Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੰਡੀ ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ

ਖੰਨਾ, ਦੋਰਾਹਾ ਅਤੇ ਸਾਹਨੇਵਾਲ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਲੁਧਿਆਣਾ , 12 Oct 2020

Last updated on: Oct 12, 2020, 00:00 IST

ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਝੋਨੇ ਦੀ ਖਰੀਦ ਸਬੰਧੀ ਪ੍ਰਗਤੀ ਦਾ ਜਾਇਜਾ ਲਿਆ।ਸ੍ਰੀ ਭਗਤ ਨੇ ਅੱਜ ਜ਼ਿਲ੍ਹੇ ਵਿੱਚ ਖੰਨਾ, ਦੋਰਾਹਾ ਅਤੇ ਸਾਹਨੇਵਾਲ ਮੰਡੀਆਂ ਦਾ ਦੌਰਾ ਕੀਤਾ।ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ 'ਤੇ ਤਸੱਲੀ ਜ਼ਾਹਰ ਕੀਤੀ। ਉਹਨਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹਨਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।ਮੰਡੀ ਬੋਰਡ ਦੇ ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਕੀਤੀ ਗਈ ਹੈ। ਸੂਬੇ ਵਿੱਚ ਇਸ ਵਾਰ 4260 ਮੰਡੀਆਂ ਬਣਾਈਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਝੋਨੇ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੁਣ ਤੱਕ 10 ਲੱਖ ਕਲਰ ਕੋਡਡ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 30 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 90 ਪ੍ਰਤੀਸ਼ਤ ਖਰੀਦ ਕਰ ਲਈ ਗਈ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਫਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਢੁੱਕਵੀਂ ਮਾਤਰਾ ਵਿੱਚ ਮਾਸਕ, ਸੈਨੀਟਾਈਜ਼ਰ ਤੋਂ ਇਲਾਵਾ ਹੱਥ ਧੋਣ ਲਈ ਢੁੱਕਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਪ੍ਰੋਟੋਕੋਲ ਖਾਸ ਤੌਰ 'ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ।ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਝੋਨੇ ਦੀ ਖਰੀਦ 30 ਨਵੰਬਰ ਤੱਕ ਜਾਰੀ ਰਹੇਗੀ ਤਾਂ ਜੋ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਆਪਣੀ ਉਪਜ ਮੰਡੀਆਂ ਵਿੱਚ ਲਿਆ ਸਕਣ।ਸ੍ਰੀ ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ।  ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰ:ਗੁਰਦੀਪ ਸਿੰਘ ਰਸੂਲੜਾ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਸ੍ਰ. ਰਾਜਵਿੰਦਰ ਸਿੰਘ ਬੇਗੋਵਾਲ, ਐਸ.ਡੀ.ਐਮ. ਸ੍ਰ.ਸੰਦੀਪ ਸਿੰਘ, ਐਸ.ਡੀ.ਐਮ. ਸ੍ਰ.ਮਨਕੰਵਲ ਸਿੰਘ, ਡੀ.ਐਫ.ਐਸ.ਸੀ.(ਪੂਰਬੀ) ਸ੍ਰੀਮਤੀ ਹਰਲੀਨ ਕੌਰ,  ਸਕੱਤਰ ਮਾਰਕੀਟ ਕਮੇਟੀ ਸ੍ਰ.ਦਲਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਸ੍ਰ.ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਆੜਤੀ ਤੇ ਕਿਸਾਨ ਵੀ ਹਾਜ਼ਰ ਸਨ

 

Tags: Punjab Admin , Ludhiana , Secretary Mandi Board , Punjab Mandi Board Secretary , Ravi Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD