Thursday, 02 May 2024

 

 

ਖ਼ਾਸ ਖਬਰਾਂ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ ਵਿੱਚ ਤਿੰਨ ਦਿਨਾ 'ਖੇਤੀ ਬਚਾਓ ਯਾਤਰਾ' ਸਮਾਪਤ

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੀ ਹਮਾਇਤ ਤੋਂ ਇਕ ਇੰਚ ਵੀ ਪਿੱਛੇ ਨਾ ਹਟਣ ਦਾ ਅਹਿਦ

Web Admin

Web Admin

5 Dariya News

ਫਰਾਂਸਵਾਲਾ (ਪਟਿਆਲਾ) , 06 Oct 2020

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਿੰਨ ਦਿਨਾ 'ਖੇਤੀ ਬਚਾਓ ਯਾਤਰਾ' ਅੱਜ ਹਰਿਆਣਾ ਦੇ ਬਾਰਡਰ 'ਤੇ ਸਮਾਪਤ ਹੋਈ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਇਹ ਅਹਿਦ ਲਿਆ ਕਿ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨਾਲ ਅਸਰਅੰਦਾਜ਼ ਹੋਣ ਵਾਲੇ ਲੋਕਾਂ ਦੀ ਹਮਾਇਤ ਵਿੱਚ ਆਪਣੇ ਸਿਧਾਂਤਕ ਸਟੈਂਡ ਤੋਂ ਇਕ ਇੰਚ ਵੀ ਪਿੱਛੇ ਨਹੀਂ ਹਟਣਗੇ।ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਨੇੜੇ ਪਿੰਡ ਫਰਾਂਸਵਾਲਾ ਜੋ ਟਰੈਕਟਰ ਰੈਲੀ ਦਾ ਅਖੀਰਲਾ ਸਥਾਨ ਸੀ, ਵਿਖੇ ਜਨਤਕ ਰੈਲੀ ਦੌਰਾਨ ਕੁਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਛੇ ਸਾਲਾਂ ਵਿੱਚ ਲੋਕਾਂ ਉਪਰ ਜ਼ੁਲਮ ਦਰ-ਜ਼ੁਲਮ ਢਾਹੁਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ। ਛੋਟੇ ਵਪਾਰੀਆਂ, ਕਿਸਾਨਾਂ, ਆੜ੍ਹਤੀਆਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤ ਦਾਅ 'ਤੇ ਲਾ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪਾਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਗਰੀਬ ਹੋਰ ਗਰੀਬ ਹੋ ਰਿਹਾ ਅਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ।ਰਾਹੁਲ ਗਾਂਧੀ ਨੇ ਕਿਹਾ,''ਕਿਸਾਨ ਇਨ੍ਹਾਂ ਅਨਿਆਂਕਾਰੀ ਅਤੇ ਜ਼ਾਲਮਾਨਾ ਕਾਨੂੰਨਾਂ ਅੱਗੇ ਝੁਕਣ ਦੀ ਬਜਾਏ ਜਾਨ ਦੇ ਦੇਣਗੇ।'' ਉਨ੍ਹਾਂ ਕਿਹਾ ਕਿ ਮੰਡੀ ਅਤੇ ਖਰੀਦ ਪ੍ਰਣਾਲੀ, ਜਿਸ ਨੂੰ ਖੇਤੀ ਕਾਨੂੰਨ ਬਰਬਾਦ ਕਰ ਦੇਣਗੇ, ਕਿਸਾਨ ਭਾਈਚਾਰੇ ਦੀ ਸੁਰੱਖਿਆ ਢਾਲ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਨੂੰ ਅੰਬਾਨੀ ਅਤੇ ਅਡਾਨੀ ਦੇ ਹੱਥਾਂ ਵਿੱਚ ਬੰਧੂਆਂ ਮਜ਼ਦੂਰਾਂ ਬਣਾ ਕੇ ਰੱਖ ਦੇਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਤਾਂ ਕਿ ਉਨ੍ਹਾਂ ਨੂੰ ਬਾਅਦ ਵਿੱਚ ਪਛਤਾਉਣਾ ਨਾ ਪਵੇ।ਰਾਹੁਲ ਗਾਂਧੀ ਨੇ ਕਿਹਾ ਕਿ ਇਹ ਲੜਾਈ ਇਕੱਲੇ ਪੰਜਾਬ ਲਈ ਨਹੀਂ ਸਗੋਂ ਸਮੁੱਚੇ ਮੁਲਕ ਲਈ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਕ ਵਾਰ ਇਹ ਕਾਨੂੰਨ ਲਾਗੂ ਕਰ ਦਿੱਤੇ ਗਏ ਤਾਂ ਕਿਸਾਨ ਮਦਦ ਲਈ ਪ੍ਰਸ਼ਾਸਨ ਕੋਲ ਗੁਹਾਰ ਲਾਉਣ ਜੋਗੇ ਵੀ ਨਹੀਂ ਰਹਿਣਗੇ। ਉਨ੍ਹਾਂ ਕਿਹਾ,''ਕੀ ਤਹਾਨੂੰ ਅਜਿਹੇ ਸਿਸਟਮ ਦੀ ਲੋੜ ਹੈ ਜਿੱਥੇ ਸ਼ਾਪਿੰਗ ਮਾਲ ਉਸਾਰੇ ਜਾਣ ਜਦਕਿ ਕਿਸਾਨ ਭੁੱਖ ਨਾਲ ਮਰਦਾ ਹੋਵੇ?'' ਉਨ੍ਹਾਂ ਕਿਹਾ ਕਿ ਉਹ ਅਜਿਹਾ ਵਾਪਰਨ ਨਹੀਂ ਦੇਣਗੇ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਕਾਲਾ ਅਤੇ ਸਨੌਰ ਦੇ ਇਲਾਕੇ ਹਮੇਸ਼ਾ ਹੀ ਉਨ੍ਹਾਂ ਦੇ ਪਰਿਵਾਰ ਅਤੇ ਕਾਂਗਰਸ ਪਾਰਟੀ ਨਾਲ ਖੜ੍ਹਦੇ ਆਏ ਹਨ ਅਤੇ ਹੁਣ ਵੀ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਇਨ੍ਹਾਂ ਇਲਾਕਿਆਂ ਦੇ ਲੋਕ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ।ਭਾਜਪਾ ਸਰਕਾਰ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਮੁਲਕ ਦੇ ਕਿਸਾਨ ਮੋਦੀ ਸ਼ਾਸਨ ਖਿਲਾਫ ਉਠ ਖੜ੍ਹੇ ਹਨ ਅਤੇ ਉਨ੍ਹਾਂ ਨੇ ਸਾਵਧਾਨ ਕੀਤਾ, ''ਅਗਲੀਆਂ ਚੋਣਾਂ ਵਿੱਚ ਇਹ ਜ਼ਾਲਮ ਹੂੰਝ ਕੇ ਰੱਖ ਦਿੱਤੇ ਜਾਣਗੇ।'' 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਉਜਾੜਨ 'ਤੇ ਪੱਬਾਂ ਭਾਰ ਹੋਈ ਪਈ ਹੈ ਜਿਨ੍ਹਾਂ ਨੇ ਸਾਲਾਂ ਤੋਂ ਮੁਲਕ ਨੂੰ ਅਨਾਜ ਪੈਦਾ ਕਰਕੇ ਦਿੱਤਾ ਅਤੇ ਇੱਥੋਂ ਤੱਕ ਕਿ ਕੋਵਿਡ ਦੇ ਸੰਕਟ ਸਮੇਂ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਪਿੱਛੇ ਨਹੀਂ ਹਟੇ। ਇਹੀ ਨਹੀਂ, ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ, ਐਫ.ਸੀ.ਆਈ., ਮੰਡੀਆਂ ਅਤੇ ਆੜ੍ਹਤੀਆਂ ਨੂੰ ਵੀ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਕੈਪਟਨ ਅਮਰਿੰਦਰ ਨੇ ਪੁੱਛਿਆ, "ਜੇਕਰ ਕਿਸਾਨ ਇਨ੍ਹਾਂ ਕਾਨੂੰਨਾਂ ਤੋਂ ਸੱਚਮੁੱਚ ਖੁਸ਼ ਹਨ, ਜਿਵੇਂ ਕਿ ਮੋਦੀ ਸਰਕਾਰ ਦਾਅਵਾ ਕਰਦੀ ਹੈ, ਤਾਂ ਉਹ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕਿਉਂ ਕਰ ਰਹੇ ਹਨ?" ਉਹਨਾਂ ਅੱਗੇ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਇਹਨਾਂ ਵਿਰੁੱਧ ਪੰਜਾਬ ਦੀ ਜੰਗ ਜਾਰੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਆਪਣਾ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਇਹ ਜੰਗ 'ਰੋਟੀ' ਲਈ ਹੈ ਕਿਉਂ ਜੋ ਦੇਸ਼ ਦੀ 65 ਫੀਸਦੀ ਆਬਾਦੀ ਖੇਤੀਬਾੜੀ 'ਤੇ ਨਿਰਭਰ ਹੈ।ਏ.ਆਈ.ਸੀ.ਸੀ ਦੇ ਜਨਰਲ ਸੱਕਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਮੁਸ਼ਕਲ ਘੜੀ ਵਿਚ ਪੰਜਾਬ ਆ ਕੇ ਕਿਸਾਨਾਂ ਦਾ ਸਮਰਥਨ ਕਰਨ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ। ਉਨ੍ਹਾਂ ਮੋਦੀ ਦੀ ਬਰਾਬਰੀ ਬ੍ਰਿਟਿਸ਼ ਸ਼ਾਸਨ ਨਾਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਬ੍ਰਿਟਿਸ਼ ਸਾਮਰਾਜ ਦੇ ਅੱਤਿਆਚਾਰ ਗਾਂਧੀ ਪਰਿਵਾਰ ਦੀ ਭਾਵਨਾ ਅਤੇ ਆਤਮਵਿਸ਼ਵਾਸ ਨੂੰ ਢਾਹ ਲਾਉਣ ਵਿੱਚ ਅਸਫਲ ਰਹੇ ਸਨ, ਉਸੇ ਤਰ੍ਹਾਂ ਮੋਦੀ ਵੀ ਅਜਿਹਾ ਨਹੀਂ ਕਰ ਸਕੇਗਾ। ਰਾਹੁਲ ਗਾਂਧੀ ਨੂੰ ਦੇਸ਼ ਦਾ ਭਵਿੱਖ ਦੱਸਦਿਆਂ ਉਹਨਾਂ ਕਿਹਾ ਕਿ ਸਿਰਫ ਉਹ ਹੀ ਮੋਦੀ ਸਰਕਾਰ ਨੂੰ ਢੁੱਕਵਾਂ ਜਵਾਬ ਦੇ ਸਕਦੇ ਹਨ।ਕਿਸਾਨਾਂ ਦੀ ਇਸ ਜੰਗ ਵਿਚ ਉਹਨਾਂ ਨਾਲ ਖੜ੍ਹੇ ਹੋਣ ਦਾ ਵਾਅਦਾ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਲੜਾਈ ਲੜਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਉਹਨਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਹੀ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦਾ ਪੱਖ ਪੂਰਿਆ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜਿਸ ਦਿਨ ਕਿਸਾਨਾਂ ਦੀ ਤਕਦੀਰ ਕਾਰਪੋਰੇਟ ਦੈਂਤਾਂ ਦੇ ਹੱਥ ਆ ਗਈ ਤਾਂ ਪੀਡੀਐਸ ਸਿਸਟਮ ਅਤੇ ਮੰਡੀ ਪ੍ਰਣਾਲੀ ਖਤਮ ਹੋ ਜਾਵੇਗੀ ਜਿਸ ਨਾਲ ਕਿਸਾਨੀ ਭਾਈਚਾਰੇ ਅਤੇ ਗਰੀਬਾਂ 'ਤੇ ਵਿਨਾਸ਼ਕਾਰੀ ਪ੍ਰਭਾਵ ਪਵੇਗਾ। ਸ੍ਰੀ ਜਾਖੜ ਨੇ ਮੋਦੀ ਦੇ ਏਜੰਟ ਅਕਾਲੀਆਂ 'ਤੇ ਵਰ੍ਹਦਿਆਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਨੂੰ ਦਿਹਾੜੀਦਾਰ ਬਣਾ ਦੇਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸੰਸਦ ਮੈਂਬਰ ਮਨੀਸ਼ ਤਿਵਾੜੀ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਮੁਹੰਮਦ ਸਦੀਕ ਅਤੇ ਐਮ.ਪੀ. ਪ੍ਰਤਾਪ ਸਿੰਘ ਬਾਜਵਾ ਦੇ ਨਾਲ ਨਾਲ ਸਨੌਰ ਹਲਕਾ ਇੰਚਾਰਜ ਹਰਿੰਦਰ ਸਿੰਘ ਹੈਰੀ ਮਾਨ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਰਾਣਾ ਗੁਰਜੀਤ ਸਿੰਘ, ਮਦਨ ਲਾਲ ਜਲਾਲਪੁਰ, ਹਰਦਿਆਲ ਸਿੰਘ ਕੰਬੋਜ, ਰਾਜਿੰਦਰ ਸਿੰਘ, ਡਾ. ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਨਵਤੇਜ ਸਿੰਘ ਚੀਮਾ, ਗੁਰਪ੍ਰੀਤ ਸਿੰਘ ਜੀ.ਪੀ. , ਲਖਵੀਰ ਸਿੰਘ ਲੱਖਾ ਅਤੇ ਸੁਖਪਾਲ ਸਿੰਘ ਭੁੱਲਰ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਕੈਪਟਨ ਸੰਦੀਪ ਸੰਧੂ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ ਅਤੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਮੌਜੂਦ ਸਨ।

 

Tags: Rahul Gandhi , Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Patiala , Kheti Bachao Yatra , #KhetiBachaoYatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD