Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਮਾਜ ਦੇ ਕਮਜੋਰ ਵਰਗਾਂ ਨੂੰ ਸਵੈ ਰੋਜਗਾਰ ਲਈ ਕਰਜ ਦੇਣ ਬੈਂਕਾਂ : ਅਰਵਿੰਦ ਪਾਲ ਸਿੰਘ ਸੰਧੂ

ਐਸ.ਸੀ. ਵਿੱਤ ਨਿਗਮ ਵੱਲੋਂ ਦਿੱਤੀ ਜਾਂਦੀ ਹੈ ਸਬਸਿਡੀ, ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ ਬੈਂਕਾਂ ਖਿਲਾਫ ਹੋਵੇਗੀ ਸਖ਼ਤੀ

Web Admin

Web Admin

5 Dariya News

ਫਾਜ਼ਿਲਕਾ , 06 Oct 2020

Last updated on: Oct 06, 2020, 00:00 IST

ਡਿਪਟੀ ਕਮਿਸ਼ਨਰ  ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਜ਼ਿਲੇ ਦੀਆਂ ਵੱਖ ਵੱਖ ਬੈਂਕਾਂ ਨਾਲ ਬੈਠਕ ਕਰਕੇ ਐਸ.ਸੀ. ਵਿੱਤ ਨਿਗਮ ਵੱਲੋਂ ਪ੍ਰਯੋਜਿਤ ਲੋਨ ਕੇਸਾਂ ਨੂੰ ਪਾਸ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਬੈਠਕ ਦੌਰਾਨ ਉਨਾਂ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਮਜੋਰ ਵਰਗਾਂ ਨੂੰ ਸਵੈ ਰੋਜਗਾਰ ਲਈ ਲੋਨ ਦੇਣ ਲਈ ਹਮਦਰਦੀ ਨਾਲ ਉਨਾਂ ਦੀਆਂ ਅਰਜੀਆਂ ਦਾ ਨਿਪਟਾਰਾ ਕਰਨ। ਉਨਾਂ ਨੇ ਕਿਹਾ ਕਿ ਜੇਕਰ ਕਿਸੇ ਬੈਂਕ ਨੇ ਬਿਨਾਂ ਕਿਸੇ ਠੋਸ ਕਾਰਨ ਦੇ ਅਰਜੀ ਰੱਦ ਕੀਤੀ ਤਾਂ ਅਜਿਹੇ ਬੈਂਕ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਉਨਾਂ ਨੇ ਦੱਸਿਆ ਕਿ ਐਸ.ਸੀ. ਵਿੱਤ ਨਿਗਮ ਵੱਲੋਂ ਐਸ.ਸੀ. ਸ੍ਰੇਣੀ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਬੈਂਕ ਤੋਂ ਬਿਨਾਂ ਗਰੰਟੀ ਲੋਨ ਦੇਣ ਲਈ ਕੇਸ਼ ਪ੍ਰਯੋਜਿਤ ਕੀਤੇ ਜਾਂਦੇ ਹਨ। ਇੰਨਾਂ ਨੂੰ ਕਾਰਪੋਰੇਸ਼ਨ ਵੱਲੋਂ 50 ਫੀਸਦੀ ਜਾਂ 10 ਹਜਾਰ ਰੁਪਏ ਤੱਕ ਜੋ ਵੀ ਘੱਟ ਹੋਵੇ ਦੀ ਸਬਸਿਡੀ ਵੀ ਦਿੱਤੀ ਜਾਂਦੀ ਹੈ। ਉਨਾਂ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਸ਼ ਪੂਰੀ ਤਰਾਂ ਪੜਤਾਲ ਕਰਨ ਤੋਂ ਬਾਅਦ ਹੀ ਬੈਂਕਾਂ ਨੂੰ ਭੇਜਣ।ਵਿੱਤ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਸ੍ਰੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਇਸ ਸਕੀਮ ਤਹਿਤ 219 ਕੇਸਾਂ ਦਾ ਟੀਚਾ ਫਾਜ਼ਿਲਕਾ ਜ਼ਿਲੇ ਨੂੰ ਮਿਲਿਆ ਹੈ। ਬੈਠਕ ਵਿਚ ਏ.ਡੀ.ਸੀ. ਜਨਰਲ ਸ੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਸ: ਸੂਬਾ ਸਿੰਘ ਅਤੇ ਸ: ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਐਲ.ਡੀ.ਐਮ. ਸ੍ਰੀ ਕੁਲਦੀਪ ਕੁਮਾਰ ਆਦਿ ਵੀ ਹਾਜਰ ਸਨ।

 

Tags: DC Fazilka , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD