Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

6ਵੇਂ ਮੈਗਾ ਰੌਜ਼ਗਾਰ ਮੇਲੇ ਦੌਰਾਨ ਜ਼ਿਲ੍ਹਾ ਰੂਪਨਗਰ ਦੇ 3238 ਬੇਰੌਜ਼ਗਾਰ ਨੌਜ਼ਵਾਨਾਂ ਨੂੰ ਕੌਮੀ, ਕੌਮਾਂਤਰੀ ਤੇ ਸਥਾਨਕ ਅਦਾਰਿਆਂ ਵਿਚ ਨੌਕਰੀਆਂ ਮਿਲੀਆਂ : ਰਾਣਾ ਕੇ.ਪੀ. ਸਿੰਘ

ਪੰਜਾਬ ਸਰਕਾਰ ਵਲੋਂ ਛੇਤੀ ਇਕ ਲੱਖ ਸਰਕਾਰੀ ਨੌਕਰੀਆਂ ਤੇ ਕੀਤੀ ਜਾਵੇਗੀ ਭਰਤੀ

Web Admin

Web Admin

5 Dariya News

ਰੂਪਨਗਰ , 06 Oct 2020

ਪੰਜਾਬ ਸਰਕਾਰ ਵਲੋਂ  ਘਰ ਘਰ ਰੋਜ਼ਗਰ ਮਿਸ਼ਨ ਤਹਿਤ ਸੂਬੇ ਭਰ ਵਿਚ 24 ਸਤੰਬਰ ਤੌਂ 30 ਸਤੰਬਰ ਤੱਕ ਲਗਾਏ ਗੲੈ ਮੈਗਾ ਰੌਜ਼ਗਾਰ ਮੇਲਿਆਂ ਦਾ ਰਸ਼ਮੀ ਸਮਾਪਤੀ ਸਮਾਰੋਹ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੁਅਲ ਲਾਈਵ ਸੈਸ਼ਨ ਦੌਰਾਨ ਸ਼੍ਰੀ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ ਕੀਤਾ ਗਿਆ। ਇਸ ਵਰਚੁਅਲ ਲਾਈਵ ਸੈਸ਼ਨ ਵਿਚ ਜ਼ਿਲ੍ਹਾ ਰੂਪਨਗਰ ਤੋਂ ਰਾਣਾ ਕੇ.ਪੀ. ਸਿੰਘ ਸਪੀਕਰ ਵਿਧਾਨ ਸਭਾ ਨੇ ਹਿੱਸਾ ਲਿਆ।ਸੈਸ਼ਨ ਦੀ ਸਮਾਪਤੀ ਮਗਰੋਂ ਬੇਰੋਜ਼ਗਾਰ ਨੌਜ਼ਵਾਨ ਜਿਨ੍ਹਾਂ ਨੂੰ ਜ਼ਿਲ੍ਹਾਂ ਰੂਪਨਗਰ ਵਿਚ 29 ਸਤੰਬਰ ਨੂੰ ਕਸਬਾ ਬੇਲਾ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਵੱਖ ਵੱਖ ਕੌਮੀ, ਕੌਮਾਂਤਰੀ ਤੇ ਸਥਾਨਕ ਪੱਧਰ ਦੇ ਸਨਅਤੀ ਅਦਾਰਿਆਂ ਵਿਚ ਰੋਜ਼ਗਾਰ ਪ੍ਰਾਪਤ ਹੋਇਆ ਹੈ, ਨੂੰ ਰਾਣਾ ਕੇ.ਪੀ. ਸਿੰਘ ਨੇ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਰੋਜ਼ਗਾਰ ਪ੍ਰਾਪਤ ਕਰਨ ਵਾਲੇ ਨੌਜ਼ਵਾਨਾਂ ਨੂੰ ਸੰਬੋਧਨ ਕਰਦਿਆਂ ਰਾਣਾ ਕੇ.ਪੀ.ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦੇ ਨਾਲ ਨਾਲ ਉਨ੍ਹਾਂ ਸਖਤ ਮਿਹਨਤ ਕਰਨ ਦੀ ਅਪੀਲ ਵੀ ਕੀਤੀ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਇਸ ਵਿਸ਼ਵੀ ਆਰਥਿਕ ਮੰਦਵਾੜੇ ਦੇ ਦੌਰ ਵਿਚ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਹਰ ਘਰ ਦੇ ਇਕ ਵਿਅਕਤੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵਸੀਲੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਰੂਪਨਗਰ ਲਈ ਮਾਣ ਦੀ ਗੱਲ ਹੈ ਕਿ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਦੀਆਂ ਨਾਮਵਰ ਕੰਪਨੀਆਂ ਮਾਈਕਰੋ ਸਾਫਟ, ਵਾਇਜੂਸ ਤੇ ਐਚ ਸੀ ਐਲ ਨੇ ਬੇਰੋਜ਼ਗਾਰ ਨੌਜ਼ਵਾਨਾਂ ਲਈ 3 ਲੱਖ ਤੋਂ ਲੈ ਕੇ 43 ਲੱਖ ਰੁਪਏ ਦੇ ਸਾਲਾਨਾ ਪੇਕੇਜ਼ ਆਫਰ ਕੀਤੇ ਹਨ। ਉਨ੍ਹਾਂ ਦੱਸਿਆ ਕਿ 24 ਤੋਂ 30 ਸਤੰਬਰ ਤੱਕ ਲਗਾਏ ਗਏ ਰੋਜ਼ਗਾਰ ਮੇਲਿਆਂ ਵਿਚ 16 ਕੰਪਨੀਆਂ ਨੇ 2300 ਪੜੇ੍ਹ ਲਿਖੇ ਹੁਨਰਮੰਦ ਨੌਜਵਾਨਾਂ ਦੀ ਮੌਕੇ ਤੇ ਜਾਂ ਵਰਚੁਅਲ ਮਾਧਿਅਮ ਰਾਹੀਂ ਇੰਟਰਵਿਊ ਲਈ ਜਿਨ੍ਹਾਂ ਵਿਚੋਂ ਕੁਲ 2226 ਨੌਜਵਾਨਾਂ ਨੂੰ ਨੋਕਰੀਆਂ ਮਿਲੀਆਂ ਹਨ  ਜਦਕਿ ਇਕ ਸਤੰਬਰ ਤੋਂ 23 ਸਤੰਬਰ ਤੱਕ ਜ਼ਿਲ੍ਹੇ ਵਿਚ ਲਗਾਏ ਗਏ ਵੱਖ ਵੱਖ ਆਨ ਲਾਈਨ ਤੇ ਫੀਜੀਕਲ ਕੈਂਪਾਂ ਰਾਹੀਂ 1012 ਪ੍ਰਾਰਥੀਆਂ ਨੂੰ ਨੌਕਰੀਆਂ ਮਿਲੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਨੌਕਰੀਆਂ ਤੋਂ ਇਲਾਵਾ 1 ਲੱਖ ਸਰਕਾਰੀ ਨੌਕਰੀਆਂ ਕੱਢ ਰਹੀ ਹੈ।ਉਨ੍ਹਾਂ ਦੱਸਿਆ ਕਿ 50 ਹਜ਼ਾਰ ਸਰਕਾਰੀ ਨੌਕਰੀਆਂ ਇਸੇ ਸਾਲ ਕੱਢੀਆਂ ਜਾਣਗੀਆਂ ਜਦਕਿ ਬਾਕੀ 50 ਸਰਕਾਰੀ ਨੌਕਰੀਆਂ ਦੀ ਭਰਤੀ ਅਗਲੇ ਵਰ੍ਹੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਾਅਦਾ ਹੈ ਹਰ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਉਸ ਦੀ ਲਿਆਕਤ ਹੁਨਰ ਅਤੇ ਪੜ੍ਹਾਈ ਅਨੁਸਾਰ ਨੌਕਰੀ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਦੁਨੀਆਂ ਦੇ ਹੋਰਨਾਂ ਮੁਲਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਨੌਕਰੀ ਜਾਂ ਰੋਜ਼ਗਾਰ ਦੇਣਾ ਸਰਕਾਰ ਦਾ ਕੰਮ ਨਹੀਂ ਸਗੋਂ ਰੋਜ਼ਗਾਰ ਦੇ ਵਸੀਲੇ ਪੈਦਾ ਕਰਨਾ ਸਰਕਾਰਾਂ ਦਾ ਕੰਮ ਹੈ।ਉਨ੍ਹਾਂ ਕਿਹਾ ਕਿ ਪਰ ਅਸੀਂ `ਕਲਿਆਣਕਾਰੀ ਰਾਜ` ਵਿਚ ਰਹਿੰਦੇ ਹਾਂ। ਕੈਪਟਨ ਅਮਰਿੰਦਰ ਸਿੰਘ ਦੀ ਇਹ ਵਚਨਬੱਧਤਾ ਸੀ ਕਿ  ਹਰ ਇਕ ਘਰ ਦੇ ਇਕ ਮੈਬਰ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਨੌਕਰੀ ਦਾ ਵਸੀਲਾ ਮੁਹੱਈਆ ਕਰਵਾਇਆ ਜਾਵੇਗਾ ਜਿਸ ਉਤੇ ਅਮਲ ਜਾਰੀ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੀ ਪੂਰੀ ਲਿਆਕਤ,ਹਿੰਮਤ ਤੇ ਜ਼ਜਬੇ ਨਾਲ ਜ਼ਿੰਦਗੀ ਵਿਚ ਅੱਗੇ ਵਧਣਾ ਚਾਹੀਦਾ ਹੈ ਅਤੇ ਛੇਤੀ ਹਾਲਤਾਂ ਤੋਂ ਹਾਰ ਨਹੀਂ ਮੰਨਣੀ ਚਾਹੀਦੀ। ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਮੁਸ਼ਕਿਲਾਂ ਜ਼ਿਆਦਾ ਹੁੰਦੀਆ ਹਨ ਅਤੇ ਪੈਸਾ ਘੱਟ ਹੁੰਦਾ ਹੈ। ਪਰ ਜੇਕਰ ਪੁਰੀ ਦ੍ਰਿੜਤਾ ਨਾਲ ਕੰਮ ਕੀਤਾ ਜਾਵੇ ਤਾਂ ਸਮਾਂ ਉਨ੍ਹਾਂ ਦੇ ਹੱਕ ਵਿਚ ਖੜ ਜਾਂਦਾ ਹੈ ਅਤੇ ਉਹ ਤਰੱਕੀ ਦੇ ਨਵੇਂ ਸਿਖਰਾਂ ਤੱਕ ਪਹੁੰਚ ਜਾਂਦੇ ਹਨ।ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਦਸੰਬਰ-ਜਨਵਰੀ  ਮਹੀਨੇ `ਚ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਵੈ-ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ । ਉਨ੍ਹਾਂ ਇਹ ਖੁਲਾਸਾ ਵੀ ਕੀਤਾ ਕਿ ਪੰਜਾਬ ਸਰਕਾਰ ਵਲੋਂ ਛੇਤੀ ਹੀ ਲੋਨ ਮੇਲਾ ਵੀ ਲਗਾਇਆ ਜਾ ਰਿਹਾ ਹੈ ਤਾਂ ਜੋ ਉਹ ਨੌਜਵਾਨ ਜੋ ਆਪਣਾ ਪ੍ਰਾਇਵੇਟ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਆਪਣੀ ਗਰੰਟੀ ਤੇ ਨੌਜਵਾਨਾਂ ਨੂੰ ਸਸਤੇ ਰੇਟ ਤੇ ਬੈਕਾਂ ਤੋਂ ਲੋਨ ਮੁਹੱਈਆ ਕਰਵਾਏ ਜਾਣਗੇ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD