Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜ਼ਿਲ੍ਹਾ ਮਾਨਸਾ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਪ੍ਰਤੀ ਕਿਸਾਨਾਂ ਦਾ ਵਧ ਰਿਹੈ ਰੁਝਾਨ

ਜ਼ਿਲ੍ਹੇ ਦੇ ਕਰੀਬ 30 ਤੋਂ 35 ਪ੍ਰਤੀਸ਼ਤ ਕਿਸਾਨਾਂ ਦੁਆਰਾ ਸੁਪਰ ਸੀਡਰ ਦੀ ਵਰਤੋਂ ਕਰਨ ਦੀ ਉਮੀਦ

Web Admin

Web Admin

5 Dariya News

ਮਾਨਸਾ , 09 Oct 2020

Last updated on: Oct 09, 2020, 00:00 IST

ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਜਿਸ ਕਾਰਨ ਵਧੇਰੇ ਖਾਦਾਂ ਦੀ ਜ਼ਰੂਰਤ ਪੈਂਦੀ ਹੈ। ਅੱਗ ਲਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਖ਼ਾਸ ਕਰਕੇ ਗੰਡੋਏ ਆਦਿ ਵੀ ਮਰ ਜਾਂਦੇ ਹਨ ਜਿਨਾਂ ਕਰਕੇ ਖੇਤਾਂ ਦੀ ਉਪਰਲੀ ਸਤ੍ਹਾ ਸਖ਼ਤ ਹੋ ਜਾਂਦੀ ਹੈ। ਅਜਿਹੇ ਸਮੇਂ ਸੁਪਰ ਸੀਡਰ ਦੀ ਵਰਤੋਂ ਕਿਸਾਨ ਵੀਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਅਤੇ ਜ਼ਿਲ੍ਹਾ ਮਾਨਸਾ ਵਿੱਚ ਵੱਡੀ ਗਿਣਤੀ ਅਗਾਂਹਵਧੂ ਕਿਸਾਨ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਲਈ ਅੱਗੇ ਆਏ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ ਨੇ ਪਿੰਡ ਨੰਗਲ ਕਲਾਂ ਵਿਖੇ ਕਿਸਾਨ ਗੁਰਮੇਲ ਸਿੰਘ ਦੇ ਖੇਤ ਵਿੱਚ ਸੁਪਰ ਸੀਡਰ ਦੇ ਟਰਾਇਲ ਦੇਖਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 1 ਲੱਖ 78 ਹਜ਼ਾਰ ਹੈਕਟੇਅਰ ਰਕਬਾ ਕਣਕ ਅਧੀਨ ਹੁੰਦਾ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਜ਼ਿਲ੍ਹੇ ਦੇ ਕਰੀਬ 30 ਤੋਂ 35 ਪ੍ਰਤੀਸ਼ਤ ਕਿਸਾਨ ਸੁਪਰ ਸੀਡਰ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ 50 ਫੀਸਦੀ ਸਬਸਿਡੀ ’ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਗਏ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਮਿੱਟੀ ਵਿਚ ਨਿਪਟਾਰੇ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਸਿੱਧੀ ਬਿਜਾਈ ਕਰਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਜ਼ਿਲਾ ਪੱਧਰ ’ਤੇ ਡਰਾਅ ਕੱਢ ਕੇ ਕਿਸਾਨਾਂ ਨੂੰ ਵਿਅਕਤੀਗਤ ਅਤੇ ਗਰੁੱਪ ਦੇ ਪੱਧਰ ਉੱਤੇ ਪੂਰੇ ਪਾਰਦਰਸ਼ੀ ਢੰਗ ਨਾਲ ਸਬਸਿਡੀ ਮੁਹੱਈਆ ਕਰਵਾਈ ਗਈ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਬਸਿਡੀ ’ਤੇ ਮਿਲੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨੂੰ ਤਰਜੀਹ ਦੇਣ। ਇਸ ਮੌਕੇ ਉਨ੍ਹਾਂ ਮੌਕੇ ਉੱਤੇ ਮੌਜੂਦ ਵੱਡੀ ਗਿਣਤੀ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਸੁਰੇਸ਼ ਕੁਮਾਰ, ਇੰਜ ਪ੍ਰਭਦੀਪ ਸਿੰਘ, ਪ੍ਰਦੀਪ ਸਿੰਘ, ਨਰਿੰਦਰ ਸਿੰਘ, ਹਰਚੇਤ ਸਿੰਘ, ਰਜਿੰਦਰ ਕੁਮਾਰ ਵੀ ਹਾਜ਼ਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD