Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਛੇਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਕਪੂਰਥਲਾ ਦੇ 2342 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ

ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ 1 ਲੱਖ ਹੋਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ

Web Admin

Web Admin

5 Dariya News

ਕਪੂਰਥਲਾ , 06 Oct 2020

Last updated on: Oct 06, 2020, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ ਗਏ ਛੇਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਜ਼ਿਲ੍ਹਾ ਕਪੂਰਥਲਾ ਦੇ 2342 ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮਿਲਿਆ ਹੈ। ਇਹਨਾਂ ਵਿੱਚ 22 ਨੌਜਵਾਨ ਉਹ ਹਨ ਜਿਨ੍ਹਾਂ ਨੇ ਜਿਲਾ ਪ੍ਰਸ਼ਾਸ਼ਨ ਦੀ ਮਦਦ ਨਾਲ ਨਸ਼ਿਆਂ ਨੂੰ ਮਾਤ ਦੇ ਕੇ ਨੌਕਰੀ ਹਾਸਲ ਕੀਤੀ ਹੈ।ਇਸ ਸਬੰਧੀ ਰਾਜ ਪੱਧਰੀ ਵਰਚੁਅਲ ਸਮਾਗਮ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ, ਜਿਸ ਵਿੱਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ਼੍ਰੀ ਰਾਹੁਲ ਗਾਂਧੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ।ਇਸੇ ਸਮਾਗਮ ਦੀ ਤਰਜ਼ ਉਤੇ ਹੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਐਸ ਪੀ ਆਂਗਰਾ ਵੀ ਹਾਜਰ ਸਨ ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਲਗਾਏ ਰੋਜ਼ਗਾਰ ਮੇਲਿਆਂ ਵਿੱਚ 3263 ਨੌਜਵਾਨਾਂ ਨੇ ਭਾਗ ਲਿਆ ਸੀ ਜਿਨ੍ਹਾਂ ਵਿੱਚੋਂ 2342 ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ। ਇਹਨਾਂ ਮੇਲਿਆਂ ਵਿੱਚ ਪ੍ਰਸਿੱਧ 12 ਕੰਪਨੀਆਂ ਨੇ ਨੌਕਰੀਆਂ ਦਿੱਤੀਆਂ। ਇਹਨਾਂ ਵਿੱਚੋਂ ਸਭ ਤੋਂ ਵੱਧ ਪੈਕੇਜ ਬਰੇਨ ਬੋਕਸ ਕੰਪਨੀ ਵਲੋਂ ਦਿੱਤਾ ਗਿਆ ।ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਸੰਕਰਮਣ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਲਗਾਏ ਗਏ ਇਹਨਾਂ ਮੇਲਿਆਂ ਵਿੱਚ ਨੌਜਵਾਨਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਸੀ, ਜੋ ਕਿ ਇੱਕ ਚੰਗਾ ਸੁਨੇਹਾ ਹੈ। ਉਹਨਾਂ ਕਿਹਾ ਕਿ ਇਹ ਮੇਲੇ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।ਉਹਨਾਂ ਦੱਸਿਆ ਕਿ ਇਹਨਾਂ ਮੇਲਿਆਂ ਵਿੱਚ ਜਿਵੇਂ 93 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਮਿਲੀ ਹੈ, ਉਵੇਂ ਹੀ ਪੰਜਾਬ ਸਰਕਾਰ ਵੱਲੋਂ ਅਗਲੇ ਇੱਕ ਸਾਲ ਵਿੱਚ 1 ਲੱਖ ਹੋਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ।ਇਸ ਮੌਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੇ ਕਿਹਾ ਕਿ ਤਾਲਾਬੰਦੀ ਅਤੇ ਕਰੋਨਾ ਕਾਰਨ ਉਹ ਨੌਕਰੀਆਂ ਲਈ ਏਧਰ ਓਧਰ ਭਟਕ ਰਹੇ ਸਨ ਪਰ ਇਹਨਾਂ ਰੋਜ਼ਗਾਰ ਮੇਲਿਆਂ ਨਾਲ ਉਹ ਰੋਜ਼ਗਾਰ ਨਾਲ ਜੁੜ ਗਏ ਹਨ। ਇਸ ਲਈ ਉਹਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਡਿਪਟੀ ਕਮਿਸ਼ਨਰ ਨੇ ਨੌਜਵਾਨ ਨੂੰ ਆਪਣੇ ਪੈਰਾਂ ਉਤੇ ਖੜ੍ਹਾ ਹੋਣ ਅਤੇ ਰੋਜ਼ਗਾਰ ਦੇ ਹੋਰ ਮੌਕੇ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਜੁੜਨ ਦਾ ਸੱਦਾ ਦਿੱਤਾ।ਇਸ ਮੌਕੇ ਨੀਲਮ ਮਹੇ ਜਿਲਾ ਰੁਜ਼ਗਾਰ ਜਨਰੇਸ਼ਨ ਅਫਸਰ , ਅਮਿਤ ਕੁਮਾਰ , ਗੌਰਵ ਕੁਮਾਰ, ਸੰਜੀਵ ਗਾਬਾ ਹਾਜਰ ਸਨ ।

 

Tags: DC Kapurthala , Deepti Uppal , Deputy Commissioner Kapurthala , Kapurthala , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD