Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਛੇਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 2567 ਬੇਰੁਜ਼ਗਾਰਾਂ ਨੂੰ ਮਿਲਿਆ ਰੋਜ਼ਗਾਰ

ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ 1 ਲੱਖ ਹੋਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ

Web Admin

Web Admin

5 Dariya News

ਗੁਰਦਾਸਪੁਰ , 06 Oct 2020

Last updated on: Oct 06, 2020, 00:00 IST

ਪੰਜਾਬ ਸਰਕਾਰ ਦੀ ਘਰ ਘਰ ਰੋਜਗਾਰ ਸਕੀਮ ਤਹਿਤ ਬੇਰੁਜਗਾਰ ਪ੍ਰਾਰਥੀਆ ਨੂੰ ਰੋਜਗਾਰ ਮੁਹਈਆ ਕਰਵਾਉਣ ਲਈ 6ਵਾਂ ਰਾਜ ਪੱਧਰੀ ਰੋਜਗਾਰ ਮੇਲੇ ਲਗਾਏ ਗਏ ਸਨ, ਜਿਸ ਵਿੱਚ ਜਿਲ੍ਹਾ ਗੁਰਦਾਸਪੁਰ ਵਲੋਂ 5 ਸਥਾਨਾਂ ਤੇ ਰੋਜਗਾਰ ਮੇਲੇ ਲਗਾ ਕੇ 2567 ਬੇਰੁਜਗਾਰ ਪ੍ਰਾਰਥੀਆ ਨੂੰ  ਵੱਖ ਵੱਖ ਕੰਪਨੀਆ ਵਿੱਚ ਇੰਟਰਵਿਊ ਦਿਵਾਉਣ ਉਪਰੰਤ ਰੋਜਗਾਰ ਮੁਹਈਆ ਕਰਵਾਇਆ ਗਿਆ, ਜਿਸ ਵਿੱਚ 2YJ”’S ਕੰਪਨੀ ਵਲੋ ਮਿਸ ਸਨਿਆ ਬੇਦੀ ਅਤੇ ਹੀਨਾ ਕਟਿਆਲ ਦੀ ਇੰਟਰਵਿਊ  ਉਪਰੰਤ ਉਨਾਂ ਨੂੰ 10 ਲੱਖ ਪ੍ਰਤੀ ਸਾਲ ਦਾ ਪੈਕਜ ਲਈ ਚੋਣ ਕੀਤੀ ਗਈ  ।ਇਸ ਮੇਲੇ ਦੀ ਅੱਜ ਸਮਾਪਤੀ ਹੋ ਗਈ। ਇਸ ਸਬੰਧੀ ਰਾਜ ਪੱਧਰੀ ਵਰਚੁਅਲ ਸਮਾਗਮ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ, ਜਿਸ ਵਿੱਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ੍ਰੀ ਰਾਹੁਲ ਗਾਂਧੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ।ਇਸੇ ਸਮਾਗਮ ਦੀ ਤਰਜ਼ ਉਤੇ ਹੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕਜ਼ਿਲਾ ਰੋਜ਼ਗਾਰ ਦਫਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਵਲੋਂ ਕੀਤੀ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਪਰਸ਼ੋਤਮ ਸਿੰਘ ਜਿਲਾ ਰੋਜ਼ਗਾਰ ਅਫਸਰ ਅਤੇ ਪਲੇਸਮੈਂਟ ਅਫਸਰ ਸ਼੍ਰੀ ਵਰੁਣ ਜੋਸ਼ੀ ਵੀ ਮੋਜੂਦ ਸਨ।ਜਿਲ੍ਹਾ ਗੁਰਦਾਸਪੁਰ ਵਿਖੇ ਲਗਾਏ ਗਏ ਰਾਜ ਪੱਧਰੀ ਰੋਜਗਾਰ ਮੇਲਿਆ ਵਿੱਚ 2567 ਚੁਣੇ ਗਏ ਪ੍ਰਾਰਥੀਆ ਵਿਚੋਂ 50 ਪ੍ਰਾਰਥੀਆ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਕੈਬਿਨਟ ਮੰਤਰੀ ਸ: ਬਾਜਵਾ, ਸ. ਪਾਹੜਾ ਅਤੇ ਡਿਪਟੀ ਕਮਿਸ਼ਨਰ ਵਲੋਂ ਇਹਨਾਂ ਬੱਚਿਆ ਨੂੰ ਸਰਟੀਫਿਕੇਟ ਦੇ ਕੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ । ਇਹਨਾਂ ਬੱਚਿਆ (ਅਮਿਤ ਰਾਠੋਰ, ਸਰਬਜੀਤ ਸਿੰਘ,ਕਿਰਨਜੀਤ ਕੌਰ, ਅਮਨਦੀਪ ਕੌਰ, ਕਰਮਪ੍ਰੀਤ ਕੌਰ  ਆਦਿ )  ਨੂੰ ਵੱਖ ਵੱਖ ਕੰਪਨੀਆ ਵਲੋਂ  ਪ੍ਰਤੀ ਸਾਲ 1 ਲੱਖ ਤੋਂ 2.5 ਲੱਖ ਦੇ ਪੈਕੇਜ ਲਈ ਚੋਣ ਕੀਤੀ ਗਈ ।ਕੈਬਨਿਟ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੱਖ ਵੱਖ ਕੰਪਨੀਆ ਵਿੱਚ ਚੁਣੇ ਗਏ ਬੱਚਿਆ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ  ਕਿਹਾ ਕਿ  ਉਹ  ਆਪਣੀ ਪੂਰੀ ਲਗਨ ਨਾਲ ਇਹਨਾਂ ਕੰਪਨੀਆ ਵਿੱਚ ਕੰਮ ਕਰਨ ਅਤੇ ਆਪਣੀ ਜਿੰਦਗੀ ਵਿੱਚ ਕਾਮਯਾਬ ਇਨਸਾਨ ਬਣਨ । ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਸੰਕਰਮਣ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਲਗਾਏ ਗਏ ਇਹਨਾਂ ਮੇਲਿਆਂ ਵਿੱਚ ਨੌਜਵਾਨਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਸੀ, ਜੋ ਕਿ ਇੱਕ ਚੰਗਾ ਸੁਨੇਹਾ ਹੈ। ਉਹਨਾਂ ਕਿਹਾ ਕਿ ਇਹ ਮੇਲੇ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। ਉਨਾਂ ਨੌਜਵਾਨ ਨੂੰ ਆਪਣੇ ਪੈਰਾਂ ਉਤੇ ਖੜ੍ਹਾ ਹੋਣ ਅਤੇ ਰੋਜ਼ਗਾਰ ਦੇ ਹੋਰ ਮੌਕੇ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਜੁੜਨ ਦਾ ਸੱਦਾ ਦਿੱਤਾ।ਇਸ ਮੌਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੇ ਕਿਹਾ ਕਿ ਤਾਲਾਬੰਦੀ ਅਤੇ ਕਰੋਨਾ ਕਾਰਨ ਉਹ ਨੌਕਰੀਆਂ ਲਈ ਏਧਰ ਓਧਰ ਭਟਕ ਰਹੇ ਸਨ ਪਰ ਇਹਨਾਂ ਰੋਜ਼ਗਾਰ ਮੇਲਿਆਂ ਨਾਲ ਉਹ ਰੋਜ਼ਗਾਰ ਨਾਲ ਜੁੜ ਗਏ ਹਨ। ਇਸ ਲਈ ਉਹਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD