Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੰਡੀਗੜ੍ਹ ਯੂਨੀਵਰਸਿਟੀ ਦੇ ਕੋਵਿਡ ਕੇਅਰ ਸੈਂਟਰ 'ਚ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 92 ਫ਼ੀਸਦੀ; ਹੁਣ ਤੱਕ 321 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਕੋਰੋਨਾ ਮਰੀਜ਼ਾਂ ਦੇ ਇਲਾਜ 'ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਪੰਜਾਬ ਸਰਕਾਰ ਨੂੰ ਦੇ ਰਹੀ ਹੈ ਸੰਪੂਰਨ ਸਹਿਯੋਗ: ਡੀ.ਡੀ.ਪੀ.ਓ ਡੀ.ਕੇ ਸਾਲਦੀ

Web Admin

Web Admin

5 Dariya News

ਘੜੂੰਆਂ , 06 Oct 2020

Last updated on: Oct 06, 2020, 00:00 IST

ਭਾਰਤ 'ਚ ਕੋਵਿਡ-19 ਮਹਾਂਮਾਰੀ ਆਪਣੇ ਸਿਖਰਾਂ 'ਤੇ ਹੈ ਅਤੇ ਭਾਰਤ 'ਚ ਮੌਜੂਦਾ ਸਮੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ 66 ਲੱਖ ਤੋਂ ਪਾਰ ਕਰ ਗਈ ਹੈ। ਇੱਕ ਪਾਸੇ ਦੇਸ਼ 'ਚ ਜਿੱਥੇ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਦਰ 83 ਫ਼ੀਸਦੀ ਹੈ ਅਤੇ ਪੰਜਾਬ 'ਚ 81.39 ਫ਼ੀਸਦੀ ਹੈ ਉਥੇ ਹੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੋਵਿਡ ਕੇਅਰ ਸੈਂਟਰ ਦਾ ਰਿਕਵਰੀ ਰੇਟ 92 ਫ਼ੀਸਦੀ ਹੋਣ ਆਪਣੇ ਆਪ 'ਚ ਵੱਡੀ ਉਪਲਬਧੀ ਹੈ। ਯੂਨੀਵਰਸਿਟੀ ਦਾ ਕੋਵਿਡ ਕੇਅਰ ਸੈਂਟਰ ਮਹਾਂਮਾਰੀ ਨੂੰ ਮਾਤ ਦੇਣ 'ਚ ਬਹੁਤ ਮਦਦਗਾਰ ਸਾਬਿਤ ਹੋ ਰਿਹਾ ਹੈ, ਕਿਉਂਕਿ ਕੋਵਿਡ ਸੈਂਟਰ 'ਚ ਭਰਤੀ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ 350 ਹੈ, ਜਿਨ੍ਹਾਂ 'ਚੋਂ 321 ਮਰੀਜ਼ ਸਿਹਤਯਾਬ ਹੋ ਕੇ ਘਰ ਵਾਪਸ ਜਾ ਚੁੱਕੇ ਹਨ, ਉਥੇ ਹੀ 29 ਮਰੀਜ਼ ਇਲਾਜ ਅਧੀਨ ਹਨ। ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਸ਼ੁਰੂਆਤੀ ਦੌਰ 'ਚ ਡਿਪਟੀ ਕਮਿਸ਼ਨਰ ਮੋਹਾਲੀ ਸ਼੍ਰੀ ਗਰੀਸ਼ ਦਿਆਲਨ (ਆਈ.ਏ.ਐਸ) ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਮੋਹਾਲੀ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਘੜੂੰਆਂ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 200 ਬੈਡਾਂ ਦੀ ਸਹੂਲਤ ਅਤੇ ਇਕਾਂਤਵਾਸ ਕਰਨ ਲਈ 1000 ਬਿਸਤਰਿਆਂ ਦੀ ਸਹੂਲਤ ਵਾਲੇ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਕੀਤੀ ਗਈ ਸੀ, ਜਿਸ 'ਚ ਅਤਿ-ਆਧੁਨਿਕ ਮੈਡੀਕਲ ਉਪਕਰਨਾਂ ਵਾਲੀ ਆਈ.ਸੀ.ਯੂ, ਓ.ਪੀ.ਡੀ ਅਤੇ 24 ਘੰਟੇ ਐਂਬੂਲੈਂਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵੱਲੋਂ 6 ਲੱਖ ਰੁਪਏ ਖਰਚ ਕਰਕੇ ਇਸ ਕੋਵਿਡ ਕੇਅਰ ਸਂੈਟਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਮਰੀਜ਼ਾਂ ਦੇ ਭੋਜਨ, ਸਾਫ਼-ਸਫ਼ਾਈ, ਪੀ.ਪੀ.ਈ ਕਿੱਟਾਂ, ਦਵਾਈਆਂ ਆਦਿ 'ਤੇ ਪ੍ਰਤੀ ਮਹੀਨਾ 10 ਤੋਂ 12 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।ਯੂਨੀਵਰਸਿਟੀ ਕੋਵਿਡ ਕੇਅਰ ਸੈਂਟਰ'ਚ ਮਰੀਜ਼ਾਂ ਲਈ ਮੁਫ਼ਤ ਮਿਆਰਾ ਭੋਜਨ, ਮੁਫ਼ਤ ਇੰਟਰਨੈਟ ਸੇਵਾ ਨਾਲ-ਨਾਲ ਸਫ਼ਾਈ ਸੇਵਾਵਾਂ, ਪੀ.ਪੀ.ਈ ਕਿੱਟਾਂ,ਲੋੜੀਂਦੀਆਂ ਦਵਾਈਆਂ, ਸੈਨੀਟੇਸ਼ਨ ਸਹੂਲਤਾਂ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇੱਕ ਪਾਸੇ ਜਿਥੇ ਕੋਵਿਡ ਕੇਅਰ ਸੈਂਟਰ ਚ 6 ਮੈਂਬਰੀ ਡਾਕਟਰੀ ਟੀਮ, 3 ਨਰਸਾਂ ਅਤੇ 3 ਫ਼ਾਰਮਾਸਿਸਟ ਸੇਵਾਵਾਂ ਨਿਭਾ ਰਹੇ ਹਨ ਉਥੇ ਹੀ ਵਰਸਿਟੀ ਦੇ 40 ਮੁਲਾਜ਼ਮਾਂ ਦੀ ਟੀਮ 24 ਘੰਟੇ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ, ਜਿਸ 'ਚ ਪੈਰਾ ਮੈਡੀਕਲ ਸਟਾਫ਼, ਫ਼ਾਰਮਾਸਿਸਟ, ਸਫ਼ਾਈ ਮੁਲਾਜ਼ਮ, ਸੁਰੱਖਿਆ ਮੁਲਾਜ਼ਮ ਸ਼ਾਮਲ ਹਨ, ਜੋ ਲਗਤਾਰ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹਨ। ਇਸ ਤੋਂ ਇਲਾਵਾ 'ਵਰਸਿਟੀ ਵੱਲੋਂ ਸੀਯੂ ਏਡ ਮੁਹਿੰਮ ਤਹਿਤ ਹੋਰ ਵੀ ਲੋਕ ਭਲਾਈਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਕੋਰੋਨਾ ਮਹਾਂਮਾਰੀ ਵਿਰੁੱਧ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਪਾਏ ਸੁਚੱਜੇ ਯੋਗਦਾਨਾਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ) ਸ਼੍ਰੀ ਡੀ.ਕੇ ਸਾਲਦੀ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ 'ਚ ਚਲਾਈ ਜਾ ਰਹੀ 'ਮਿਸ਼ਨ ਫਤਹਿ' ਮੁਹਿੰਮ ਦੀ ਸਫ਼ਲਤਾ ਲਈ ਚੰਡੀਗੜ੍ਹ ਯੂਨੀਵਰਸਿਟੀ ਵਿਸ਼ੇਸ਼ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ 'ਵਰਸਿਟੀ ਵੱਲੋਂ ਘੜੂੰਆਂ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ 'ਕੋਵਿਡ ਕੇਅਰ ਸੈਂਟਰ' ਨਾਲ ਕੋਰੋਨਾ ਨੂੰ ਮਾਤ ਦੇਣ ਲਈ ਵੱਡੀ ਮਦਦ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਾਂਮਾਰੀ ਦੇ ਸ਼ੁਰੂਆਤੀ ਦੌਰ 'ਚ ਹੀ 'ਵਰਸਿਟੀ ਨੇ 200 ਬਿਸਤਰਿਆਂ ਵਾਲਾ ਕੋਵਿਡ ਸੈਂਟਰ ਅਤੇ 1000 ਬੈਡਾਂ ਦੀ ਸਮੱਰਥਾ ਵਾਲਾ ਇਕਾਂਤਵਾਸ ਸੈਂਟਰ ਲੋਕਾਂ ਦੀ ਸਹੂਲਤ ਲਈ ਸਮਰਪਿਤ ਕਰ ਦਿੱਤਾ ਸੀ, ਜਿਥੇ ਅੱਜ ਵੱਡੀ ਗਿਣਤੀ ਲੋਕ ਮਹਾਂਮਾਰੀ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।ਸ਼੍ਰੀ ਡੀ.ਕੇ ਸਾਲਦੀ ਨੇ ਕਿਹਾ ਕਿ ਕੋਵਿਡ ਕੇਅਰ ਸੈਂਟਰ 'ਚ 'ਵਰਸਿਟੀ ਦੁਆਰਾ ਮੁਫ਼ਤ ਭੋਜਨ, ਇੰਟਰਨੈਟ ਸੇਵਾਵਾਂ, 24 ਘੰਟੇ ਐਂਬੂਲੈਂਸ ਸੇਵਾ, ਯੋਗ ਪੈਰਾਮੈਡੀਕਲ ਸਟਾਫ਼, ਸੁਰੱਖਿਆ ਮੁਲਾਜ਼ਮ ਅਤੇ ਸੁਚੱਜੀਆਂ ਸਫ਼ਾਈ ਸੇਵਾਵਾਂ ਮੁਹੱਈਆ ਕਰਵਾਏ ਜਾਣਾ ਆਪਣੇ ਆਪ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਸਬੰਧੀ ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਲੋਕਾਂ ਨੂੰ ਇਨ੍ਹਾਂ ਅਫ਼ਵਾਹਾਂ ਤੋਂ ਗੁਰੇਜ਼ ਕਰਦਿਆਂ ਆਪਣੀ ਟੈਸਟਿੰਗ ਕਰਵਾਉਣ ਅਤੇ ਕੋਵਿਡ ਕੇਅਰ ਸੈਂਟਰ ਘੜੂੰਆਂ ਵਰਗੀਆਂ ਸਹੂਲਤਾਂ ਦਾ ਲਾਭ ਲੈ ਕੇ ਮਹਾਂਮਾਰੀ ਦੇ ਖ਼ਾਤਮੇ 'ਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੀਤੇ ਉਪਰਾਲੇ ਤੋਂ ਪ੍ਰੇਰਨਾ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸਭਨਾਂ ਦੇ ਸਹਿਯੋਗ ਨਾਲ ਇਸ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕੇ।ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਕਾਰਨ ਉਪਜੇ ਹਾਲਾਤਾਂ ਦੌਰਾਨ ਸੰਸਥਾ ਹੋਣ ਦੇ ਨਾਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਸਮਾਜਿਕ ਜ਼ਿੰਮੇਵਾਰੀ ਸਮਝੀ ਕਿ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਇਆ ਜਾਵੇ, ਜਿਸ ਲਈ 'ਵਰਸਿਟੀ ਵੱਲੋਂ ਸੀਯੂ ਏਡ ਮੁਹਿੰਮ ਅਧੀਨ ਵੱਖ-ਵੱਖ ਲੋਕ ਭਲਾਈ ਕਾਰਜ ਉਲੀਕੇ ਗਏ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਕੋਵਿਡ ਕੇਅਰ ਸੈਂਟਰ 'ਚ ਵੱਡੀ ਗਿਣਤੀ ਮਰੀਜ਼ਾਂ ਦਾ ਸਿਹਤਯਾਬ ਹੋਣਾ, ਸਕਰਾਤਮਕ ਅਤੇ ਸੁਖਦ ਸੁਨੇਹਾ ਸਮਾਜ ਲਈ ਲੈ ਕੇ ਆਇਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਯੂਨੀਵਰਸਿਟੀ ਵੱਖ-ਵੱਖ ਸਮਾਜ ਭਲਾਈ ਕਾਰਜਾਂ 'ਚ ਮੋਹਰੀ ਰਹੀ ਹੈ ਅਤੇ ਭਵਿੱਖ 'ਚ ਸਮਾਜ ਅਤੇ ਲੋਕਾਂ ਦੀ ਭਲਾਈ ਲਈ ਕਾਰਜਸ਼ੀਲ ਰਹੇਗੀ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD