Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਘਰ-ਘਰ ਰੋਜ਼ਗਾਰ: ਸਮਾਲ ਕੈਟਾਗਿਰੀ ’ਚ ਹੁਸ਼ਿਆਰਪੁਰ ਸੂਬੇ ਭਰ ’ਚ ਪਹਿਲੇ ਸਥਾਨ ’ਤੇ ਰਿਹਾ : ਸੁੰਦਰ ਸ਼ਾਮ ਅਰੋੜਾ

2000 ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿਵਾਉਣ ਦੇ ਟੀਚੇ ਨੂੰ ਪਾਰ ਕਰਦਿਆਂ 5109 ਨੌਜਵਾਨਾਂ ਨੂੰ ਦਿਵਾਇਆ ਰੋਜ਼ਗਾਰ

Web Admin

Web Admin

5 Dariya News

ਹੁਸ਼ਿਆਰਪੁਰ , 06 Oct 2020

Last updated on: Oct 06, 2020, 00:00 IST

ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਛੇਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ‘ਸਮਾਲ ਕੈਟਾਗਿਰੀ’ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ।ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਖੁਲਾਸਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਨੂੰ 2000 ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿਵਾਉਣ ਦੇ ਮਿਲੇ ਟੀਚੇ ਤੋਂ ਢਾਈ ਗੁਣਾਂ ਵੱਧ ਨੌਕਰੀਆਂ ਦਿਵਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ 5109 ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਵਿਦਿਅਕ ਯੋਗਤਾ ਮੁਤਾਬਕ ਵੱਖ-ਵੱਖ ਕੰਪਨੀਆਂ ਨੇ ਸਬੰਧਤ ਖੇਤਰਾਂ ਵਿੱਚ 1.08 ਲੱਖ ਰੁਪਏ ਤੋਂ ਲੈ ਕੇ 3.60 ਲੱਖ ਰੁਪਏ ਤੱਕ ਦੇ ਸਾਲਾਨਾ ਪੈਕੇਜ ’ਤੇ ਨੌਕਰੀਆਂ ਦਿੱਤੀਆਂ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਵੀਡੀਓ ਕਾਨਫਰੰਸਿੰਗ ਰਾਹੀ ਛੇਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਸ਼ਿਰਕਤ ਕਰਨ ਉਪਰੰਤ ਉਦਯੋਗ ਤੇ ਵਣਜ ਮੰਤਰੀ ਸ਼ੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਲਾਮਿਸਾਲ ਉਪਰਾਲੇ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਨਵੀਂ ਰਾਹ ਦਿਖਾਉਂਦਿਆਂ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 13 ਰੋਜ਼ਗਾਰ ਮੇਲੇ ਲਗਾਏ ਗਏ ਜਿਨ੍ਹਾਂ ਵਿੱਚ 112 ਕੰਪਨੀਆਂ ਨੇ ਹਿੱਸਾ ਲਿਆ ਅਤੇ 6615 ਆਸਾਮੀਆਂ ਲਈ ਹਾਜ਼ਰ ਹੋਏ ਸੱਤ ਹਜ਼ਾਰ ਦੇ ਕਰੀਬ ਨੌਜਵਾਨਾਂ ਵਿੱਚੋਂ 5109 ਉਮੀਦਵਾਰਾਂ ਨੂੰ ਮੌਕੇ ’ਤੇ ਹੀ ਨੌਕਰੀ ਲਈ ਚੁਣ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ 4396 ਲੜਕੇ ਅਤੇ 713 ਲੜਕੀਆਂ ਦੀ ਬੈਂਕਿੰਗ, ਬੀਮਾ, ਹਸਪਤਾਲ, ਸਕੂਲ ਅਤੇ ਕਾਲਜ, ਆਟੋ ਮੋਬਾਇਲ, ਟੈਕਸਟਾਈਲ, ਸਕਿਓਰਿਟੀ, ਪਲਾਈਵੁੱਡ ਆਦਿ ਖੇਤਰਾਂ ਤੋਂ ਇਲਾਵਾ ਲੋਕਲ ਉਦਯੋਗਾਂ ਲਈ ਵੀ ਚੋਣ ਕੀਤੀ ਗਈ।

ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ’ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਹੁਣ ਤੱਕ 58 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 4.17 ਲੱਖ ਨੌਜਵਾਨਾਂ ਨੂੰ ਵੱਖ-ਵੱਖ ਉਦਯੋਗਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ 93 ਹਜ਼ਾਰ ਉਮੀਦਵਾਰਾਂ ਨੂੰ ਛੇਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਵਿੱਚ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ 8.80 ਲੱਖ ਨੌਜਵਾਨਾਂ ਨੂੰ ਖੁਦ ਦੇ ਕਾਰੋਬਾਰ ਸ਼ੁਰੂ ਕਰਨ ਲਈ ਵੱਖ-ਵੱਖ ਬੈਂਕਾਂ ਤੋਂ ਕਰਜੇ ਮੁਹੱਈਆ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਗਈ ਹੈ ਤਾਂ ਜੋ ਇਹ ਨੌਜਵਾਨ ਆਪੋ-ਆਪਣੇ ਕਾਰੋਬਾਰਾਂ ਨੂੰ ਸੁਚੱਜੇ ਢੰਗ ਨਾਲ ਚਲਾ ਕੇ ਪੈਰੀਂ ਹੋ ਸਕਣ। ਇਕ ਸਵਾਲ ਦੇ ਜਵਾਬ ਵਿੱਚ ਉਦਯੋਗ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਡੀ.ਸੀ. ਰੇਟ ਤੋਂ ਘੱਟ ਤਾਂ ਨੌਕਰੀ ਦਿਵਾਈ ਹੀ ਨਹੀਂ ਜਾਂਦੀ ਅਤੇ ਘੱਟੋ-ਘੱਟ ਤਨਖਾਹ 10 ਹਜ਼ਾਰ ਦੇ ਕਰੀਬ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸਾਲਾਨਾ 1.08 ਲੱਖ ਰੁਪਏ ਤੋਂ ਲੈ ਕੇ ਸਾਢੇ ਤਿੰਨ ਲੱਖ ਰੁਪਏ ਤੋਂ ਵੱਧ ਦੇ  ਪੈਕੇਜ ਉਮੀਦਵਾਰਾਂ ਨੂੰ ਮੁਹੱਈਆ ਕਰਵਾਏ ਗਏ ਹਨ।ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਕੇਂਦਰ ਸਰਕਾਰ ਵਲੋਂ ਬੰਦ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵਲੋਂ ਵਜੀਫਾ ਸਕੀਮ ਚਲਾਉਣ ਦਾ ਐਲਾਨ ਕਰ ਦਿੱਤਾ ਹੈ ਜੋ ਕਿ ਜਲਦ ਹੀ ਲਾਗੂ ਕਰ ਦਿੱਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਸ਼ਾਮ ਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ, ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ, ਹਲਕਾ ਦਸੂਹਾ ਤੋਂ ਵਿਧਾਇਕ ਅਰੁਣ ਡੋਗਰਾ, ਹਲਕਾ ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਰਾਜੇਸ਼ ਗੁਪਤਾ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਕਰਮ ਚੰਦ, ਪਲੇਸਮੈਂਟ ਅਫਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿਤਿਆ ਰਾਣਾ ਅਤੇ ਵੱਖ-ਵੱਖ ਕੰਪਨੀਆਂ ਵਿੱਚ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD