Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

'ਮੈਂ ਪੰਜਾਬ ਤੇ ਪੰਜਾਬੀਆਂ ਦਾ ਰਿਣੀ ਹਾਂ' : ਰਾਹੁਲ ਗਾਂਧੀ

ਇਹ ਪੁੱਛੇ ਜਾਣ 'ਤੇ ਕਿ ਪੰਜਾਬੀ ਤੁਹਾਡੇ 'ਤੇ ਵਿਸ਼ਵਾਸ ਕਿਉਂ ਕਰਨ ਤਾਂ ਰਾਹੁਲ ਗਾਂਧੀ ਨੇ ਕਿਹਾ,'' ਮੇਰੀ ਬੇਇਨਸਾਫੀ ਖਿਲਾਫ ਲੜਾਈ ਅਤੇ ਦੁਖਿਆਰਿਆਂ ਦੀ ਆਵਾਜ਼ ਬਣਨ ਦੀ ਭਾਵਨਾ ਨੂੰ ਦੇਖੋ'

Web Admin

Web Admin

5 Dariya News

ਪਟਿਆਲਾ , 06 Oct 2020

Last updated on: Oct 06, 2020, 00:00 IST

ਰਾਹੁਲ ਗਾਂਧੀ ਨੇ ਬਚਪਨ ਦੀ ਯਾਦ ਨੂੰ ਚੇਤੇ ਕਰਦਿਆਂ ਕਿਹਾ ਕਿ ਸਾਲ 1977 ਦੀਆਂ ਸੰਸਦੀ ਚੋਣਾਂ ਵਿੱਚ ਜਦੋਂ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਚੋਣ ਹਾਰ ਗਈ ਸੀ ਤਾਂ ਕਿਵੇਂ ਕੁਝ ਸਿੱਖਾਂ ਨੇ ਉਨ੍ਹਾਂ ਦੇ ਪਰਿਵਾਰ ਦੀ ਰਾਖੀ ਕੀਤੀ ਸੀ ਜਿਸ ਕਰਕੇ ਉਹ ਮਹਿਸੂਸ ਕਰਦੇ ਹਨ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਕਰਜ਼ਦਾਰ ਹਨ।ਉਨ੍ਹਾਂ ਨੇ ਚੇਤੇ ਕਰਦਿਆਂ ਕਿਹਾ,''ਘਰ ਵਿੱਚ ਇਨ੍ਹਾਂ ਸਿੱਖਾਂ ਤੋਂ ਇਲਾਵਾ ਕੋਈ ਨਹੀਂ ਸੀ ਜਿਨ੍ਹਾਂ ਨੇ ਮੇਰੀ ਦਾਦੀ ਦੀ ਰਾਖੀ ਕੀਤੀ।''

ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਜਦੋਂ ਉਨ੍ਹਾਂ ਪਾਸੋਂ ਇਹ ਪੁੱਛਿਆ ਗਿਆ ਕਿ ਪੰਜਾਬੀਆਂ ਨੂੰ ਤੁਹਾਡੇ ਉੱਤੇ ਯਕੀਨ ਕਿਉਂ ਕਰਨਾ ਚਾਹੀਦਾ ਹੈ ਤਾਂ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਅਨਿਆਂ ਨਾਲ ਜੂਝ ਰਹੇ ਲੋਕਾਂ ਨਾਲ ਖੜ੍ਹਨ ਦੀ ਭਾਵਨਾ ਨੂੰ ਦੇਖਣ ਅਤੇ ਉਨ੍ਹਾਂ ਦੇ ਸਿਆਸੀ ਕੈਰੀਅਰ 'ਤੇ ਨਜ਼ਰ ਮਾਰਨੀ ਚਾਹੀਦੀ ਹੈ।ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀਆਂ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਉਨ੍ਹਾਂ ਨੂੰ ਪੰਜਾਬੀਆਂ ਦੇ ਜਜ਼ਬੇ ਦੀ ਬਹੁਤ ਕਦਰ ਹੈ ਅਤੇ ਉਹ ਹਮੇਸ਼ਾ ਮਹਿਸੂਸ ਕਰਦੇ ਹਨ ਕਿ ਪੰਜਾਬ ਦੇ ਲੋਕਾਂ ਦੇ ਉਹ ਰਿਣੀ ਹਨ।'' ਉਨ੍ਹਾਂ ਕਿਹਾ ਕਿ ਉਹ ਤਾਮਿਲਨਾਡੂ ਦੇ ਲੋਕਾਂ ਪ੍ਰਤੀ ਵੀ ਅਜਿਹੀ ਭਾਵਨਾ ਰੱਖਦੇ ਹਨ।ਰਾਹੁਲ ਗਾਂਧੀ ਨੇ ਕਿਹਾ ਕਿ ਉਹ ਹੁਣ ਪੰਜਾਬ ਆਏ ਹਨ ਕਿਉਂਕਿ ਉਹ ਮਹਿਸੂਸ ਕਰਦੇ ਹਾਂ ਕਿ ਮੋਦੀ ਸਰਕਾਰ ਵੱਲੋਂ ਸੂਬੇ ਨਾਲ ਘੋਰ ਬੇਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਹ ਹਮੇਸ਼ਾ ਹੀ ਨਿਰਬਲ ਅਤੇ ਦੁੱਖਾਂ ਮਾਰੇ ਲੋਕਾਂ ਨਾਲ ਖੜ੍ਹਦੇ ਹਨ। ਉਨ੍ਹਾਂ ਨੇ ਟਿੱਪਣੀ ਕੀਤੀ,''ਸ਼ਾਇਦ ਇਸੇ ਕਰਕੇ ਸਿਆਸਤ ਵਿੱਚ ਮੈਨੂੰ ਮਾਰ ਪਈ ਹੈ। ਕਾਂਗਰਸੀ ਨੇਤਾ ਨੇ ਕਿਹਾ ਕਿ ਜ਼ਮੀਨ ਗ੍ਰਹਿਣ ਬਿੱਲ ਅਤੇ ਮਨਰੇਗਾ ਆਦਿ ਦੇ ਮਾਮਲੇ ਵਿੱਚ ਸਮਾਜ ਦੇ ਵੱਖ-ਵੱਖ ਤਬਕਿਆਂ ਲਈ ਲੜਦਿਆਂ ਉਨ੍ਹਾਂ ਨੂੰ ਅਕਸਰ ਕੁੱਟਿਆ ਅਤੇ ਬੁਰਾ-ਭਲਾ ਬੋਲਿਆ ਜਾਂਦਾ ਰਿਹਾ ਹੈ।

 

Tags: Rahul Gandhi , Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Patiala , Kheti Bachao Yatra , #KhetiBachaoYatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD