ਇਕ ਵਾਰ ਫਿਰ ਭਾਜਪਾ ਦੇ 'ਰਾਮ ਰਾਜ' ਦਾ ਪਰਦਾਫਾਸ਼ ਕਰ ਦਿੱਤਾ ਹੈ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Uttar Pradesh , Hathras , Hathras gangrape

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD