Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਪੰਜਾਬ ਯੂਥ ਡਵੈਲਪਮੈਂਟ ਬੋਰਡ ਵੱਲੋਂ ਹਾਥਰਸ ਵਿੱਚ ਹੋਈ ਘਿਨਾਉਣੀ ਘਟਨਾ ਦੇ ਰੋਸ ਵਿੱਚ ਲੁਧਿਆਣੇ ਵਿਖੇ ਕੱਢਿਆ ਗਿਆ ਕੈਂਡਲ ਮਾਰਚ

ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ - ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

Web Admin

Web Admin

5 Dariya News

ਲੁਧਿਆਣੇ , 05 Oct 2020

ਪੰਜਾਬ ਯੂਥ ਡਵੈਲਪਮੈਂਟ ਬੋਰਡ ਵੱਲੋਂ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਦਲਿਤ ਕੁੜੀ ਮਨੀਸ਼ਾ ਨਾਲ ਹੋਏ ਬਲਾਤਕਾਰ ਦੇ ਰੋਸ ਵਿੱਚ ਅੱਜ ਲੁਧਿਆਣਾ ਵਿਖੇ ਇੱਕ ਕੈਂਡਲਮਾਰਚ ਕੱਢਿਆ ਗਿਆ। ਸ. ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ, ਪੰਜਾਬ ਯੂਥ ਡਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਨੇ ਇਸ ਕੈਂਡਲਮਾਰਚ ਵਿੱਚ ਆਪ ਹਿੱਸਾ ਲਿਆ। ਇਹ ਕੈਂਡਲਮਾਰਚ ਜਿਲ੍ਹਾ ਕੋਆਰਡੀਨੇਟਰ, ਲੁਧਿਆਣਾ (ਸ਼ਹਿਰੀ) ਸ਼੍ਰੀ ਨੀਤਿਨ ਟੰਡਨ ਜੀ ਦੀ ਅਗਵਾਈ ਵਿੱਚ ਦੁਰਗਾ ਮਾਤਾ ਮੰਦਰ ਸਰਾਭਾ ਨਗਰ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਚੌਂਕ ਤੱਕ ਕੱਢਿਆ ਗਿਆ। ਇਸ ਵਿੱਚ ਭਾਰੀ ਸੰਖਿਆ ਵਿੱਚ ਜਿਲ੍ਹੇ ਦੇ ਯੁਵਕ ਅਤੇ ਯੁਵਤੀਆਂ ਨੇ ਹਿੱਸਾ ਲਿਆ।ਇਸ ਰੋਸ ਵਿੱਚ ਉਚੇਚੇ ਤੌਰ ਤੇ ਸ਼ਾਮਿਲ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਇਸ ਸ਼ਰਮਨਾਕ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਹਾਥਰਸ ਵਿਖੇ ਪੁਲਿਸ ਨੇ ਉਸ ਘਟਨਾ ਦੀ ਸ਼ਿਕਾਰ ਬੇਚਾਰੀ ਕੁੜੀ ਦੀ ਲਾਸ਼ ਉਸਦੇ ਘਰਵਾਲਿਆਂ ਨੂੰ ਸੌਂਪਣ ਦੀ ਬਜਾਏ ਉਸ ਦਾ ਪੁਲਿਸ ਵੱਲੋਂ ਹੀ ਅੱਧੀ ਰਾਤ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜੋ ਕਿ ਸਰਾਸਰ ਗਲਤ ਸੀ। ਉਹਨਾਂ ਇਸ ਘਟਨਾ ਦੀ ਸ਼ਿਕਾਰ ਕੁੜੀ ਦੀ ਆਤਮਾ ਲਈ ਅਰਦਾਸ ਕੀਤੀ ਤੇ ਦੋਸ਼ੀਆਂ ਲਈ ਸਖਤ ਸਜਾਵਾਂ ਦੀ ਮੰਗ ਕੀਤੀ ਤੇ ਕਿਹਾ ਕਿ ਦੇਸ਼ ਦੇ ਕਾਨੂੰਨ ਤੇ ਉਹਨਾਂ ਨੂੰ ਪੂਰਨ ਭਰੋਸਾ ਹੈ ਤੇ ਉਹ ਆਸ ਕਰਦੇ ਹਨ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ।ਇਸ ਮੌਕੇ ਸ਼੍ਰੀ ਨੀਤਿਨ ਟੰਡਨ, ਜਿਲ੍ਹਾ ਕੋਆਰਡੀਨੇਟਰ, ਲੁਧਿਆਣਾ (ਸ਼ਹਿਰੀ) ਨੇ ਕਿਹਾ ਕਿ ਸਾਰਾ ਦੇਸ਼ ਸਾਡੀ ਧੀ, ਸਾਡੀ ਭੈਣ ਸਵਰਗੀ ਮਨੀਸ਼ਾ ਦੇ ਪਰਿਵਾਰ ਨਾਲ ਖੜ੍ਹਾ ਹੈ ਤੇ ਇਹੀ ਮੰਗ ਕਰਦਾ ਹੈ ਕਿ ਇਸ ਘਿਨਾਉਣੀ ਘਟਨਾ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦੇ ਕਿ ਇਹ ਭਰੋਸਾ ਦੇਸ਼ ਦੇ ਲੋਕਾਂ ਤੱਕ ਪਹੁੰਚਾਇਆ ਜਾਵੇ ਕਿ ਇਸ ਲੋਕਤੰਤਰ ਦੇਸ਼ ਵਿੱਚ ਕਾਨੂੰਨ ਸਾਰਿਆਂ ਲਈ ਬਰਾਬਰ ਹੈ।ਇਸ ਕੈਂਡਲਮਾਰਚ ਦੇ ਅੰਤ ਵਿੱਚ ਸ. ਸੁਖਵਿੰਦਰ ਸਿੰਘ ਬਿੰਦਰਾ ਨੇ ਇਸ ਰੋਸ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਮੂਹ ਯੁਵਕ ਯੁਵਤੀਆਂ ਦੀ ਭਾਗੀਦਾਰੀ ਦੀ ਸਲਾਘਾ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ।

 

Tags: Sukhwinder Singh Bindra , Punjab Youth Development Board , Punjab Pradesh Congress Committee , Ludhiana , Congress , Punjab Congress , Punjab , Hathras Gangrape , Hathras Gangrape Case

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD