Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ ਮਿਲੀ ਤਰੱਕੀ, ਸਿਹਤ ਵਿਭਾਗ ਦੇ ਡਾਇਰੈਕਟਰ ਬਣੇ

ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਹੁਦਾ ਸੰਭਾਲਿਆ

Web Admin

Web Admin

5 Dariya News

ਚੰਡੀਗੜ੍ਹ , 08 Oct 2020

Last updated on: Oct 08, 2020, 00:00 IST

ਜ਼ਿਲਾ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਤਰੱਕੀ ਹਾਸਲ ਕਰਨ ਮਗਰੋਂ ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਬਣ ਗਏ ਹਨ। ਉਨਾਂ ਦੀ ਨਵੀਂ ਨਿਯੁਕਤੀ ਸਬੰਧੀ ਹੁਕਮ ਅੱਜ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ.ਐਸ. ਅਧਿਕਾਰੀ ਸ੍ਰੀ ਹੁਸਨ ਲਾਲ ਵਲੋਂ ਜਾਰੀ ਕੀਤੇ ਗਏ। ਉਨਾਂ ਨੇ ਚੰਡੀਗੜ ਵਿਚ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅੱਜ ਦੁਪਹਿਰ ਅਪਣਾ ਅਹੁਦਾ ਸੰਭਾਲ ਲਿਆ। ਕੁੱਝ ਸਾਲ ਪਹਿਲਾਂ ਬਲੱਡ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਸਿਹਤਯਾਬ ਹੋਣ ਵਾਲੇ ਡਾ. ਮਨਜੀਤ ਸਿੰਘ ਈਮਾਨਦਾਰ ਅਤੇ ਮਿਹਨਤੀ ਅਫ਼ਸਰ ਵਜੋਂ ਜਾਣੇ ਜਾਂਦੇ ਹਨ। ਉਹ ਸਿਹਤ ਵਿਭਾਗ ਵਿਚ ਸਾਲ 1985 ਵਿਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ। ਉਨਾਂ ਦੀ ਪਹਿਲੀ ਨਿਯੁਕਤੀ ਸਬਸਾਇਡਰੀ ਹੈਲਥ ਸੈਂਟਰ ਚਲਹੇੜੀ ਖ਼ੁਰਦ ਜ਼ਿਲਾ ਪਟਿਆਲਾ ਵਿਖੇ ਹੋਈ ਸੀ। ਇਸ ਤੋਂ ਬਾਅਦ ਉਹ ਡਕਾਲਾ, ਸਮਾਣਾ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਵੱਖ ਵੱਖ ਸਮੇਂ ਦੌਰਾਨ ਰਹੇ। ਸਾਲ 2010 ਵਿਚ ਉਹ ਸੀਨੀਅਰ ਮੈਡੀਕਲ ਅਫ਼ਸਰ ਬਣੇ ਅਤੇ ਤਿ੍ਰਪੜੀ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਨਿਯੁਕਤ ਹੋਏ। ਇਸ ਤੋਂ ਬਾਅਦ 2017 ਵਿਚ ਉਹ ਸਿਵਲ ਸਰਜਨ ਬਣੇ ਅਤੇ ਪਹਿਲੀ ਨਿਯੁਕਤੀ ਮੋਗਾ ਵਿਖੇ ਹੋਈ। ਫਿਰ ਕੁਝ ਸਮਾਂ ਸੰਗਰੂਰ ਵਿਖੇ ਰਹਿਣ ਤੋਂ ਬਾਅਦ ਉਹ 21 ਜੂਨ 2019 ਨੂੰ ਮੋਹਾਲੀ ਦੇ ਸਿਵਲ ਸਰਜਨ ਬਣੇ। ਜ਼ਿਕਰਯੋਗ ਹੈ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿਚ ਬਤੌਰ ਅੱਖਾਂ ਦੇ ਸਰਜਨ ਉਨਾਂ ਨੇ ਸੈਂਕੜੇ ਕੈਂਪ ਲਾਏ ਅਤੇ ਹਜ਼ਾਰਾਂ ਲੋਕਾਂ ਦੀ ਸੇਵਾ ਕੀਤੀ।ਇਹ ਵਿਲੱਖਣ ਪ੍ਰਾਪਤੀ ਵੀ ਉਨਾਂ ਦੇ ਨਾਮ ਹੈ ਕਿ ਉਹ ਮੋਹਾਲੀ ਦੇ ਪਹਿਲੇ ਸਿਵਲ ਸਰਜਨ ਸਨ ਜਿਨਾਂ ਨੇ ਦੀਵਾਲੀ ਤੋਂ ਦੋ ਦਿਨ ਪਹਿਲਾਂ ਜਨਤਕ ਤੌਰ ‘ਤੇ ਐਲਾਨ ਕੀਤਾ ਸੀ ਕਿ ਉਹ ਦੀਵਾਲੀ ਦੇ ਤੋਹਫ਼ੇ ਪ੍ਰਵਾਨ ਨਹੀਂ ਕਰਨਗੇ। ਉਨਾਂ ਨੇ ਅਪਣੇ ਦਫ਼ਤਰ ਦੇ ਬਾਹਰ ਤਖ਼ਤੀ ਲਾ ਦਿਤੀ ਸੀ ਜਿਸ ‘ਤੇ ਲਿਖਿਆ ਸੀ, ‘ਦੀਵਾਲੀ ਦੀਆਂ ਖ਼ੁਸ਼ੀਆਂ ਵੰਡੋ, ਤੋਹਫ਼ੇ ਨਹੀਂ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੀ 15 ਅਗੱਸਤ ਨੂੰ ਮੋਹਾਲੀ ਵਿਖੇ ਹੋਏ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਾ. ਮਨਜੀਤ ਸਿੰਘ ਦੁਆਰਾ ‘ਕੋਵਿਡ-19‘ ਵਿਰੁਧ ਜੰਗ ਵਿਚ ਨਿਭਾਈਆਂ ਜਾ ਰਹੀਆਂ ਲਾਮਿਸਾਲ ਤੇ ਸਮਰਪਿਤ ਸੇਵਾਵਾਂ ਲਈ ਉਨਾਂ ਦੀ ਕਾਫ਼ੀ ਸ਼ਲਾਘਾ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਬੀਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਉਹ ਇਸ ਮਹਾਂਮਾਰੀ ਵਿਰੁਧ ਚਲਾਏ ਜਾ ਰਹੇ ‘ਮਿਸ਼ਨ ਫ਼ਤਿਹ‘ ਵਿਚ ਮੋਹਰੀ ਅਤੇ ਡਟਵਾਂ ਰੋਲ ਅਦਾ ਕਰ ਰਹੇ ਹਨ ਜੋ ਹੋਰਨਾਂ ਲਈ ਵੀ ਪ੍ਰੇਰਨਾ ਦਾ ਸ੍ਰੋਤ ਹੈ। ਇਥੇ ਵੀ ਇਹ ਵੀ ਦੱਸਣਯੋਗ ਹੈ ਕਿ ਡਾ. ਮਨਜੀਤ ਸਿੰਘ ਨੇ ਮੋਹਾਲੀ ਸ਼ਹਿਰ ਦੀ ਗਲੀ-ਗਲੀ ਵਿਚ ਘੁੰਮਦਿਆਂ ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਖ਼ਾਸਕਰ ਡੇਂਗੂ ਬੁਖ਼ਾਰ ਬਾਰੇ ਜਾਗਰੂਕ ਕੀਤਾ। ਉਨਾਂ ਦੇ ਸਿਰਤੋੜ ਯਤਨਾਂ ਦਾ ਨਤੀਜਾ ਸੀ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲੇ ਵਿਚ ਡੇਂਗੂ ਦੇ ਮਾਮਲੇ 70 ਫ਼ੀਸਦੀ ਤਕ ਘਟੇ ਸਨ। ਸਿਵਲ ਸਰਜਨ ਨੇ ‘ਕੋਰੋਨਾ ਵਾਇਰਸ‘ ਮਹਾਂਮਾਰੀ ਵਿਰੁਧ ਜੰਗ ਵਿਚ ਜਿਥੇ ਅਪਣੀਆਂ ਟੀਮਾਂ ਦੀ ਖ਼ੁਦ ਮੈਦਾਨ ਵਿਚ ਡੱਟ ਕੇ ਅਗਵਾਨੀ ਕੀਤੀ, ਉਥੇ ਉਹ ਆਪ ਵੀ ਮਰੀਜ਼ਾਂ ਦੇ ਘਰਾਂ ਤਕ ਗਏ। ਉਨਾਂ ਨੇ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ।ਡਾ. ਮਨਜੀਤ ਸਿੰਘ ਨੇ ਡਾਕਟਰਾਂ, ਨਰਸਾਂ, ਪੈਰਾਮੈਡੀਕਲ ਸਟਾਫ਼, ਸਿਹਤ ਕਾਮਿਆਂ, ਆਸ਼ਾ ਵਰਕਰਾਂ ਅਤੇ ਹੋਰ ਸਮੁੱਚੇ ਸਟਾਫ਼ ਦਾ ਧਨਵਾਦ ਕਰਦਿਆਂ ਕਿਹਾ ਕਿ ਬਤੌਰ ਸਿਵਲ ਸਰਜਨ ਕਾਰਜਕਾਲ ਦੌਰਾਨ ਉਨਾਂ ਨੂੰ ਜ਼ਿਲਾ ਸਿਹਤ ਵਿਭਾਗ ਦੇ ਸਮੁੱਚੇ ਸਟਾਫ਼ ਦਾ ਚੰਗਾ ਸਹਿਯੋਗ ਅਤੇ ਸਾਥ ਮਿਲਿਆ ਹੈ। ਡਾ. ਮਨਜੀਤ ਸਿੰਘ ਨੇ ਕਿਹਾ ਕਿ ‘ਕੋਰੋਨਾ ਵਾਇਰਸ‘ ਮਹਾਂਮਾਰੀ ਦੌਰਾਨ ਸਮੁੱਚਾ ਸਟਾਫ਼ ਲਗਭਗ 8 ਮਹੀਨਿਆਂ ਤੋਂ ਦਿਨ-ਰਾਤ ਲੋਕਾਂ ਦੀ ਸੇਵਾ ਕਰਨ ਵਿਚ ਜੁਟਿਆ ਹੋਇਆ ਹੈ। ਉਨਾਂ ਇਸ ਬੀਮਾਰੀ ਵਿਰੁਧ ਫ਼ਰੰਟ ‘ਤੇ ਕੰਮ ਕਰ ਰਹੇ ਡਾਕਟਰਾਂ, ਲੈਬ ਤਕਨੀਸ਼ਨਾਂ, ਨਰਸਾਂ, ਸਿਹਤ ਕਾਮਿਆਂ ਅਤੇ ਹੋਰ ਸਮੁੱਚੇ ਸਟਾਫ਼ ਦਾ ਧਨਵਾਦ ਕਰਦਿਆਂ ਕਿਹਾ ਕਿ ਉਹ ਅਪਣੀ ਜਾਨ ਜੋਖਮ ਵਿਚ ਪਾ ਕੇ, ਅਪਣੇ ਪਰਵਾਰ ਦੀ ਪਰਵਾਹ ਕੀਤੇ ਬਿਨਾਂ, ਅਪਣੀਆਂ ਸੇਵਾਵਾਂ ਦੇ ਰਹੇ ਹਨ ਜੋ ਬੇਹੱਦ ਕਾਬਲੇ-ਤਾਰੀਫ਼ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਉਚੇਚਾ ਧਨਵਾਦ

ਡਾ. ਮਨਜੀਤ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਉਚੇਚੇ ਤੌਰ ‘ਤੇ ਧਨਵਾਦ ਕਰਦਿਆਂ ਕਿਹਾ ਕਿ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ, ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਚੰਗੀਆਂ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ‘ਕੋਰੋਨਾ ਵਾਇਰਸ‘ ਮਹਾਂਮਾਰੀ ਦਾ ਫੈਲਾਅ ਰੋਕਣ ਲਈ ਉਨਾਂ ਨੇ ਜ਼ਿਲਾ ਸਿਹਤ ਵਿਭਾਗ ਨੂੰ ਹਰ ਸੰਭਵ ਮਦਦ ਦਿਤੀ ਹੈ। ਉਨਾਂ ਕਿਹਾ ਕਿ ਸਿਹਤ ਮੰਤਰੀ ਦੀ ਸਹਿਯੋਗ ਅਤੇ ਪਿਆਰ ਭਰੀ ਅਗਵਾਈ ਤੇ ਸੇਧ ਸਦਕਾ ਉਹ ਜ਼ਿਲੇ ਵਿਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਸਿਹਤ ਸੰਸਥਾਵਾਂ ਦਾ ਮਿਆਰ ਉੱਚਾ ਕਰਨ ਵਿਚ ਕਾਮਯਾਬ ਹੋਏ ਹਨ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਇਸ ਦੌਰ ਵਿਚ ਉਹ ਜ਼ਿਲੇ ਵਿਚ ਇਸ ਬੀਮਾਰੀ ਦੀ ਸਥਿਤੀ ‘ਤੇ ਨੇੜਿਉਂ ਨਜ਼ਰ ਰੱਖ ਰਹੇ ਹਨ ਅਤੇ ਉਨਾਂ ਕੋਲੋਂ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ।

ਪੱਤਰਕਾਰਾਂ ਦਾ ਹਮੇਸ਼ਾ ਦੋਸਤਾਨਾ ਸਾਥ ਮਿਲਿਆ

ਡਾ. ਮਨਜੀਤ ਸਿੰਘ ਨੇ ਜ਼ਿਲੇ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਦਾ ਤਹੇ ਦਿਲੋਂ ਧਨਵਾਦ ਕਰਦਿਆਂ ਕਿਹਾ ਕਿ ਉਨਾਂ ਦਾ ਹਮੇਸ਼ਾ ਹੀ ਦੋਸਤਾਨਾ ਅਤੇ ਚੰਗਾ ਸਾਥ ਮਿਲਿਆ ਹੈ। ਉਨਾਂ ਕਿਹਾ, ‘ਜ਼ਿਲਾ ਸਿਹਤ ਵਿਭਾਗ ਦੀ ਸਮੁੱਚੀ ਟੀਮ ਦੁਆਰਾ ਕੀਤੇ ਜਾਣ ਵਾਲੇ ਹਰ ਚੰਗੇ ਕੰਮ ਦੀ ਮੀਡੀਆ ਵਿਚ ਸ਼ਲਾਘਾ ਕੀਤੀ ਜਾਂਦੀ ਹੈ ਤੇ ਨਾਲ ਹੀ ਕਮੀਆਂ ਤੋਂ ਵੀ ਸਾਨੂੰ ਲਗਾਤਾਰ ਜਾਣੂੰ ਕਰਾਇਆ ਜਾਂਦਾ ਹੈ ਤਾਕਿ ਸਰਕਾਰੀ ਸਿਹਤ ਸੰਥਥਾਵਾਂ ਦੀ ਕਾਰਜਪ੍ਰਣਾਲੀ ਬਿਹਤਰ ਹੋ ਸਕੇ।‘ ਉਨਾਂ ਕਿਹਾ ਕਿ ਪੱਤਰਕਾਰ ਵੀ ਡਾਕਟਰਾਂ ਵਾਂਗ ਕੋਰੋਨਾ ਯੋਧੇ‘ ਹਨ ਜਿਹੜੇ ‘ਕੋਰੋਨਾ ਵਾਇਰਸ‘ ਮਹਾਂਮਾਰੀ ਵਿਰੁਧ ਚੱਲ ਰਹੀ ਜੰਗ ਵਿਚ ਅੱਗੇ ਹੋ ਕੇ ਲੜ ਰਹੇ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਦੇ ਕਾਰਜਾਂ, ਸਿਹਤ ਸਹੂਲਤਾਂ ਅਤੇ ਯੋਜਨਾਵਾਂ ਨੂੰ ਲੋਕਾਂ ਤਕ ਪਹੁੰਚਾਉਣ ਵਿਚ ਮੀਡੀਆ ਸ਼ਲਾਘਾਯੋਗ ਤੇ ਵੱਡਮੁੱਲੀ ਭੂਮਿਕਾ ਨਿਭਾ ਰਿਹਾ ਹੈ।

 

Tags: Health , Chandigarh , Dr. Manjit Singh , Director Health and Family welfare department Punjab , Directorate Health Services , DHS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD