Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਆਪਣੇ ਆਪ ਨੂੰ ਉਚ ਅਧਿਕਾਰੀ ਜਾਂ ਕਿਸੇ ਸਿਆਸਤਦਾਨ ਦਾ ਪੀ.ਏ. ਦੱਸ ਕੇ ਠੱਗੀਆਂ ਮਾਰਨ ਵਾਲੇ 02 ਵਿਅਕਤੀ ਕਾਬੂ : ਡੀ.ਐਸ.ਪੀ. ਚੌਹਾਨ

ਬਸੀ ਪਠਾਣਾਂ ਪੁਲਿਸ ਵੱਲੋਂ ਮਾਰਕੀਟ ਕਮੇਟੀ ਨੇੜੇ ਲਗਾਏ ਗਏ ਨਾਕੇ ਤੋਂ ਕੀਤੇ ਕਾਬੂ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ਬੱਸੀ ਪਠਾਣਾਂ , 01 Oct 2020

ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਬਸੀ ਪਠਾਣਾ ਪੁਲਿਸ ਵੱਲੋਂ ਆਪਣੇ ਆਪ ਨੂੰ ਕਿਸੇ ਉਚ ਅਧਿਕਾਰੀ ਜਾਂ ਕਿਸੇ ਸਿਆਸਤਦਾਨ ਦਾ ਪੀ.ਏ. ਦੱਸ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ 02 ਵਿਅਕਤੀਆਂ, ਜੋ ਕਿ ਸਕੇ ਭਰਾ ਹਨ, ਨੂੰ ਕਾਬੂ ਕੀਤਾ ਗਿਆ। ਇਹ ਦੋਵੇਂ ਖ਼ੁਦ ਨੂੰ ਡੇਵਿਡ ਸ਼ਰਮਾ ਦੱਸ ਕੇ ਫ਼ੋਨ ਕਰਦੇ ਸਨ।ਇਹ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਬਸੀ ਪਠਾਣਾ ਸ੍ਰੀ ਸੁਖਮਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਸੰਦੀਪ ਸ਼ੁਕਲਾ ਉਰਫ ਸਨੀ ਅਤੇ ਗਗਨਦੀਪ ਸ਼ੁਕਲਾ, ਵਾਸੀ ਮਕਾਨ ਨੰ: 15, ਵਾਰਡ ਨੰ: 09, ਨੇੜੇ ਨਾਮਦੇਵ ਮੰਦਰ ਬਸੀ ਪਠਾਣਾ ਲੋਕਾਂ ਨਾਲ ਇਹ ਕਹਿ ਕੇ ਠੱਗੀਆਂ ਮਾਰਦੇ ਹਨ ਕਿ ਉਹ ਕਿਸੇ ਉਚ ਅਧਿਕਾਰੀ ਜਾਂ ਕਿਸੇ ਸਿਆਸਤਦਾਨ ਦੇ ਪੀ.ਏ. ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਭੋਲੇ ਭਾਲੇ ਲੋਕਾਂ ਨੂੰ ਨੌਕਰੀ ਲਗਵਾਉਣ ਜਾਂ ਉਨ੍ਹਾਂ ਦਾ ਕੋਈ ਕੰਮ ਕਰਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦੇ ਸਨ। ਉਨ੍ਹਾਂ ਹੋਰ ਦੱਸਿਆ ਕਿ ਕਥਿਤ ਦੋਸ਼ੀ ਆਪਣੇ ਮੋਬਾਇਲ ਨੰ: 75089-27737 ਤੋਂ ਲੋਕਾਂ ਨੂੰ ਆਪਣੇ ਝਾਂਸੇ ਹੇਠ ਲੈ ਲੈਂਦੇ ਸਨ ਅਤੇ ਠੱਗੀਆਂ ਮਾਰਦੇ ਸਨ।ਐਸ.ਐਚ.ਓ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਬਸੀ ਪਠਾਣਾ ਵਿਖੇ ਮੁਕੱਦਮਾ ਨੰ: 152 ਮਿਤੀ 30-09-2020 ਨੂੰ ਧਾਰਾ 420, 419, 170 ਅਤੇ 120-ਬੀ ਅਧੀਨ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਬਸੀ ਪਠਾਣਾ ਦੀ ਮਾਰਕੀਟ ਕਮੇਟੀ ਨੇੜੇ ਨਾਕਾ ਲਗਾਇਆ ਹੋਇਆ ਸੀ ਤਾਂ ਨਾਕਾਬੰਦੀ ਦੌਰਾਨ ਇਹ ਦੋਵੇਂ ਕਥਿਤ ਦੋਸ਼ੀ ਸਮੇਤ ਮੋਟਰ ਸਾਈਕਲ ਪੀ.ਬੀ.-23-ਆਰ-5571 ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਵੱਲੋਂ ਮਾਰੀਆਂ ਗਈਆਂ ਹੋਰ ਠੱਗੀਆਂ ਬਾਰੇ ਅਤੇ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD