Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਨਸ਼ਾ ਵਿਰੋਧੀ ਮੁਹਿੰਮ ਵਿੱਚ ਬਟਾਲਾ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ

ਭਾਰਤ-ਪਾਕ ਸਰਹੱਦ ਨੇੜਿਓਂ 5 ਕਿਲੋ ਹੈਰੋਇਨ ਕੀਤੀ ਬਰਾਂਮਦ

Web Admin

Web Admin

5 Dariya News

ਬਟਾਲਾ , 09 Oct 2020

ਪੁਲਿਸ ਜ਼ਿਲ੍ਹਾ ਬਟਾਲਾ ਨੇ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ 5 ਕਿਲੋ ਹੈਰੋਇਨ ਬਰਾਮਦ ਕਰਕੇ ਇੱਕ ਹੋਰ ਵੱਡਾ ਮਾਰਕਾ ਮਾਰਿਆ ਹੈ। ਕੁਝ ਦਿਨ ਪਹਿਲਾਂ ਵੀ ਬਟਾਲਾ ਪੁਲਿਸ ਵਲੋਂ 6 ਕਿਲੋ 557 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ।ਸਥਾਨਕ ਪੁਲਿਸ ਲਾਈਨ ਵਿਖੇ ਇੱਕ ਭਰਵੀਂ ਪ੍ਰੈੱਸ ਕਾਨਫਰੰਸ ਦੌਰਾਨ ਬਾਰਡਰ ਰੇਂਜ ਦੇ ਆਈ.ਜੀ. ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਬਟਾਲਾ ਪੁਲਿਸ ਨੇ ਨਸ਼ਿਆਂ ਖਿਲਾਫ ਇੱਕ ਵਾਰ ਫਿਰ ਵੱਡੀ ਕਾਰਵਾਈ ਕਰਦਿਆਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਚ ਅਭਿਆਨ ਦੌਰਾਨ ਐੱਸ.ਆਈ. ਦਲਜੀਤ ਸਿੰਘ, ਇੰਚਾਰਜ ਸੀ.ਆਈ.ਏ ਨੂੰ ਇੱਕ ਮੁਖਬਰ ਵਲੋਂ ਸੂਚਨਾ ਮਿਲੀ ਸੀ ਕਿ ਗੁਰਦੇਵ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮੇਘਾ, ਥਾਣਾ ਡੇਰਾ ਬਾਬਾ ਨਾਨਕ ਦੇ ਖੇਤਾਂ ਵਿੱਚੋਂ ਝੋਨੇ ਦੀ ਕਟਾਈ ਸਮੇਂ ਵੱਡੀ ਮਾਤਰਾ ਵਿੱਚ ਹੈਰੋਇਨ ਮਿਲੀ ਹੈ ਜਿਸਨੂੰ ਗੁਰਦੇਵ ਸਿੰਘ ਨੇ ਲੁਕਾ ਕੇ ਰੱਖ ਲਿਆ ਹੈ।ਆਈ.ਜੀ. ਸ੍ਰੀ ਪਰਮਾਰ ਨੇ ਦੱਸਿਆ ਕਿ ਮੁਖਬਰੀ ਠੋਸ ਹੋਣ ਕਾਰਨ ਥਾਣਾ ਡੇਰਾ ਬਾਬਾ ਨਾਨਕ ਵਿਖੇ ਮਿਤੀ 8 ਅਕਤੂਬਰ 2020 ਨੂੰ ਮੁਕੱਦਮਾ ਨੰਬਰ 170, ਜੁਰਮ 21-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਅਤੇ ਗੁਰਦੇਵ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮੇਘਾ ਨੂੰ ਕਾਬੂ ਕਰਕੇ ਜਦੋਂ ਉਸ ਤੋਂ ਪੁੱਛ-ਗਿੱਛ ਕੀਤੀ ਗਈ ਤਾਂ ਉਸਦੀ ਨਿਸ਼ਾਨਦੇਹੀ ’ਤੇ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ ਬਰਾਂਮਦ ਕਰ ਲਈ। ਦੋਸ਼ੀ ਗੁਰਦੇਵ ਸਿੰਘ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀ ਕੋਲੋਂ ਹੋਰ ਪੁੱਛ-ਗਿੱਛ ਕੀਤੀ ਜਾ ਸਕੇ।ਆਈ.ਜੀ. ਬਾਰਡਰ ਰੇਂਜ ਨੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੂੰ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਐੱਸ.ਐੱਸ.ਪੀ. ਬਟਾਲਾ ਦੀ ਤਾਇਨਤੀ ਦੌਰਾਨ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 12 ਕਿਲੋ 143 ਗ੍ਰਾਮ ਹੈਰੋਇਨ, 1443 ਨਸ਼ੀਲ਼ੇ ਕੈਪਸੂਲ/ਗੋਲੀਆਂ, 220 ਗ੍ਰਾਂਮ ਭੁੱਕੀ ਬਰਾਂਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਲੁੱਟਾਂ-ਖੋਹਾਂ ਕਰਨ ਵਾਲੇ 39 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 7 ਪਿਸਟਲ, 2 ਰਾਈਫਲਾਂ, 58 ਜ਼ਿੰਦਾ ਰੌਂਦ, 45 ਮੋਟਰਸਾਈਕਲ, 4 ਐਕਟਿਵਾ, 1 ਇਨੋਵਾ ਕਾਰ, 1 ਬਲ਼ੇਰੋ ਗੱਡੀ, 9 ਮੋਬਾਇਲ ਅਤੇ ਬਿਜਲੀ ਟਰਾਂਸਫਾਰਮਾਂ ਤੋਂ ਚੋਰੀ ਕੀਤਾ ਤੇਲ ਬਰਾਂਮਦ ਕਰਕੇ ਕੁੱਲ 29 ਮਾਮਲੇ ਸੁਲਝਾਏ ਗਏ ਹਨ ਅਤੇ 18 ਇਸ਼ਤਿਹਾਰੀਆਂ ਨੂੰ ਕਾਬੂ ਕਰਨ ਵਿੱਚ ਬਟਾਲਾ ਪੁਲਿਸ ਕਾਮਯਾਬ ਰਹੀ ਹੈ।ਪ੍ਰੈਸ ਕਾਨਫਰੰਸ ਦੌਰਾਨ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ, ਐੱਸ.ਪੀ. ਸ. ਹੁੰਦਲ ਅਤੇ ਸਮੂਹ ਡੀ.ਐੱਸ.ਪੀ. ਹਾਜ਼ਰ ਸਨ।

 

Tags: Crime News Punjab , Punjab Police , Police , Crime News , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD