Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨਸਾ ਜ਼ਿਲ੍ਹੇ ’ਚ ਆਯੋਜਿਤ ਰੋਜ਼ਗਾਰ ਮੇਲਿਆਂ ਦੌਰਾਨ 4153 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਨਵੇਂ ਚੁਣੇ ਪ੍ਰਾਰਥੀਆਂ ਨੂੰ ਦਿੱਤੀ ਵਧਾਈ

Web Admin

Web Admin

5 Dariya News

ਮਾਨਸਾ , 06 Oct 2020

Last updated on: Oct 06, 2020, 00:00 IST

ਪਿਛਲੇ ਦਿਨੀਂ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਪੰਜਾਬ ਭਰ ਵਿੱਚ ਵੱਖ ਵੱਖ ਥਾਈਂ ਆਯੋਜਿਤ ਕੀਤੇ ਗਏ 6ਵੇਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਰੋਜ਼ਗਾਰਦਾਤਾ ਕੰਪਨੀਆਂ ਤੇ ਪ੍ਰਾਰਥੀਆਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਪ੍ਰਾਰਥੀਆਂ ਨੂੰ ਮੁਬਾਰਕਬਾਦ ਭੇਟ ਕੀਤੀ ਗਈ। ਰੋਜ਼ਗਾਰ ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਆਯੋਜਿਤ ਇਸ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਦੇ ਨਾਲ ਮੈਂਬਰ ਲੋਕ ਸਭਾ ਸ਼੍ਰੀ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਵੀ ਮੌਜੂਦ ਸਨ। ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਂਦਿਆਂ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਪ੍ਰੇਮ ਮਿੱਤਲ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ਼੍ਰੀ ਬਿਕਰਮ ਸਿੰਘ ਮੋਫ਼ਰ ਅਤੇ ਸੀਨੀਅਰ ਆਗੂ ਡਾ. ਮੰਜੂ ਬਾਲਾ ਨੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਕੰਪਨੀਆਂ ਦੁਆਰਾ ਚੁਣੇ ਗਏ ਪ੍ਰਾਰਥੀਆਂ ਨੂੰ ਪ੍ਰਸੰਸਾ ਪੱਤਰ ਸੌਂਪੇ। ਇਸ ਦੌਰਾਨ ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਨਾਜੁਕ ਸਮੇਂ ਵਿੱਚ ਵੀ ਸਰਕਾਰ ਦੁਆਰਾ ਬੇਰੋਜ਼ਗਾਰ ਹੁਨਰਮੰਦਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਰੋਜ਼ਗਾਰ ਮੇਲੇ ਕਰਵਾ ਕੇ ਬਿਹਤਰੀਨ ਕਾਰਜ ਕੀਤਾ ਗਿਆ ਹੈ ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਆਯੋਜਿਤ ਰੋਜ਼ਗਾਰ ਮੇਲਿਆਂ ਦੌਰਾਨ 46 ਦੇ ਕਰੀਬ ਕੰਪਨੀਆਂ ਦੁਆਰਾ ਸ਼ਿਰਕਤ ਕਰਕੇ 4153 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸਫ਼ਲ ਪ੍ਰਾਰਥੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਪੰਜਾਬ ਵੱਲੋਂ ਉਚੇਚੇ ਤੌਰ ’ਤੇ ਵਧਾਈ ਦਿੱਤੇ ਜਾਣ ਨਾਲ ਇਨ੍ਹਾਂ ਪ੍ਰਾਰਥੀਆਂ ਦਾ ਮਨੋਬਲ ੳੁੱਚਾ ਹੋਇਆ ਹੈ ਅਤੇ ਇਹ ਨੇੜ ਭਵਿੱਖ ਵਿੱਚ ਆਪਣੇ ਹੁਨਰ ਨੂੰ ਹੋਰ ਨਿਖਾਰਨ ਲਈ ਕਾਰਜਸ਼ੀਲ ਹੋਣਗੇ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਪ੍ਰੇਮ ਮਿੱਤਲ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ਼੍ਰੀ ਬਿਕਰਮ ਸਿੰਘ ਮੋਫ਼ਰ ਅਤੇ ਸੀਨੀਅਰ ਆਗੂ ਡਾ. ਮੰਜੂ ਬਾਲਾ ਨੇ ਵੀ ਸਰਕਾਰ ਦੁਆਰਾ ਘਰ ਘਰ ਰੋਜ਼ਗਾਰ ਯੋਜਨਾ ਨੂੰ ਸਫ਼ਲਤਾ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਮੁੱਖ ਮਹਿਮਾਨ ਸਮੇਤ ਹੋਰ ਸਖ਼ਸੀਅਤਾਂ ਵੱਲੋਂ ਮੌਕੇ ’ਤੇ ਮੌਜੂਦ 50 ਪ੍ਰਾਰਥੀਆਂ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।  

 

Tags: DC Mansa , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD