Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ 01 ਲੱਖ ਨੌਕਰੀਆਂ ਦੇਣ ਦਾ ਐਲਾਨ ਇਤਿਹਾਸਕ : ਕੁਲਜੀਤ ਸਿੰਘ ਨਾਗਰਾ

ਐਸ.ਸੀ. ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਦਿੱਤੇ ਜਾਣ ਨਾਲ ਵਿਦਿਆਰਥੀਆਂ ਨੂੰ ਹੋਵੇਗਾ ਲਾਭ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Oct 2020

Last updated on: Oct 06, 2020, 00:00 IST

ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਕੀਤਾ ਗਿਆ ਐਲਾਨ ਇਤਿਹਾਸਕ ਹੈ ਤੇ ਇਸ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਜੋ ਫ਼ੈਸਲਾ ਕੀਤਾ ਗਿਆ ਹੈ, ਉਸ ਨਾਲ ਸੂਬੇ ਦੇ ਐਸ.ਸੀ. ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਛੇਵੇਂ ਮੈਗਾ ਰੁਜ਼ਗਾਰ ਮੇਲੇ ਦੇ ਜ਼ਿਲ੍ਹਾ ਪੱਧਰੀ ਸਮਾਪਤੀ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਅਜਿਹੇ ਸਮਾਗਮਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹੋਰ ਸ਼ਖ਼ਸੀਅਤਾਂ ਆਨਲਾਈਨ ਵਰਚੁਅਲ ਢੰਗ ਨਾਲ ਜੁੜੇ।ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਹੁਣ ਤੱਕ ਵੱਡੀ ਗਿਣਤੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਜਾ ਚੁੱਕੇ ਹਨ, ਉੱਥੇ ਸਵੈ ਰੁਜ਼ਗਾਰ ਸ਼ੁਰੂ ਕਰਵਾਉਣ ਲਈ ਵੱਖ-ਵੱਖ ਸਕੀਮਾਂ ਦਾ ਲਾਭ ਵੀ ਨੌਜਵਾਨਾਂ ਤੱਕ ਪੁੱਜਦਾ ਕੀਤਾ ਗਿਆ ਹੈ। ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਹੁਨਰਮੰਦ ਬਨਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 01 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਘਰ ਘਰ ਰੁਜ਼ਗਾਰ ਦੇਣ ਸਬੰਧੀ ਵੱਡਾ ਕਦਮ ਹੈ ਤੇ ਘਰ ਘਰ ਰੁਜ਼ਗਾਰ ਮੁਹੱਈਆ ਕਰਾਉਣ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਰੁਜ਼ਗਾਰ ਮੇਲੇ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਨੂੰ ਪੂਰੀ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ।ਸਮਾਗਮ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ 'ਤੇ ਖੜ੍ਹਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਵੱਖ ਵੱਖ ਪ੍ਰੋਜੈਕਟ ਵੀ ਲਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮਿਲ ਸਕੇ। ਬੱਸੀ ਪਠਾਣਾਂ ਵਿਖੇ ਨਿਰਮਾਣ ਅਧੀਨ ਮੈਗਾ ਡੇਅਰੀ ਪ੍ਰੋਜੈਕਟ ਅਜਿਹੇ ਹੀ ਪ੍ਰੋਜੈਕਟਾਂ ਦਾ ਹਿੱਸਾ ਹੈ, ਜਿਸ ਨਾਲ ਵੱਡੀ ਗਿਣਤੀ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਸੀਨੀਅਰ ਕਾਂਗਰਸੀ ਆਗੂ ਰਾਮ ਕ੍ਰਿਸ਼ਨ ਭੱਲਾ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਅਰਵਿੰਦਰ ਕੌਰ, ਪਲੇਸਮੈਂਟ ਅਫ਼ਸਰ ਜਸਵਿੰਦਰ ਸਿੰਘ ਸਮੇਤ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD