Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਨੇ ਚੋਰਾਂ ਦੇ ਅੰਤਰ-ਰਾਜੀ ਗਿਰੋਹ ਨੂੰ ਗ੍ਰਿਫਤਾਰ ਕਰਕੇ ਵਾਹਨਾਂ ਦੀ ਚੋਰੀ ਦੇ ਦਰਜਨਾਂ ਮਾਮਲਿਆਂ ਦੀ ਗੁੱਥੀ ਸੁਲਝਾਈ

Web Admin

Web Admin

5 Dariya News

ਖੰਨਾ , 06 Oct 2020

Last updated on: Oct 06, 2020, 00:00 IST

ਖੰਨਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਅੱਜ ਪਰਦਾਫਾਸ਼ ਕੀਤਾ ਹੈ ਜੋ ਮਹਿੰਦਰਾ ਬੋਲੈਰੋ ਪਿਕ ਅੱਪ ਅਤੇ ਹੋਰ ਵਾਹਨਾਂ ਨੂੰ ਪੰਜਾਬ ਅਤੇ ਹਰਿਆਣਾ ਤੋਂ ਚੋਰੀ ਕਰਕੇ ਉਨਾਂ ਦਾ ਸਮਾਨ ਅੱਗੇ ਮਾਰਕਿਟ ਵਿੱਚ ਵੇਚਦੇ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਦੇ ਐਸ.ਐਸ.ਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਖੰਨਾ ਪੁਲਿਸ ਦੀ ਟੀਮ ਨੇ ਪਿੰਡ ਚੋਮੋਂ, ਥਾਣਾ ਮਲੌਦ, ਜਿਲਾ ਲੁਧਿਆਣਾ ਨੇੜੇ ਚੋਰੀ ਹੋਈਆਂ ਗੱਡੀਆਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਅਮਰੀਕ ਰਾਮ ਅਤੇ ਵਿੱਕੀ ਰਾਮ ਇਨਾਂ ਚੋਰੀ ਕੀਤੇ ਵਾਹਨਾਂ ਨੂੰ ਮਲੌਦ ਵਿਖੇ ਇੱਕ ਕਬਾੜੀ ਦੇ ਗੋਦਾਮ ਵਿੱਚ ਤੋੜ ਕੇ ਇੰਨਾਂ ਦੇ ਪੁਰਜ਼ੇ ਵੇਚ ਰਹੇ ਸਨ।ਐਸ.ਐਸ.ਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖੰਨਾ ਦੇ ਐਸ.ਪੀ (ਆਈ) ਮਨਪ੍ਰੀਤ ਸਿੰਘ ਅਤੇ ਡੀ.ਐਸ.ਪੀ, ਪਾਇਲ ਹਰਦੀਪ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਕਰਨੈਲ ਸਿੰਘ ਐਸ.ਐਚ.ਓ ਪਾਇਲ ਅਤੇ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ,ਖੰਨਾ ਸਮੇਤ ਪੁਲਿਸ ਪਾਰਟੀ ਨੇ ਇਨਾਂ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣੇ ਸਾਥੀ ਅਮਰੀਕ ਰਾਮ, ਵਿੱਕੀ ਰਾਮ ਅਤੇ ਦੀਪਕ ਸਮੇਤ ਅੰਬਾਲਾ ਇਲਾਕੇ ਵਿੱਚੋਂ ਇਹ ਵਾਹਨ ਚੋਰੀ ਕੀਤੇ ਸਨ। 

ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਮੰਨਿਆ ਹੈ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਅੰਬਾਲਾ, ਹਿਸਾਰ, ਪਟਿਆਲਾ, ਸੰਗਰੂਰ, ਧੂਰੀ ਤੋਂ ਕਈ ਵਾਹਨ ਚੋਰੀ ਕੀਤੇ ਸਨ।ਤਫ਼ਤੀਸ਼ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਉਹ ਚੋਰੀ ਕੀਤੀਆਂ ਗੱਡੀਆਂ ਦੇ ਸਪੇਅਰ ਪਾਰਟਸ ਦੋਸ਼ੀ ਅਮਰੀਕ ਰਾਮ ਨੂੰ 50-60 ਹਜ਼ਾਰ ਰੁਪਏ ਵਿਚ ਵੇਚਦੇ ਸਨ।ਪੁਲਿਸ ਮੁੱਖੀ ਨੇ ਦੱਸਿਆ ਕਿ ਇਸ ਪੁੱਛ-ਗਿੱਛ ਕਾਰਨ ਦੋਸ਼ੀ ਅਮਰੀਕ ਰਾਮ ਦੇ ਗੋਦਾਮ ਨੂੰ ਸੀਲ ਕੀਤਾ ਗਿਆ ਹੈ ਜਿਥੇ ਇਹ ਮੁਲਜ਼ਮ ਚੋਰੀ ਕੀਤੇ ਵਾਹਨ, ਸਪੇਅਰ ਪਾਰਟਸ ਸਟੋਰ ਕਰਦੇ ਸਨ ਅਤੇ ਟੁਕੜਿਆਂ ਵਿਚ ਖੋਲ੍ਹ ਕੇ ਕੇ ਇਸ ਨੂੰ ਹੋਰ ਮਾਰਕੀਟਾਂ ਵਿਚ ਵੇਚਦੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਨਾਲ ਹੀ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।ਇਸ ਸਬੰਧ ਵਿੱਚ ਉਪਰੋਕਤ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਮਲੌਦ ਵਿਖੇ ਆਈ.ਪੀ.ਸੀ ਦੀ ਧਾਰਾ. ਅਧੀਨ 379/411/201 ਮੁਕੱਦਮਾ ਨੰਬਰ 71 ਦਰਜ ਕੀਤਾ ਗਿਆ ਸੀ।ਉਨ੍ਹਾਂ ਖੁਲਾਸਾ ਕੀਤਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕਈ ਅਣਸੁਲਝੇ ਕੇਸਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਇਨ੍ਹਾਂ ਵਾਹਨ ਚੋਰਾਂ ਦੀ ਗ੍ਰਿਫਤਾਰੀ ਨਾਲ ਉਨ੍ਹਾਂ ਦੇ ਖਿਲਾਫ ਲੰਬਿਤ ਕਈ ਕੇਸਾਂ ਦਾ ਹੱਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਮੁਲਜ਼ਮਾਂ ਖਿਲਾਫ ਹਰਿਆਣਾ ਵਿਚ 20 ਅਤੇ ਪੰਜਾਬ ਵਿਚ 12 ਮੁਕੱਦਮੇ ਦਰਜ ਹਨ।

 

Tags: Crime News Punjab , Punjab Police , Police , Crime News , Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD