Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਮੋਹਾਲੀ ਇੱਕ ਵਾਰ ਫਿਰ ਸੂਬੇ ਵਿੱਚ ਨੌਕਰੀਆਂ ਮੁਹੱਈਆ ਕਰਵਾਉਣ ਲਈ ਰਿਹਾ ਮੋਹਰੀ

6ਵੇਂ ਮੈਗਾ ਜਾਬ ਮੇਲੇ ਦੌਰਾਨ 10,000 ਤੋਂ ਵੱਧ ਨੌਕਰੀਆਂ ਕਰਵਾਈਆਂ ਮੁਹੱਈਆ

Web Admin

Web Admin

5 Dariya News

ਐਸ.ਏ.ਐਸ.ਨਗਰ , 06 Oct 2020

Last updated on: Oct 06, 2020, 00:00 IST

ਲਗਾਤਾਰ ਦੂਜੀ ਵਾਰ ਸੂਬੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਮੋਹਾਲੀ ਨੇ ਅੱਜ ਇਥੇ 6 ਵੇਂ ਮੈਗਾ ਜਾਬ ਮੇਲੇ ਦੌਰਾਨ ਸਭ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਕਿਹਾ ਕਿ ਕੋਵਿਡ ਦੇ ਬਾਵਜੂਦ ਮੇਲੇ ਦੌਰਾਨ ਵਰਚੁਅਲ ਇੰਟਰਵਿਊ ਦੇ ਨਾਲ ਨਾਲ ਇੰਮਪਲਾਈਰ ਦੀ ਸਾਈਟ ਅਤੇ ਜ਼ਿਲ੍ਹਾ ਬਿਊਰੋ ਆਫ਼ ਐਂਪਲਾਇਮੈਂਟ ਐਂਡ ਐਂਟਰਪ੍ਰਾਈਜਜ਼ (ਡੀ.ਬੀ.ਈ.ਈ.) ਵਿਖੇ ਇੰਟਰਵਿਊ ਦਾ ਆਯੋਜਨ ਕਰਵਾ ਕੇ 10,800 ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ। ਸ੍ਰੀ ਦਿਆਲਨ ਨੇ ਕਿਹਾ “ਸਾਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸਾਲ ਸਾਡਾ ਵਿਸ਼ੇਸ਼ ਧਿਆਨ ਬੇਹੱਦ ਗਰੀਬਾਂ ਲਈ ਨੌਕਰੀਆਂ ਮੁਹੱਈਆ ਕਰਵਾਉਣ ਵੱਲ ਸੀ ਅਤੇ ਅਸੀਂ ਇਨ੍ਹਾਂ ਪਰਿਵਾਰਾਂ ਨਾਲ ਸਬੰਧਤ ਨੌਜਵਾਨਾਂ ਲਈ 3000 ਨੌਕਰੀਆਂ ਦੇਣ ਵਿੱਚ ਕਾਮਯਾਬ ਹੋਏ ਹਾਂ।’’ ਉਨ੍ਹਾਂ ਦੱਸਿਆ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਵਿਚ 10 ਗ਼ਰੀਬ ਪਰਿਵਾਰਾਂ ਦੀ ਪਛਾਣ ਕੀਤੀ ਗਈ ਅਤੇ ਇਨ੍ਹਾਂ ਪਰਿਵਾਰਾਂ ਵਿਚੋਂ ਨੌਜਵਾਨਾਂ ਦੀ ਕੁਸ਼ਲਤਾ ਅਤੇ ਯੋਗਤਾ ਰੋਜ਼ਗਾਰ ਪੋਰਟਲ 'ਤੇ ਅਪਲੋਡ ਕੀਤੀ ਗਈ ਸੀ। ਖੁਸ਼ਕਿਸਮਤੀ ਨਾਲ, ਇਨ੍ਹਾਂ ਪਰਿਵਾਰਾਂ ਦੇ ਬਹੁਤ ਸਾਰੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੇ ਨੌਕਰੀਆਂ ਪ੍ਰਾਪਤ ਕੀਤੀਆਂ। ਉਹਨਾਂ ਅੱਗੇ ਕਿਹਾ “ਅਸੀਂ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਾਂਗੇ ਤਾਂ ਜੋ ਸੂਬਾ ਸਰਕਾਰ ਵੱਲੋਂ ਹਰ ਘਰ ਵਿੱਚ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਸਕੇ।”ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜ਼ਿਲ੍ਹੇ ਦੇ 6000 ਨੌਕਰੀਆਂ ਦੇਣ ਦੇ ਟੀਚੇ ਤੋਂ ਵੀ ਵੱਧ ਐਸ.ਏ.ਐਸ.ਨਗਰ ਨੇ 13,369 ਨੌਕਰੀਆਂ ਮੁਹੱਈਆ ਕਰਵਾਈਆਂ  ਸੀ ਅਤੇ ਇਸ ਸਾਲ ਮਹਾਂਮਾਰੀ ਸਦਕਾ 3000 ਨੌਕਰੀਆਂ ਦੇਣ ਦੇ ਘਟੇ ਟੀਚੇ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਨੇ ਟੀਚੇ ਤੋਂ ਤਿੰਨ ਗੁਣਾ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ। ਨੌਕਰੀਆਂ ਦੇ ਪ੍ਰੋਫਾਈਲ ਵਿੱਚ ਉੱਚ ਪੱਧਰੀ ਪ੍ਰਬੰਧਕੀ ਨੌਕਰੀਆਂ ਤੋਂ ਲੈ ਕੇ ਮੁੱਢਲੇ ਸਹਾਇਕ ਪੱਧਰ ਦੀਆਂ ਨੌਕਰੀਆਂ ਸ਼ਾਮਲ ਹਨ।ਮਨਰੇਗਾ ਵਰਕਰ ਦੇ ਪੁੱਤਰ ਜਸਵਿੰਦਰ ਸਿੰਘ ਜਿਸ ਨੇ ਮਕੈਨੀਕਲ ਡਿਪਲੋਮਾ ਹਾਸਲ ਕੀਤਾ ਅਤੇ ਨੌਕਰੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਿਹਾ ਸੀ, ਲਈ ਖੁਸ਼ੀ ਦਾ ਠਿਕਾਣਾ ਨਾ ਰਿਹਾ ਅਤੇ ਅੰਤ ਵਿੱਚ ਡੀਬੀਈਈ ਦੁਆਰਾ ਅਕਕਸੋ ਨੋਬਲ ਮੋਹਾਲੀ (ਪੇਂਟ ਵਾਲੀ ਕੈਮੀਕਲ ਫੈਕਟਰੀ) ਵਿਖੇ 10,000 ਰੁਪਏ ਪ੍ਰਤੀ ਮਹੀਨਾ ਦੀ ਤਨਖਾਹ ਨਾਲ ਪਲੇਸਮੈਂਟ ਮਿਲੀ। ਚੰਦਰ ਮੋਹਨ ਨੂੰ ਫਾਇਰ ਐਂਡ ਸੇਫਟੀ ਦਾ ਡਿਪਲੋਮਾ ਕਰਨ ਉਪਰੰਤ ਇਸੇ ਕੰਪਨੀ ਵਿੱਚ ਹੀ ਨੌਕਰੀ ਮਿਲ ਗਈ। ਇਸੇ ਤਰ੍ਹਾਂ ਹਾਲ ਹੀ ਵਿੱਚ ਬੀ.ਟੈਕ. ਪਾਸ ਹਰਸ਼ਦੀਪ ਸਿੰਘ ਨੂੰ ਕੁਇੱਕਲੈਬਜ਼ (ਆਈ.ਟੀ. ਕੰਪਨੀ) ਤੋਂ 4.5 ਲੱਖ ਰੁਪਏ ਸਲਾਨਾ ਪੈਕੇਜ 'ਤੇ ਨੌਕਰੀ ਮਿਲੀ। ਵਰਿਧੀ ਜੈਵਾਲ, ਬੀ.ਟੈੱਕ ਕੰਪਿਊਟਰ ਸਾਇੰਸ ਨੂੰ ਟੇਕ ਮਹਿੰਦਰਾ ਵਿਚ 3.5 ਲੱਖ ਰੁਪਏ ਦੇ ਸਾਲਾਨਾ ਪੈਕੇਜ ਨਾਲ ਨੌਕਰੀ ਮਿਲੀ। ਨੌਕਰੀ ਮਿਲਣ ਵਾਲੇ ਸਾਰੇ ਉਮੀਦਵਾਰਾਂ ਨੇ ਇਕਸੁਰਤਾ ਵਿੱਚ ਪ੍ਰਗਟਾਵਾ ਕੀਤਾ, “ਅਸੀਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਡੀ ਬਾਂਹ ਫੜਨ ਲਈ ਧੰਨਵਾਦੀ ਹਾਂ।”

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD