Friday, 17 May 2024

 

 

ਖ਼ਾਸ ਖਬਰਾਂ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ

 

ਵਿਸ਼ੇਸ਼ ਇਜਲਾਸ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਮੂਹਰੇ ਧਰਨੇ 'ਤੇ ਬੈਠੇ 'ਆਪ' ਵਿਧਾਇਕ

ਕਿਸਾਨੀ ਸੰਘਰਸ਼ ਨੂੰ ਅਣਗੌਲਿਆ ਕਰਨ ਦੀ ਗ਼ਲਤੀ ਨਾ ਕਰੇ ਮੁੱਖ ਮੰਤਰੀ-'ਆਪ'

Web Admin

Web Admin

5 Dariya News

ਚੰਡੀਗੜ੍ਹ , 09 Oct 2020

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ-ਪ੍ਰਦਰਸ਼ਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਤੁਰੰਤ ਆਲ ਪਾਰਟੀ ਮੀਟਿੰਗ ਬੁਲਾ ਕੇ 31 ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਮੀਟਿੰਗ ਵਿਚ ਸ਼ਾਮਲ ਕੀਤਾ ਜਾਵੇ ਅਤੇ ਖੇਤੀ ਮਾਹਿਰਾਂ ਨਾਲ ਵਿਚਾਰ-ਚਰਚਾ ਕਰਕੇ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਤਾਂ ਕਿ ਕਿਸਾਨਾਂ ਸਮੇਤ ਸਮੂਹ ਵਰਗਾਂ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਜਲਦ ਕੋਈ ਹੱਲ ਲੱਭਿਆ ਜਾ ਸਕੇ।ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਮੂਹਰੇ ਲਗਾਏ ਧਰਨੇ ਨੂੰ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ) ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਧਰਨੇ ਵਿਚ ਪਾਰਟੀ ਆਗੂ ਰਾਜ ਲਾਲੀ ਗਿੱਲ ਅਤੇ ਗੋਵਿੰਦਰ ਮਿੱਤਲ ਵੀ ਸ਼ਾਮਲ ਸਨ।ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸ ਬਿੱਲਾਂ ਨੂੰ ਪਾਸ ਕਰਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਕੈਪਟਨ ਹੁਣ ਪੰਜਾਬ ਵਿਚ ਰੈਲੀਆਂ ਕਰਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਇਹ ਚੰਗੀ ਤਰਾਂ ਸਮਝ ਲੈਣ ਕਿ ਪੰਜਾਬ ਦੀ ਜਨਤਾ ਹੁਣ ਤੁਹਾਡੀਆਂ ਸਿਆਸੀ ਚਾਲਾਂ ਵਿਚ ਨਹੀਂ ਆਵੇਗੀ, ਕਿਉਂਕਿ ਪੰਜਾਬ ਦੀ ਜਨਤਾ ਸੂਝਵਾਨ ਅਤੇ ਜਾਗਰੂਕ ਹੋ ਗਈ ਹੈ। 

ਆਮ ਆਦਮੀ ਪਾਰਟੀ (ਆਪ) ਪੰਜਾਬ ਪਹਿਲੇ ਦਿਨ ਤੋਂ ਹੀ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧੀ ਕਰਦੀ ਆਈ ਹੈ ਅਤੇ ਉਸ ਸਮੇਂ ਤੱਕ ਵਿਰੋਧ ਕਰਦੀ ਰਹੇਗੀ ਜਦੋਂ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ।'ਆਪ' ਵਿਧਾਇਕਾਂ ਨੇ ਕਿਹਾ, ''ਪੰਜਾਬੀਓ ਤੁਸੀਂ ਆਮ ਆਦਮੀ ਪਾਰਟੀ ਦੀ ਡਿਊਟੀ ਪੰਜਾਬ ਦੀ ਵਿਧਾਨ ਸਭਾ ਵਿਚ ਲਗਾਈ ਹੈ ਤਾਂ ਕਿ ਤੁਹਾਡੇ ਦੁੱਖ-ਦਰਦ ਅਤੇ ਸਮੱਸਿਆਵਾਂ ਨੂੰ ਅਸੀ ਵਿਧਾਨ ਸਭਾ ਰਾਹੀਂ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾ ਸਕੀਏ। ਉਸੇ ਤਹਿਤ ਅੱਜ ਪੰਜਾਬ ਦੇ ਕਿਸਾਨਾਂ, ਖੇਤ-ਮਜ਼ਦੂਰਾਂ, ਮੁਨੀਮਾਂ, ਆੜ੍ਹਤੀਆਂ, ਟਰਾਂਸਪੋਰਟਰਾਂ, ਛੋਟੇ ਦੁਕਾਨਦਾਰਾਂ ਆਦਿ ਵਰਗਾਂ ਵੱਲੋਂ ਕੀਤੀ ਗਈ ਮੰਗ ਕਿ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਬੁਲਾਈ ਜਾਵੇ ਨੂੰ 'ਆਪ'  ਵਿਧਾਇਕਾਂ ਨੇ ਆਪਣੀ ਡਿਊਟੀ ਸਮਝਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਦੇ ਕੰਨਾਂ ਤੱਕ ਤੁਹਾਡੀ ਮੰਗ ਨੂੰ ਪਹੁੰਚਾਉਣ ਲਈ ਵਿਧਾਨ ਸਭਾ ਦੇ ਬਾਹਰ ਧਰਨਾ ਲਾ ਕੇ ਬੈਠੇ ਹਾਂ।'''ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਕਮਜ਼ੋਰ ਅਤੇ 'ਤਾਰਪੀਡੋ' ਕਰਨ ਲਈ ਕੈਪਟਨ-ਬਾਦਲ-ਮੋਦੀ ਇੱਕ ਯੋਜਨਾ ਦੇ ਤਹਿਤ ਪੰਜਾਬ ਦੇ ਸਮੂਹ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਗੁਮਰਾਹ ਕਰਨ ਦੀਆਂ ਗੁੱਝੀਆਂ ਚਾਲਾਂ ਚੱਲ ਰਹੇ ਹਨ, ਪਰੰਤੂ 'ਆਪ' ਇਨ੍ਹਾਂ ਕਿਸਾਨ ਵਿਰੋਧੀ ਪਾਰਟੀਆਂ ਦੀ ਨਾਕਾਮ ਕੋਸ਼ਿਸ਼ਾਂ ਨੂੰ ਕਿਸੀ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਵੇਗੀ, ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਮੂਹ ਲੀਡਰਸ਼ਿਪ ਅਤੇ ਵਲੰਟੀਅਰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਜਨ ਸਭਾਵਾਂ ਆਦਿ ਕਰਕੇ ਲੋਕਾਂ ਨੂੰ ਕੈਪਟਨ-ਬਾਦਲ-ਮੋਦੀ ਵੱਲੋਂ ਕੀਤੀ ਜਾ ਰਹੀ ਵੋਟ ਬੈਂਕ ਦੀ ਗੰਦੀ ਰਾਜਨੀਤੀ ਤੋਂ ਜਾਣੂ ਕਰਵਾ ਰਹੀ ਹੈ।

 

Tags: AAP , Aam Aadmi Party , Aam Aadmi Party Punjab , AAP Punjab , Bibi Sarabjit Kaur Manuke , Prof Baljinder Kaur , Manjit Singh Bilaspur , Kulwant Singh Pandori , Master Baldev Singh , Protest , Agitation , Demonstration , Dharna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD