Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰੇਕ ਪੱਧਰ ’ਤੇ ਲੜਾਈ ਲੜਾਂਗੇ-ਐਮ. ਪੀ ਮਨੀਸ਼ ਤਿਵਾੜੀ

ਕਿਹਾ, ਕੈਪਟਨ ਅਮਰਿੰਦਰ ਸਿੰਘ ਦੇ ਹੁੰਦਿਆਂ ਪੰਜਾਬ ਦੀ ਕਿਸਾਨੀ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ

Web Admin

Web Admin

5 Dariya News

ਬਹਿਰਾਮ/ਬੰਗਾ , 08 Oct 2020

Last updated on: Oct 08, 2020, 00:00 IST

ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰੇਕ ਪੱਧਰ ’ਤੇ ਲੜਾਈ ਲੜੀ ਜਾਵੇਗੀ। ਉਨਾਂ ਕਿਹਾ ਕਿ ਇਹ ਕਿਸਾਨੀ ਨੂੰ ਬਚਾਉਣ ਅਤੇ ਉਸ ਦੇ ਹੱਕਾਂ ਦਾ ਮਸਲਾ ਹੈ ਅਤੇ ਇਸ ਵਿਚ ਕਿਸੇ ਵੀ ਤਰਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਲਈ ਕਾਨੂੰਨੀ ਅਤੇ ਸੰਵਿਧਾਨਕ ਪੱਧਰ ਤੋਂ ਇਲਾਵਾ ਜ਼ਮੀਨੀ ਪੱਧਰ ’ਤੇ ਲਾਮਬੰਧ ਹੋ ਕੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜੀ ਜਾਵੇਗੀ ਅਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਦਮ ਲਿਆ ਜਾਵੇਗਾ। ਅੱਜ ਦਾਣਾ ਮੰਡੀ ਬਹਿਰਾਮ ਵਿਖੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਤੇ ਪੰਜਾਬ ਲਾਰਜ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ. ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਇਕ ਤਰਾਂ ਨਾਲ ਕਿਸਾਨਾਂ ਦੇ ‘ਡੈੱਥ ਵਾਰੰਟ’ ਹਨ, ਜਿਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਉਨਾਂ ਵੱਲੋਂ ਲੋਕ ਸਭਾ ਵਿਚ ਵੀ ਇਨਾਂ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ। ਉਨਾਂ ਕਿਹਾ ਕਿ ਇਸ ਮੁੱਦੇ ’ਤੇ ਸਭ ਤੋਂ ਵੱਧ ਅਣਗਹਿਲੀ ਹਰਸਿਮਰਤ ਕੌਰ ਬਾਦਲ ਵੱਲੋਂ ਵਰਤੀ ਗਈ। ਉਨਾਂ ਕਿਹਾ ਕਿ ਉਨਾਂ ਨੂੰ ਕੈਬਨਿਟ ਵਿਚ ਹੀ ਇਸ ਦਾ ਵਿਰੋਧ ਕਰ ਕੇ ਪਹਿਲਾਂ ਹੀ ਅਸਤੀਫ਼ਾ ਦੇਣਾ ਚਾਹੀਦਾ ਸੀ। ਉਨਾਂ ਕਿਹਾ ਕਿ ਉਹ ਇਕ ਗੱਲ ਦਾਅਵੇ ਨਾਲ ਕਹਿ ਸਕਦੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁੰਦਿਆਂ ਕਦੇ ਪੰਜਾਬ ਦੀ ਕਿਸਾਨੀ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। 

ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਪਿਛੋਕੜ ’ਤੇ ਝਾਤ ਮਾਰਦਿਆਂ ਪਤਾ ਲੱਗਦਾ ਹੈ ਕਿ ਉਨਾਂ ਵੱਲੋਂ ਪੰਜਾਬ ਦੇ ਪਾਣੀਆਂ, ਕਿਸਾਨੀ ਅਤੇ ਧਰਮ ਨਿਰਪੇਖਤਾ ਆਦਿ ਦੇ ਮੁੱਦਿਆਂ ’ਤੇ ਕਦੇ ਸਮਝੌਤਾ ਨਹੀਂ ਕੀਤਾ ਗਿਆ। ਇਸ ਲਈ ਪੰਜਾਬੀਆਂ ਨੂੰ ਉਨਾਂ ਦੇ ਹੁੰਦਿਆਂ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ, ਕਿਉਂਕਿ ਪੰਜਾਬ ਦੇ ਹਿੱਤਾਂ ਲਈ ਉਹ ਕਦੇ ਪਿੱਛੇ ਨਹੀਂ ਹਟਣਗੇ। ਝੋਨੇ ਦੇ ਖ਼ਰੀਦ ਪ੍ਰਬੰਧਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਬਾਵਜੂਦ ਜਿਵੇਂ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜੀ ਗਈ ਸੀ, ਉਸੇ ਤਰਾਂ ਝੋਨੇ ਦੇ ਇਸ ਸੀਜ਼ਨ ਵਿਚ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਸੁਚੱਜੀ ਖ਼ਰੀਦ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨਾਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਰਵਜੀਤ ਸਿੰਘ ਪੂਨੀ, ਹਰਪ੍ਰੀਤ ਕੈਂਥ, ਜ਼ਿਲਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ, ਡੀ. ਐਸ. ਪੀ ਗੁਰਵਿੰਦਰ ਪਾਲ ਸਿੰਘ, ਡੀ. ਐਫ. ਐਸ. ਸੀ ਰਾਕੇਸ਼ ਭਾਸਕਰ, ਐਸ. ਐਚ. ਓ ਨਰੇਸ਼ ਚੌਧਰੀ, ਸਕੱਤਰ ਮਾਰਕੀਟ ਕਮੇਟੀ ਵਰਿੰਦਰ ਕੁਮਾਰ, ਠੇਕੇਦਾਰ ਰਜਿੰਦਰ ਸਿੰਘ, ਸੁਰਿੰਦਰ ਚੱਢਾ, ਸੋਢੀ ਨੂਰਪੁਰ, ਜਸਵੀਰ ਸ਼ੀਰਾ, ਇਰਵਨ ਰੱਤੂ, ਡਾ. ਬਖਸ਼ੀਸ਼ ਸਿੰਘ, ਰਘਬੀਰ ਸਿੰਘ ਬਿੱਲਾ, ਕੁਲਵੰਤ ਸਿੰਘ ਕਲੇਰ, ਰਜਿੰਦਰ ਸ਼ਰਮਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD