Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਫਾਜ਼ਿਲਕਾ ਜ਼ਿਲੇ ਵਿਚ 6ਵੇਂ ਮੈਗਾ ਰੋਜਗਾਰ ਮੇਲੇ ਦੌਰਾਨ 3160 ਨੂੰ ਮਿਲੀਆਂ ਨੌਕਰੀਆਂ ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਪ੍ਰੋਗਰਾਮ ਦੌਰਾਨ ਨੌਜਵਾਨਾਂ ਦੀ ਕੀਤੀ ਹੌਂਸਲਾ ਅਫਜਾਈ

Web Admin

Web Admin

5 Dariya News

ਫਾਜ਼ਿਲਕਾ , 06 Oct 2020

Last updated on: Oct 06, 2020, 00:00 IST

ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਲਗਾਏ ਗਏ 6ਵੇਂ ਮੈਗਾ ਰੋਜਗਾਰ ਮੇਲੇ ਦਾ ਸਮਾਪਨ ਅੱਜ ਆਨਲਾਈਨ ਸਮਾਗਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅਲ ਇੰਡੀਆਂ ਕਾਂਗਰਸ ਕਮੇਟੀ ਦੇ ਸੀਨਿਅਰ ਆਗੂ ਤੇ ਸਾਂਸਦ ਸ੍ਰੀ ਰਾਹੁਲ ਗਾਂਧੀ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੀ ਵਿਸੇਸ਼ ਤੌਰ ਤੇ ਉਨਾਂ ਦੇ ਨਾਲ ਹਾਜਰ ਰਹੇ। ਪਟਿਆਲਾ ਤੋਂ ਆਨ ਲਾਈਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵਜਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ 1 ਲੱਖ ਸਰਕਾਰੀ ਨੌਕਰੀਆਂ  ਵੀ ਦੇਣ ਜਾ ਰਹੀ ਹੈ। ਉਨਾਂ ਨੇ ਚੁਣੇ ਗਏ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ।ਇਸ ਮੌਕੇ ਸ੍ਰੀ ਰਾਹੁਲ ਗਾਂਧੀ ਨੇ ਵੀ ਨੌਜਵਾਨਾਂ ਨਾਲ ਗਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ। ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਰੋਜਗਾਰ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨਾਂ ਨੇ ਦੱਸਿਆ ਕਿ ਆਉਣ ਵਾਲੇ ਦਸੰਬਰ ਅਤੇ ਜਨਵਰੀ ਮਹੀਨੇ ਦੌਰਾਨ ਨੌਜਵਾਨਾਂ ਨੂੰ ਸਵੈ ਰੋਜਗਾਰ ਨਾਲ ਜੋੜਨ ਲਈ ਮੈਗਾ ਲੋਨ ਮੇਲੇ ਵੀ ਲਗਾਏ ਜਾਣਗੇ।ਜ਼ਿਲਾ ਸਦਰ ਮੁਕਾਮ ਤੋਂ ਇਸ ਸਮਾਗਮ ਵਿਚ ਆਨਲਾਈਨ ਜੁੜਦਿਆਂ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿੱਛਲੇ ਮਹੀਨੇ ਫਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਵਿਖੇ ਲੱਗੇ ਰੋਜਗਾਰ ਮੇਲਿਆਂ ਦੌਰਾਨ ਫਾਜ਼ਿਲਕਾ ਜ਼ਿਲੇ ਦੇ ਕੁੱਲ 3160 ਨੌਜਵਾਨਾਂ ਦੀ ਚੋਣ ਵੱਖ ਵੱਖ ਕੰਪਨੀਆਂ ਵਿਚ ਨੌਕਰੀ ਲਈ ਹੋਈ ਹੈ। ਉਨਾਂ ਨੇ ਦੱਸਿਆ ਕਿ ਇੰਨਾਂ ਵਿਚੋਂ 272 ਲੜਕੇ ਅਤੇ 85 ਲੜਕੀਆਂ ਉਹ ਸਨ ਜੋ ਕਿ ਬਹੁਤ ਹੀ ਲੋੜਵੰਦ ਪਰਿਵਾਰਾਂ ਵਿਚੋਂ ਸਨ। ਜਦ ਕਿ ਇਸ ਤੋਂ ਬਿਨਾਂ 2112 ਹੋਰ ਲੜਕਿਆਂ ਅਤੇ 691 ਲੜਕੀਆਂ ਦੀ ਵੀ ਨੌਕਰੀ ਲਈ ਚੋਣ ਹੋਈ ਹੈ। ਇਸ ਮੌਕੇ ਨੌਜਵਾਨਾਂ ਨੂੰ ਨਿਯੂਕਤੀ ਪੱਤਰ ਵੀ ਦਿੱਤੇ ਗਏ।ਇਸ ਮੌਕੇ ਏ.ਡੀ.ਸੀ. ਜਨਰਲ ਸ੍ਰੀ ਅਭਿਜੀਤ ਕਪਲਿਸ਼, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਸ੍ਰੀ ਦੀਪਕ ਆਂਵਲਾ, ਸ੍ਰੀ ਵਿਨੋਦ, ਜ਼ਿਲਾ ਰੋਜਗਾਰ ਅਤੇ ਕਾਰੋਬਾਰ ਅਫ਼ਸਰ ਕਿਸ਼ਨ ਕੁਮਾਰ ਵੀ ਹਾਜਰ ਸਨ।

 

Tags: DC Fazilka , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD