Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

8112 ਨੌਜਵਾਨਾਂ ਦੀ ਪਲੇਸਮੈਂਟ ਨਾਲ ਰੋਜ਼ਗਾਰ ਦਿਵਾਉਣ ਵਿਚ ਜਲੰਧਰ ਪੰਜਾਬ ਵਿਚੋਂ ਤੀਜੇ ਸਥਾਨ 'ਤੇ : ਓ.ਪੀ. ਸੋਨੀ

ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਕੀਤੀ ਜਲੰਧਰ ਵਿਖੇ ਮੈਗਾ ਰੋਜ਼ਗਾਰ ਮੇਲੇ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ

Web Admin

Web Admin

5 Dariya News

ਜਲੰਧਰ , 06 Oct 2020

Last updated on: Oct 06, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਘਰ-ਘਰ ਰੋਜ਼ਗਾਰ ਮਿਸ਼ਨ ਪ੍ਰੋਗਰਾਮ ਤਹਿਤ ਜਲੰਧਰ ਜ਼ਿਲ੍ਹੇ ਨੇ ਇਸ ਸਾਲ ਸਤੰਬਰ ਮਹੀਨੇ ਵਿੱਚ ਲਗਾਏ ਗਏ 20 ਰੋਜ਼ਗਾਰ ਮੇਲਿਆਂ ਵਿੱਚ 8112 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਕਰ ਕੇ ਰਾਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ 6ਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਦੇ ਵਰਚੂਅਲ ਸਮਾਪਤੀ ਸਮਾਰੋਹ ਵਿੱਚ ਹਿੱਸਾ ਲੈਂਦੇ ਹੋਏ ਮੈਡੀਕਲ ਸਿੱਖਿਆ ਮੰਤਰੀ, ਪੰਜਾਬ ਓ.ਪੀ. ਸੋਨੀ ਨੇ ਰੋਜ਼ਗਾਰ ਹਾਸਲ ਕਰਨ ਵਾਲੇ ਜਲੰਧਰ ਦੇ 8112 ਨੌਜਵਾਨਾਂ ਅਤੇ ਪੂਰੇ ਸੂਬੇ ਦੇ 93000 ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਏ.ਡੀ.ਸੀ. (ਡੀ) ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ।ਸੋਨੀ ਨੇ ਰਾਜ ਸਰਕਾਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ ਅਤੇ ਜੇ ਉਨ੍ਹਾਂ ਨੂੰ ਸਹੀ ਮੌਕਾ ਮਿਲਦਾ ਹੈ ਤਾਂ ਉਹ ਸਾਰੇ ਰਾਜ ਨੂੰ ਬਦਲਣ ਵਿੱਚ ਸਹਾਇਤਾ ਕਰ ਸਕਦੇ ਹਨ।ਮੰਤਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿਚ ਲੱਗੇ 6ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੁੱਲ 93593 ਨੌਜਵਾਨਾਂ ਨੂੰ ਪਲੇਸਮੈਂਟ ਮਿਲੀ ਹੈ, ਜਿਸ ਵਿਚੋਂ ਜਲੰਧਰ ਵੱਲੋਂ 8112 ਉਮੀਦਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ । ਉਨ੍ਹਾਂ ਦੱਸਿਆ ਕਿ ਜ਼ਿਲੇ ਵੱਲੋਂ ਵੱਖ-ਵੱਖ ਕੰਪਨੀਆਂ ਰਾਹੀਂ 14947 ਅਸਾਮੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਕੁੱਲ 5999 ਪੁਰਸ਼ ਅਤੇ 2112 ਮਹਿਲਾ ਉਮੀਦਵਾਰਾਂ ਅਤੇ ਇਕ ਦਿਵਿਆਂਗ ਵਿਅਕਤੀ ਨੇ ਰੋਜ਼ਗਾਰ ਮੇਲਿਆਂ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।

ਸੋਨੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਵੱਖ-ਵੱਖ ਥਾਵਾਂ 'ਤੇ 20 ਆਨਲਾਈਨ ਅਤੇ ਨਿੱਜੀ ਤੌਰ 'ਤੇ ਰੋਜ਼ਗਾਰ ਮੇਲੇ ਲਗਾਏ ਅਤੇ ਹਰ ਨੌਜਵਾਨ ਦੇ ਨੌਕਰੀ ਦੇ ਸੁਪਨੇ ਨੂੰ ਪੂਰਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਇਨ੍ਹਾਂ 20 ਰੋਜ਼ਗਾਰ ਮੇਲਿਆਂ ਵਿੱਚ ਕੁੱਲ 502 ਕੰਪਨੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ 10205 ਨੌਜਵਾਨਾਂ ਨੇ ਹਿੱਸਾ ਲਿਆ।ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਕੀਤਾ ਕਿ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਇਸ ਸਾਲ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਦੀ ਇਮਾਰਤ ਦੀ ਉਸਾਰੀ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਦੋ ਹੋਰ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਵੱਲੋਂ ਇਨ੍ਹਾਂ ਕਾਲਜਾਂ ਲਈ 50-50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨੇ ਕਾਲਜਾਂ 'ਤੇ ਕੁੱਲ 975 ਕਰੋੜ ਰੁਪਏ ਖਰਚੇ ਜਾਣਗੇ।ਰਾਜ ਵਿਚ ਨੌਕਰੀਆਂ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਗਲੇ ਸਾਲ ਵਿਚ ਇਕ ਲੱਖ ਸਰਕਾਰੀ ਨੌਕਰੀਆਂ ਲੈ ਕੇ ਆਵੇਗੀ, ਜੋ ਰਾਜ ਵਿਚ ਬੇਰੋਜ਼ਗਾਰੀ ਦੀ ਦਰ ਨੂੰ ਘਟਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।ਇਸ ਮੌਕੇ ਹਾਜ਼ਰ ਹੋਰਨਾਂ ਪਤਵੰਤਿਆਂ ਵਿੱਚ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਸਵੰਤ ਰਾਏ ਵੀ ਮੌਜੂਦ ਹਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Jalandhar , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD