Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਬ੍ਰਹਮ ਮਹਿੰਦਰਾ, ਓ.ਪੀ. ਸੋਨੀ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵ ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਨੂੰ ਦਿੱਤੀ ਵਧਾਈ

Web Admin

Web Admin

5 Dariya News

ਚੰਡੀਗੜ੍ਹ , 07 Oct 2020

Last updated on: Oct 07, 2020, 00:00 IST

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੇ ਅੱਜ ਇੱਥੇ ਮਿਊਂਸਿਪਲ ਭਵਨ ਸੈਕਟਰ-35 ਵਿੱਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ ਅਤੇ ਸਮਰਪਿਤ ਪਾਰਟੀ ਵਰਕਰ ਸ੍ਰੀ ਖੁੱਲਰ ਨੂੰ ਮੁਬਾਰਕਬਾਦ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਮੀਦ ਜਤਾਈ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸੂਬੇ ਦੇ ਨੌਜਵਾਨਾਂ ਦੀ ਸੇਵਾ ਪ੍ਰਤੀ ਤਤਪਰ ਰਹਿਣਗੇ। ਸ੍ਰੀ ਖੁੱਲਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਮਾਜ ਭਲਾਈ ਤੇ ਸਿੱਖਿਆ ਸੈੱਲ ਦੇ ਚੇਅਰਮੈਨ ਵੀ ਹਨ ਅਤੇ ਉਹ ਤਿੰਨ ਸਾਲਾਂ ਤੋਂ ਸੂਬਾਈ ਹੈਲਥ ਮਿਸ਼ਨ ਦੇ ਮੈਂਬਰ ਹਨ। ਉਹ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅੰਮਿ੍ਰਤਸਰ ਦੇ ਜਨਰਲ ਸਕੱਤਰ ਵਰਗੇ ਅਹੁਦਿਆਂ ਉਤੇ ਵੀ ਰਹਿ ਚੁੱਕੇ ਹਨ।ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਤੇ ਸ੍ਰੀ ਓ.ਪੀ. ਸੋਨੀ ਨੇ ਵੀ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਉਨਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ। ਸ੍ਰੀ ਖੁੱਲਰ ਨੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਖ਼ਤਰੇ ਨਾਲ ਜ਼ੋਰਦਾਰ ਢੰਗ ਨਾਲ ਸਿੱਝ ਰਹੀ ਹੈ ਅਤੇ ਹੁਣ ਇਸ ਖ਼ਤਰੇ ਨੂੰ ਜੜੋਂ ਪੁੱਟਣ ਦੀ ਜ਼ਿੰਮੇਵਾਰੀ ਨੌਜਵਾਨਾਂ ਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਮਦਦ ਨਾਲ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਇਸ ਲੜਾਈ ਨੂੰ ਸਿਖਰ ਉਤੇ ਲੈ ਕੇ ਜਾਏਗਾ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰੇਗਾ। ਉਨਾਂ ਕਿਹਾ ਕਿ ਭਾਵੇਂ ਉਨਾਂ ਰਸਮੀ ਤੌਰ ਉਤੇ ਅੱਜ ਇਹ ਅਹੁਦਾ ਸੰਭਾਲਿਆ ਹੈ ਪਰ ਉਹ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਤੋਂ ਹੀ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਲਈ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਹੁਦੇ ਲਈ ਉਨਾਂ ਉਤੇ ਜੋ ਭਰੋਸਾ ਜਤਾਇਆ ਹੈ, ਉਸ ਉਤੇ ਪੂਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਸਮਾਗਮ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਬਿੰਦਰਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ, ਗੁਰਜੋਤ ਢੀਂਡਸਾ, ਨਿਰਮਲ ਦੁੱਲਟ, ਜਸਪ੍ਰੀਤ ਧੁੰਨਾ, ਵਿਕਰਮ, ਏ.ਪੀ. ਸਿੰਘ, ਕਰਨ ਬੋਪਾਰਾਏ, ਮੈਂਬਰ ਪੀ.ਪੀ.ਐਸ.ਸੀ. ਲੋਕਨਾਥ ਆਂਗਰਾ, ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਕਮਲਦੀਪ, ਚੇਅਰਮੈਨ ਪਨਸੀਡ ਜੁਗਲ ਕਿਸ਼ੋਰ ਅਤੇ ਵਾਈਸ ਚੇਅਰਮੈਨ ਪੰਜਾਬ ਐਗਰੋ ਬੰਨੀ ਸੰਧੂ ਹਾਜ਼ਰ ਸਨ।

 

Tags: Rana Gurmeet Singh Sodhi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Brahm Mohindra , O P Soni , Prince Khullar , Punjab Youth Development Board , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD