Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ-ਅਰੁਨਾ ਚੌਧਰੀ

ਛੇਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਜ਼ਿਲੇ ਦੇ 2 ਹਜ਼ਾਰ ਤੋਂ ਵੱਧ ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

Web Admin

Web Admin

5 Dariya News

ਨਵਾਂਸ਼ਹਿਰ , 06 Oct 2020

Last updated on: Oct 06, 2020, 00:00 IST

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਲਗਾਏ ਗਏ 6ਵੇਂ ਨੌਕਰੀ ਮੇਲੇ ਦੀ ਵਰਚੁਅਲ ਸਮਾਪਤੀ ਮੌਕੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਪੱਧਰ ’ਤੇ ਕਰਵਾਏ ਸਮਾਗਮ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ ਅਤੇ ਹੋਰਨਾਂ ਅਹਿਮ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸੂਬਾ ਪੱਧਰੀ ਵਰਚੁਅਲ ਸਮਾਪਤੀ ਸਮਾਰੋਹ ਨਾਲ ਸਿੱਧੇ ਤੌਰ ’ਤੇ ਆਨਲਾਈਨ ਜੁੜਦਿਆਂ ਕੈਬਨਿਟ ਮੰਤਰੀ ਅਰੁਨਾ ਚੌਧਰੀ ਅਤੇ ਹੋਰਨਾਂ ਪਤਵੰਤਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਅਤੇ ਸਾਂਸਦ ਸ੍ਰੀ ਰਾਹੁਲ ਗਾਂਧੀ ਅਤੇ ਹੋਰਨਾਂ ਸ਼ਖਸੀਅਤਾਂ ਦੇ ਵਿਚਾਰ ਸੁਣੇ। ਮੁੱਖ ਮੰਤਰੀ ਨੇ ਇਸ ਮੌਕੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਕਰੀ ਲਈ ਚੁਣੇ ਗਏ ਸਮੂਹ ਪ੍ਰਾਰਥੀਆਂ ਨੂੰ ਮੁਬਾਰਕਬਾਦ ਦਿੱਤੀ।ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਜ਼ਿਲੇ ਵਿਚ 6ਵੇਂ ਨੌਕਰੀ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀਆਂ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨਾਂ ਨੌਕਰੀ ਹਾਸਲ ਕਰਨ ਵਾਲੀਆਂ ਲੜਕੀਆਂ ਨੂੰ ਖਾਸ ਤੌਰ ’ਤੇ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਵਿਸ਼ੇਸ਼ ਸਰਟੀਫਿਕੇਟਾਂ ਨਾਲ ਸਨਮਾਨਿਤ ਵੀ ਕੀਤਾ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਤੰਬਰ ਮਹੀਨੇ ਲਗਾਏ ਗਏ ਨੌਕਰੀ ਮੇਲੇ ਦੌਰਾਨ ਸੂਬੇ ਵਿਚ 93 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਸਾਲ ਵਿਚ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ 5 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿਚ ਨੌਕਰੀਆਂ ਦੇਣ ਦਾ ਟੀਚਾ ਰੱਖਿਆ ਹੈ। ਉਨਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 12 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਇਆ ਹੈ। ਉਨਾਂ ਦੱਸਿਆ ਕਿ 6ਵੇਂ ਮੈਗਾ ਰੋਜ਼ਗਾਰ ਮੇਲੇ ਵਿਚ 2 ਹਜ਼ਾਰ ਤੋਂ ਵੱਧ ਨੌਜਵਾਨਾਂ ਨੇ ਨੌਕਰੀਆਂ ਹਾਸਲ ਕੀਤੀਆਂ ਹਨ। ਇਸ ਦੌਰਾਨ ਉਨਾਂ ਨੌਕਰੀਆਂ ਹਾਸਲ ਕਰਨ ਵਾਲੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਜੋਗਿੰਦਰ ਸਿੰਘ ਭਗੌਰਾ, ਰਾਕੇਸ਼ ਕੁਮਾਰ ਵਿੱਕੀ, ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ, ਸ਼ੰਮੀ ਠਾਕੁਰ, ਰਾਜਕੁਮਾਰ ਅਤੇ ਹੋਰ ਹਾਜ਼ਰ ਸਨ। 

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD