Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੈਵਿਕ ਚੱਕਰ ਨੂੰ ਬਰਕਰਾਰ ਰੱਖਣ ਲਈ ਜੰਗਲੀ ਜੀਵ ਸੁਰੱਖਿਆ ਅਤੇ ਵਿਕਾਸ ਨਾਲ ਨਾਲ ਚੱਲਣਾ ਚਾਹੀਦਾ ਹੈ : ਸਾਧੂ ਸਿੰਘ ਧਰਮਸੋਤ

ਜੰਗਲੀ ਜੀਵ ਸੁਰੱਖਿਆ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਸੰਸਥਾਵਾਂ ਦਾ ਕੀਤਾ ਸਨਮਾਨ

Web Admin

Web Admin

5 Dariya News

ਐਸ.ਏ.ਐਸ.ਨਗਰ , 07 Oct 2020

Last updated on: Oct 07, 2020, 00:00 IST

ਜੈਵਿਕ ਚੱਕਰ ਨੂੰ ਬਰਕਰਾਰ ਰੱਖਣ ਲਈ ਜੰਗਲੀ ਜੀਵ ਸੁਰੱਖਿਆ ਅਤੇ ਵਿਕਾਸ ਨਾਲ ਨਾਲ ਚੱਲਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਸਾਧੂ ਸਿੰਘ ਧਰਮਸੋਤ ਮੰਤਰੀ ਨੇ ਜੰਗਲੀ ਜੀਵ ਸੁਰੱਖਿਆ ਹਫ਼ਤਾ ਮਨਾਉਣ ਲਈ ਛੱਤਬੀੜ ਚਿੜੀਆਘਰ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਜੰਗਲੀ ਜੀਵ ਸੁਰੱਖਿਆ ਹਫ਼ਤਾ ਮਨਾਉਣਾ ਜੰਗਲੀ ਜੀਵ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਉਨ੍ਹਾਂ ਕਿਹਾ ਕਿ ਜੰਗਲੀ ਜੀਵ ਸੁਰੱਖਿਆ ਸਾਡੇ ਸਦਾਚਾਰ ਵਿੱਚ ਸਮਾਈ ਹੋਈ ਹੈ ਅਤੇ ਇਹ ਸਾਡੀ ਪਰੰਪਰਾ ਅਤੇ ਸਭਿਆਚਾਰ ਦਾ ਅਨਿੱਖੜਵਾਂ ਅੰਗ ਹੈ।ਛੱਤਬੀੜ ਚਿੜੀਆਘਰ ਸਬੰਧੀ ਤਿਆਰ ਕੀਤੀ ਗਏ ਡਾਕੂਮੈਂਟਰੀ ਦੇ ਟੀਜ਼ਰ ਨੂੰ ਜਾਰੀ ਕਰਦਿਆਂ ਮੰਤਰੀ ਨੇ ਦੱਸਿਆ ਕਿ ਛੱਤਬੀੜ ਚਿੜੀਆਘਰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੈ ਅਤੇ ਇਹ ਚਿੜੀਆਘਰ ਵਰਲਡ ਐਸੋਸੀਏਸ਼ਨ ਆਫ਼ ਜ਼ੂਜ ਐਂਡ ਐਕੁਏਰੀਅਮਜ਼ (ਵਾਜ਼ਾ) ਦੀ ਮੈਂਬਰਸ਼ਿਪ ਵੀ ਹਾਸਲ ਕਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਚਿੜੀਆਘਰ ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦਾ ਕੰਮ ਜਾਰੀ ਹੈ ਅਤੇ ਜਲਦ ਹੀ ਆਮ ਜਨਤਾ ਲਈ ਡਾਇਨਾਸੌਰ ਪਾਰਕ ਅਤੇ ਫੂਡ ਪਲਾਜ਼ਾ ਖੋਲ੍ਹਿਆ ਜਾਵੇਗਾ।ਮੰਤਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਬਾਅਦ ਵੱਧ ਤੋਂ ਵੱਧ ਵੈਟਲੈਂਡ ਰਾਮਸਰ ਸਾਈਟਾਂ ਰੱਖਣ ਲਈ ਪੰਜਾਬ ਦੇਸ਼ ਵਿਚ ਦੂਜੇ ਸਥਾਨ ‘ਤੇ ਹੈ। ਪੰਜਾਬ ਕੋਲ 6 ਸਾਇਟਾਂ ਹਨ ਜਦਕਿ ਉੱਤਰ ਪ੍ਰਦੇਸ਼ ਕੋਲ 7 ਸਾਇਟਾਂ ਹਨ। 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਸਿਰਫ ਤਿੰਨ ਸਾਈਟਾਂ ਸਨ ਪਰ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਾਲ 2019 ਵਿਚ ਤਿੰਨ ਹੋਰ ਸਾਇਟਾਂ ਕੇਸ਼ੋਪੁਰ, ਨੰਗਲ ਵੈਟਲੈਂਡ ਅਤੇ ਬਿਆਸ ਦਰਿਆ ਪ੍ਰਣਾਲੀ ਨੂੰ ਵੈੱਟਲੈਂਡ ਰਾਮਸਰ ਸਾਈਟਾਂ ਦੇ ਰੂਪ ਵਿੱਚ ਸ਼ਾਮਲ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਛੇਤੀ ਹੀ ਬਾਘ ਅਤੇ ਰਿੱਛਾਂ ਦੀਆਂ ਨਵੀਆਂ ਕਿਸਮਾਂ ਛੱਤਬੀੜ ਚਿੜੀਆਘਰ ਵਿੱਚ ਲਿਆਂਦੀਆਂ ਜਾਣਗੀਆਂ। ਪਿਛਲੇ ਸਾਲ ਬਿਆਸ ਵਿੱਚ ਸਫਲਤਾਪੂਰਵਕ ਘੜਿਆਲ ਛੱਡਣ ਤੋਂ ਬਾਅਦ, ਸਾਲ ਦੇ ਅੰਤ ਤੱਕ ਪਾਣੀ ਦਾ ਪੱਧਰ ਘਟਣ ਉਪਰੰਤ, ਬਿਆਸ ਦਰਿਆ ਵਿੱਚ 25 ਤੋਂ 30 ਹੋਰ ਘੜਿਆਲ ਛੱਡੇ ਜਾਣਗੇ। ਉਨ੍ਹਾਂ ਦੱਸਿਆ ਕਿ ਸਿੰਧ ਘਾਟੀ ਡੌਲਫਿਨ ਸੁਰੱਖਿਆ ਯੋਜਨਾ ਅਤੇ ਹਰੀਕੇ ਤੇ ਸਿਸਵਾਂ ਈਕੋ-ਟੂਰਿਜ਼ਮ ਯੋਜਨਾਵਾਂ ਦਾ ਵਿਕਾਸ ਵੀ ਵਿਚਾਰ ਅਧੀਨ ਹੈ।ਇਸ ਤੋਂ ਪਹਿਲਾਂ ਮੰਤਰੀ ਨੇ ਕੋਵਿਡ ਦੇ ਮੱਦੇਨਜ਼ਰ ਬਣਾਏ ਚਿੜੀਆਘਰ ਦੀ ਸਰਵਿਸ ਐਂਟਰੀ ਵਿੱਚ ਬਾਇਓਸੇਫਟੀ ਚੈਂਬਰ ਦਾ ਉਦਘਾਟਨ ਕੀਤਾ। ਉਹਨਾਂ ਚਿੜੀਆਘਰ ਵਿੱਚ ਜਨਮੇ ਵੱਖਰੀ ਕਿਸਮਾਂ ਦੀਆਂ ਭਾਰਤੀ ਲੂੰਬੜੀਆਂ ਦੇ ਬੱਚਿਆਂ ਨੂੰ ਆਮ ਜਨਤਾ ਲਈ ਪੇਸ਼ ਕੀਤਾ।ਇਸ ਮੌਕੇ ਪ੍ਰਿੰਸੀਪਲ ਚੀਫ਼ ਕਨਜ਼ਰਵੇਟਰ ਸ੍ਰੀ ਜਤਿੰਦਰ ਸ਼ਰਮਾ, ਏ.ਸੀ.ਐਸ. ਜੰਗਲਾਤ ਸ਼੍ਰੀਮਤੀ ਰਵਨੀਤ ਕੌਰ, ਮੁੱਖ ਜੰਗਲੀ ਜੀਵ ਵਾਰਡਨ ਪੰਜਾਬ ਸ੍ਰੀ ਆਰ.ਕੇ. ਮਿਸ਼ਰਾ, ਡਾਇਰੈਕਟਰ ਛੱਤਬੀੜ ਚਿੜੀਆਘਰ ਸ੍ਰੀ ਸੌਦਾਗਰ ਆਈ.ਏ.ਐਸ ਨੇ ਸੰਬੋਧਨ ਕੀਤਾ।ਇਸ ਮੌਕੇ ਮੰਤਰੀ ਨੇ ਜੰਗਲੀ ਜੀਵ ਸੁਰੱਖਿਆ ਲਈ ਕੰਮ ਕਰ ਰਹੇ ਵੱਖ-ਵੱਖ ਵਿਅਕਤੀਆਂ ਅਤੇ ਸੰਸਥਾਵਾਂ ਦਾ ਸਨਮਾਨ ਵੀ ਕੀਤਾ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD