Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੂੜਾ-ਕਰਕਟ ਚੁੱਕਣ ਵਾਲਿਆਂ ਲਈ ਸਿਖ਼ਲਾਈ ਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਕੂੜਾ ਚੁੱਕਣ ਵਾਲੇ 115 ਵਿਅਕਤੀਆਂ ਨੂੰ ਟੋਪੀਆਂ, ਦਸਤਾਨੇ, ਮਾਸਕ, ਸੇਫਟੀ ਜੈਕਟਾਂ ਅਤੇ ਜੁੱਤੇ ਵੰਡੇ ਗਏ

Web Admin

Web Admin

5 Dariya News

ਲੁਧਿਆਣਾ , 12 Oct 2020

Last updated on: Oct 12, 2020, 00:00 IST

ਜੈਮ ਐਨਵਾਇਰੋ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ, ਦਿੱਲੀ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਅੱਜ ਸਥਾਨਕ ਦਫ਼ਤਰ ਨਗਰ ਨਿਗਮ, ਜ਼ੋਨ-ਡੀ ਦੇ ਕਾਨਫਰੰਸ ਹਾਲ ਵਿਖੇ ਕੂੜਾ ਚੁੱਕਣ ਵਾਲਿਆਂ ਲਈ ਸਿਖਲਾਈ ਅਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਮੌਕੇ ਕੂੜਾ-ਕਰਕਟ ਚੁੱਕਣ ਵਾਲੇ ਕਰੀਬ 115 ਵਿਅਕਤੀ ਵਰਕਸ਼ਾਪ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਸੁਰੱਖਿਆ ਉਪਕਰਣਾਂ ਜਿਵੇਂ ਟੋਪੀਆਂ, ਦਸਤਾਨੇ, ਮਾਸਕ, ਸੁਰੱਖਿਆ ਜੈਕਟ ਅਤੇ ਜੁੱਤੇ ਮੁਹੱਈਆ ਕਰਵਾਏ ਗਏ।ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਕੂੜਾ-ਕਰਕਟ ਚੁੱਕਣ ਵਾਲਿਆਂ ਨੂੰ, ਕੂੜੇ ਨੂੰ ਸਹੀ ਢੰਗ ਨਾਲ ਵੱਖ ਕਰਨ ਬਾਰੇ ਸੁਝਾਅ ਵੀ ਦਿੱਤੇ ਗਏ, ਜਿਸ ਨਾਲ ਉਨ੍ਹਾਂ ਵੱਲੋਂ ਕੀਤੀ ਮਿਹਨਤ ਦਾ ਸਹੀ ਮੁੱਲ ਮਿਲ ਸਕੇ ਅਤੇ ਨਾਲ ਹੀ ਦਿਸ਼ਾ-ਨਿਰਦੇਸ਼ ਵੀ ਪ੍ਰਾਪਤ ਕੀਤੇ ਕਿ ਆਪਣੇ ਰੋਜ਼ਮਰ੍ਹਾ ਦੇ ਕੰਮ ਨੂੰ ਜਾਰੀ ਰੱਖਦੇ ਹੋਏ ਮੌਜੂਦਾ ਕੋਵਿਡ ਦੇ ਖਤਰੇ ਤੋਂ ਕਿਵੇਂ ਬਚਿਆ ਜਾ ਸਕੇ।ਪ੍ਰੋਗਰਾਮ ਦੀ ਸਮਾਪਤੀ ਭਾਗੀਦਾਰਾਂ ਲਈ ਕੁਇਜ਼ ਮੁਕਾਬਲੇ ਨਾਲ ਕੀਤੀ ਗਈ, ਜਿਸ ਵਿੱਚ ਸਹੀ ਉੱਤਰ ਦੇਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਗਏ।  ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਨਿਗਮ ਦੇ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ।  ਜ਼ੈਮ ਐਨਵਾਇਰੋ ਦੀ ਨੁਮਾਇੰਦਗੀ ਸ੍ਰੀ ਵਿਕਰਮ ਸ਼ਰਮਾ, ਸ੍ਰੀ ਰਾਕੇਸ਼ ਪਾਰੀਖ, ਸ੍ਰੀ ਪ੍ਰਕਾਸ਼ ਪਾਰੀਖ ਅਤੇ ਸ੍ਰੀ ਅਮਨਦੀਪ ਸਿੰਘ ਵੱਲੋਂ ਕੀਤੀ ਗਈ। ਜ਼ੈਮ ਐਨਵਾਇਰੋ 2013 ਤੋਂ ਪਲਾਸਟਿਕ ਦੇ ਕੂੜੇਦਾਨ ਪ੍ਰਬੰਧਨ ਵਿੱਚ ਲੱਗੇ ਹੋਏ ਹਨ ਅਤੇ ਸੰਗ੍ਰਹਿ ਦੀ ਦਰ ਨੂੰ ਵਧਾਉਣ ਲਈ ਕੁਲੈਕਸ਼ਨ ਚੇਨ ਨੂੰ ਰਸਮੀ ਬਣਾਉਣ ਲਈ ਉਪਰਾਲੇ ਕਰ ਰਹੇ ਹਨ। ਕੰਪਨੀ ਕੂੜਾ-ਕਰਕਟ ਚੁੱਕਣ ਵਾਲਿਆਂ ਲਈ ਲਈ ਸਮੇਂ ਸਮੇਂ ਤੇ ਵੱਖ ਵੱਖ ਸਿਖਲਾਈ ਅਤੇ ਭਲਾਈ ਪ੍ਰੋਗਰਾਮ ਵੀ ਕਰਵਾਉਂਦੀ ਹੈ।

 

Tags: Mix Punjab , Gem Enviro Management Pvt Ltd Delhi , Ludhiana Municipal Corporation , Balkar Singh Sandhu , Ludhiana , Pradeep Kumar Sabharwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD