Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫਤਿਹ-ਕੋਰੋਨਾ ਪਾਜ਼ਟਿਵ ਮਰੀਜ਼ਾਂ ਦੇ 20 ਪਰਿਵਾਰਾਂ ਨੂੰ ਮਿਸ਼ਨ ਫਤਿਹ ਕਿੱਟਾ ਵੰਡੀਆਂ

ਮੁਢਲਾ ਸਿਹਤ ਕੇਂਦਰ ਅਮਰਗੜ ਕੋਵਿਡ ਤੋਂ ਬਚਾਅ ਲਈ ਰੋਜਾਨਾ ਟੈਸਟ ਕੈਂਪ ਲਗਾ ਰਿਹੈ-ਸੰਜੇ ਗੋਇਲ

Web Admin

Web Admin

5 Dariya News

ਅਮਰਗੜ/ਸੰਗਰੂਰ , 08 Oct 2020

Last updated on: Oct 08, 2020, 00:00 IST

ਕੋਵਿਡ ਦੀ ਜੰਗ ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ਮਿਸਨ ਫਤਿਹ ਦੇ ਤਹਿਤ ਬਲਾਕ ਮੁੱਢਲਾ ਸਿਹਤ ਕੇਂਦਰ ਅਮਰਗੜ ਵਿਖੇ ਅੱਜ ਪਲਵਿੰਦਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ, ਵਾਈਸ ਚੇਅਰਮੈਨ ਮਹਿੰਦਰ ਸਿੰਘ, ਪੰਜਾਬ ਪ੍ਰਦੇਸ ਕਾਗਰਸ ਕਮੇਟੀ ਦੇ ਸੀਨੀਅਰ ਆਗੂ ਸਵਰਨਜੀਤ ਸਿੰਘ, ਅਤੇ ਸਾਬਕਾ ਸਰਪੰਚ ਸਰਬਜੀਤ ਸਿੰਘ ਦੇ ਵੱਲੋਂ ਪਾਜ਼ਟਿਵ ਆਏ ਮਰੀਜ਼ਾਂ ਲਈ ਉਨਾਂ ਦੇ 20 ਪਰਿਵਾਰਾਂ ਨੂੰ ਮਿਸ਼ਨ ਫਤਿਹ ਕਿੱਟਾਂ ਵੰਡੀਆਂ ਗਈਆਂ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਵਰਨਜੀਤ ਸਿੰਘ ਨੇ ਦੱਸਿਆ ਕਿ ਇੰਨਾਂ ਕਿੱਟਾਂ ਅਧੀਨ ਮਰੀਜ ਨੂੰ ਪਲਸ ਓਕਸੀਮੀਟਰ, ਡਿਜੀਟਲ ਥਰਮਾਮੀਟਰ, ਸਟੀਮਰ, ਮਾਸਕ, ਸੈਨੇਟਾਈਜਰ ਅਤੇ ਜਰੂਰੀ ਦਵਾਈਆਂ ਮੁਹਾਈਆ ਕਰਵਾਈਆਂ ਗਈਆਂ ਹਨ, ਇਸ ਤੋਂ ਇਲਾਵਾ ਕੋਵਿਡ ਤੋਂ ਬਚਾਅ ਸੰਬੰਧੀ ਲਿਖਤ ਜਾਣਕਾਰੀ ਵੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਕੋਵਿਡ ਤੋਂ ਬਚਾਅ ਦੇ ਲਈ ਦਿਨ ਰਾਤ ਕੰਮ ਕਰ ਰਿਹਾ ਹੈ ਜਿਸ ਕਰਕੇ ਹੀ ਕੋਵਿਡ ਵਰਗੇ ਵੱਡੇ ਖਤਰੇ ਤੇ ਪੰਜਾਬ ਜਿੱਤ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮੁਸਕਲ ਦੀ ਘੜੀ ਦੇ ਵਿੱਚ ਪੰਜਾਬ ਦੇ ਲੋਕਾਂ ਦੇ ਭਲੇ ਦੇ ਲਈ ਕੰਮ ਕੀਤਾ ਹੈ ਅਤੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਦੇ ਲਈ ਇਹ ਕਿੱਟਾਂ ਨੂੰ ਘਰ ਘਰ ਪਹੁੰਚਾਉਣਾ ਵੀ ਕੈਪਟਨ ਅਮਰਿੰਦਰ ਸਿੰਘ ਦੀ ਵੱਡੀ ਸੋਚ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਗੋਇਲ ਨੇ ਕਿਹਾ ਕਿ ਸਿਹਤ ਮੰਤਰੀ ਸ. ਬਲਵੀਰ ਸਿੰਘ ਸਿੱਧੂ ਦੀ ਅਗਵਾਈ ਅਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸਾ ਨਿਰਦੇਸਾਂ ਅਨੁਸਾਰ ਮੁਢਲਾ ਸਿਹਤ ਕੇਂਦਰ ਕੋਵਿਡ ਤੋਂ ਬਚਾਅ ਦੇ ਲਈ ਹਰ ਰੋਜ ਟੈਸਟ ਕੈਂਪ ਲਗਾ ਰਿਹਾ ਹੈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜਲਦੀ ਤੋਂ ਜਲਦੀ ਕੋਵਿਡ ਤੋਂ ਨਜਾਤ ਪਾਈ ਜਾ ਸਕੇ। ਇਸ ਮੌਕੇ ਨੋਡਲ ਅਫਸਰ ਰਣਬੀਰ ਸਿੰਘ ਢੰਡੇ, ਸੀਨੀਅਰ ਸਹਾਇਕ ਅਮਿ੍ਰਤਪਾਲ ਸਿੰਘ, ਸਿਹਤ ਸੁਪਰਵਾਈਜਰ ਦੁਰਗਾ ਪ੍ਰਸਾਦ, ਪਰਮਜੀਤ ਸਿੰਘ, ਗਗਨਦੀਪ ਸਿੰਘ, ਤੇਜਿੰਦਰ ਸਿੰਘ, ਸਿਵਰਾਜ ਮਿੱਤਲ, ਡਾ. ਅਮਿ੍ਰੰਤਪਾਲ ਸਿੰਘ ਆਦਿ ਹਾਜਰ ਸਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD