Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

6ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਲੁਧਿਆਣਾ ਦੇ 8015 ਨੌਜਵਾਨਾਂ ਨੇ ਪ੍ਰਾਪਤੀ ਕੀਤੀਆਂ ਨੌਕਰੀਆਂ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਮੇਲੇ ਦੇ ਲਾਭਪਾਤਰੀਆਂ ਨੂੰ ਦਿੱਤੀ ਮੁਬਾਰਕਵਾਦ

Web Admin

Web Admin

5 Dariya News

ਲੁਧਿਆਣਾ , 06 Oct 2020

Last updated on: Oct 06, 2020, 00:00 IST

ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦੋ ਵੱਡੇ ਫੈਸਲਿਆਂ ਦੀ ਸ਼ਲਾਘਾ ਕੀਤੀ ਜਿਸ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਅਤੇ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੂਬਾ ਸਰਕਾਰ ਪੱਧਰ 'ਤੇ ਵਜ਼ੀਫ਼ਾ ਸਕੀਮ ਸ਼ੁਰੂ ਕਰਨਾ ਸ਼ਾਮਲ ਹਨ।ਕੈਬਨਿਟ ਮੰਤਰੀ ਸ੍ਰੀ ਆਸ਼ੂ ਦੇ ਨਾਲ ਲੁਧਿਆਣਾ(ਉੱਤਰੀ) ਤੋਂ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਅਧੀਨ ਕਰਵਾਏ ਜਾ ਰਹੇ 6ਵੇਂ ਰੋਜ਼ਗਾਰ ਮੇਲੇ ਦੇ ਵਰਚੂਅਲ ਸਮਾਪਨ ਮੌਕੇ ਸ਼ਿਰਕਤ ਕੀਤੀ।ਇਸ ਦੌਰਾਨ ਕਾਂਗਰਸ ਨੇਤਾ ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਵਧਾਈ ਵੀ ਦਿੱਤੀ।ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਇਕ ਭਾਗਾਂ ਭਰਿਆ ਦਿਨ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਅੱਜ ਦੋ ਵੱਡੇ ਐਲਾਨ ਕੀਤੇ ਹਨ, ਜਿਸ ਵਿਚ ਆਉਣ ਵਾਲੇ ਇਕ ਜਾਂ ਦੋ ਸਾਲਾਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਦੂਸਰਾ ਕੇਂਦਰ ਸਰਕਾਰ ਦੁਆਰਾ ਬੰਦ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਅਨੁਸੂਚਿਤ ਜਾਤੀ(ਐਸ.ਸੀ.) ਦੇ ਵਿਦਿਆਰਥੀਆਂ ਲਈ ਨਵੀਂ ਸਕਾਲਰਸ਼ਿਪ ਸਕੀਮ ਸ਼ੁਰੂ ਕਰੇਗੀ।

ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ 8015 ਨੌਜਵਾਨਾਂ ਨੂੰ 6ਵੇਂ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਮਿਲਣ ਤੇ ਵਧਾਈ ਦਿੱਤੀ। ਇਹ ਰੋਜ਼ਗਾਰ ਮੇਲੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕਰਵਾਏ ਗਏ ਸਨ।ਜ਼ਿਕਰਯੋਗ ਹੈ ਕਿ 02 ਸਤੰਬਰ ਤੋਂ 23 ਸਤੰਬਰ, 2020 ਤੱਕ ਆਯੋਜਿਤ ਵਰਚੂਅਲ ਅਤੇ ਫੀਜੀਕਲ ਰੋਜ਼ਗਾਰ ਮੇਲਿਆਂ ਦੌਰਾਨ 6798 ਬਿਨੈਕਾਰਾਂ ਨੂੰ ਨੌਕਰੀਆਂ ਮਿਲੀਆਂ, ਜਦਕਿ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 25 ਸਤੰਬਰ ਅਤੇ 29 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਵਿਖੇ ਆਯੋਜਿਤ ਕੀਤੇ ਗਏ ਦੋ ਮੈਗਾ ਰੋਜ਼ਗਾਰ ਮੇਲਿਆਂ ਵਿੱਚ 1217 ਨੌਜਵਾਨਾਂ ਨੇ ਨੌਕਰੀਆਂ ਹਾਸਲ ਕੀਤੀਆਂ। ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ ਨੌਕਰੀਆਂ ਪ੍ਰਦਾਨ ਕਰਨ ਵਾਲੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਵਿੱਚ ਮਾਈਕ੍ਰੋਸਾੱਫਟ, ਟਰਾਈਡੈਂਟ, ਗੂਗਲ ਪੇ, ਐਮਾਜ਼ਾਨ, ਪੁਖਰਾਜ ਹੈਲਥ ਕੇਅਰ, ਈਸਟਰਨ ਪਾਰਕ, ਭਾਰਤੀ ਐਕਸ, ਜੀ.ਐਸ.ਆਟੋ, ਐਲ.ਆਈ.ਸੀ. ਆਫ ਇੰਡੀਆ, ਫਲਿੱਪਕਾਰਟ, ਅਰੋੜਾ ਸਟੀਲ, ਆਰਤੀ ਸਟੀਲ, ਵਰਧਮਾਨ, ਰਾਲਸਨ ਇੰਡੀਆ, ਸੇਠ ਇੰਡਸਟਰੀਅਲ, ਭਾਰਤੀ ਏਅਰਟੈੱਲ, ਆਈ.ਸੀ.ਆਈ.ਸੀ.ਆਈ, ਰੌਕਮੈਨ ਅਤੇ ਪੀ.ਐਨ.ਬੀ.ਲਾਈਫ ਸ਼ਾਮਲ ਸਨ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜਗਰਾਉਂ) ਡਾ: ਨੀਰੂ ਕਤਿਆਲ ਗੁਪਤਾ, ਕਾਂਗਰਸ ਆਗੂ ਸ੍ਰ.ਕਰਨਜੀਤ ਸਿੰਘ ਸੋਨੀ ਗਾਲਿਬ, ਕੌਂਸਲਰ ਹਰਕਰਨਦੀਪ ਸਿੰਘ ਵੈਦ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਮੀਨਾਕਸ਼ੀ ਸ਼ਰਮਾ, ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ, ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ  ਵੀ ਹਾਜ਼ਰ ਸਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD