Wednesday, 22 July 2026

 

 

ਖ਼ਾਸ ਖਬਰਾਂ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ

 

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਦਰਸ਼ਨ ਸਬੰਧੀ ਪੁਸਤਕ ਲੋਕ ਅਰਪਣ

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਦਰਸ਼ਨ ਸਬੰਧੀ ਪੁਸਤਕ ਲੋਕ ਅਰਪਣ

Web Admin

Web Admin

5 Dariya News

ਚੰਡੀਗੜ੍ਹ , 07 Oct 2020

Last updated on: Oct 07, 2020, 00:00 IST

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਸ਼ਹਾਦਤ ਅਤੇ ਦਰਸ਼ਨ ਬਾਰੇ ਪੁਸਤਕ ਲੋਕ ਅਰਪਣ ਕੀਤੀ ਗਈ।ਪੁਸਤਕ ਲੋਕ ਅਰਪਣ ਸਮਾਰੋਹ ਦੇ ਮੁੱਖ ਮਹਿਮਾਨ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਬੋਲਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਥਾਪੜੇ ਜਰਨੈਲ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਸਦਕਾ ਹੀ ਅੱਜ ਸਿੱਖਾਂ ਦਾ ਦੁਨੀਆਂ ਵਿੱਚ ਸਿਰ ਉੱਚਾ ਹੈ ਅਤੇ ਕਿਸਾਨ ਆਪਣੀਆਂ ਜਮੀਨਾਂ ਦੇ ਮਾਲਕ ਹਨ। ਉਨਾਂ ਕਿਹਾ ਕਿ ਫਾਊਂਡੇਸ਼ਨ ਵਧਾਈ ਦੀ ਪਾਤਰ ਹੈ ਜਿਨਾਂ ਨੇ ਇਤਿਹਾਸ ਰਚਣ ਵਾਲੇ ਮਹਾਨ ਜਰਨੈਲ ਦਾ ਇਤਿਹਾਸ ਲਿਖਤੀ ਰੂਪ ਵਿੱਚ ਸਾਂਭਣ ਦਾ ਯਤਨ ਕੀਤਾ ਹੈ।ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਫਾਊਂਡੇਸ਼ਨ ਦੇ ਪ੍ਰਧਾਨ ਕਿ੍ਰਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਆਪਣੇ ਆਪ ਵਿੱਚ ਇੱਕ ਮਿਸਾਲ ਹੈ ਅਤੇ ਇਹ ਪੁਸਤਕ ਆਉਣ ਵਾਲੀ ਪੀੜੀ ਨੂੰ ਬਾਬਾ ਜੀ ਦੇ ਜੀਵਨ ਪੰਧ ਅਤੇ ਕੁਰਬਾਨੀਆਂ ਤੋਂ ਜਾਣੂੰ ਕਰਵਾਏਗੀ। ਬੰਦਾ ਸਿੰਘ ਬਹਾਦਰ ਨੇ ਜ਼ਮੀਨ ਦੇ ਕਾਸ਼ਤਕਾਰਾਂ ਨੂੰ ਮਾਲਕਾਨਾ ਹੱਕ ਦਿਵਾ ਕੇ ਵੱਡੀ ਕ੍ਰਾਂਤੀ ਲਿਆਂਦੀ ਸੀ। ਸ੍ਰੀ ਬਾਵਾ ਨੇ ਕਿਹਾ ਕਿ ਬਾਬਾ ਜੀ ਦਾ 350ਵਾਂ ਜਨਮ ਦਿਹਾੜਾ ਧੂਮ ਧਾਮ ਨਾਲ ਮਨਾਵਾਂਗੇ ਜਿਸ ਲਈ ਕਰੋਨਾ ਮਹਾਂਮਾਰੀ ਦੌਰਾਨ ਹਦਾਇਤਾਂ ਅਨੁਸਾਰ ਦੇਸ਼ ਵਿਦੇਸ਼ ਵਿੱਚ ਸਮਾਗਮ ਰਚਾਏ ਜਾਣਗੇ। ਉਨਾਂ ਇਸ ਮੌਕੇ ਛੁੱਟੀ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਪੁਸਤਕ ਦੀ ਪ੍ਰਕਾਸ਼ਨਾ ਲਈ ਉਨਾਂ ਚੇਤਨਾ ਪ੍ਰਕਾਸ਼ਨ ਲੁਧਿਆਣਾ ਅਤੇ ਉਨਾਂ ਦੇ ਲੇਖਕਾਂ, ਬੁੱਧੀਜੀਵੀਆਂ ਦਾ ਧੰਨਵਾਦ ਕੀਤਾ ਜਿਨਾਂ ਦੀ ਲਿਖਤਾਂ ਇਸ ਪੁਸਤਕ ਵਿੱਚ ਸ਼ਾਮਲ ਹਨ।ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਬੰਦਾ ਬਹਾਦਰ ਦੀ ਸ਼ਹਾਦਤ ਸਾਡੇ ਅੰਦਰ ਕੁਰਬਾਨੀ ਦਾ ਜਜ਼ਬਾ ਭਰਦੀ ਹੈ। ਬੰਦਾ ਬਹਾਦਰ ਦੀ ਦੂਰਅੰਦੇਸ਼ੀ ਸੋਚ ਸੀ ਕਿ ਜ਼ਮੀਨਾਂ ਨੂੰ ਵਾਹੁਣ ਵਾਲੇ ਹੀ ਜ਼ਮੀਨ ਦੇ ਮਾਲਕ ਹੋਣੇ ਚਾਹੀਦੇ ਹਨ ਜੋ ਆਪਦੇ ਫੈਸਲੇ ਆਪ ਕਰ ਸਕਣ।ਪੁਸਤਕ ਦੀ ਜਾਣ-ਪਹਿਚਾਣ ਕਰਵਾਉਂਦਿਆਂ ਉੱਘੇ ਰੰਗਕਰਮੀ ਡਾ. ਨਿਰਮਲ ਜੌੜਾ ਨੇ ਕਿਹਾ ਕਿ ਇਹ ਇੱਕ ਅਕਾਦਮਿਕ ਦਸਤਾਵੇਜ਼ ਹੈ ਜੋ ਬੰਦਾ ਬਹਾਦਰ ਦੀ ਸ਼ਖ਼ਸੀਅਤ ਦੇ ਦਰਸ਼ਨ ਕਰਾਉਂਦਾ ਹੈ। ਪੁਸਤਕ ਦੇ ਸੰਪਾਦਕ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਇਤਿਹਾਸ ਦੀ ਸੰਭਾਲ ਸਮੇਂ ਦੀ ਲੋੜ ਹੁੰਦੀ ਹੈ।ਇਸ ਮੌਕੇ ਉਮਰਾਓ ਸਿੰਘ ਛੀਨਾ, ਬਾਬਾ ਅਮਨਦੀਪ, ਪ੍ਰਬੰਧਕੀ ਸਕੱਤਰ ਅਮਨਦੀਪ ਬਾਵਾ, ਪੁਸ਼ਪਿੰਦਰ ਸ਼ਰਮਾ, ਫਾਊਂਡੇਸ਼ਨ ਦੇ ਯੂਥ ਵਿੰਗ ਦੇ ਪ੍ਰਧਾਨ ਬਿਕਰਮ ਸਿੰਘ ਘੁੰਮਣ, ਬਾਵਾ ਰਵਿੰਦਰ ਸਿੰਘ ਨੰਦੀ, ਅਰਜਨ ਬਾਵਾ, ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਚੰਡੀਗੜ ਇਕਾਈ ਦੇ ਪ੍ਰਧਾਨ ਹਰਿੰਦਰ ਸਿੰਘ ਹੰਸ ਤੇ ਚੇਅਰਮੈਨ ਜਗਮੋਹਨ ਸਿੰਘ ਬਰਾੜ ਹਾਜ਼ਰ ਸਨ।

 

Tags: Krishan Kumar Bawa , Punjab Pradesh Congress Committee , Congress , Punjab Congress , Gurkirat Singh Kotli , Baba Banda Singh Bahadur , PSIDC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD