Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਲਈ ਇਤਿਹਾਸਕ ਦਿਨ; ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ : ਵਿਜੈ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਕਿਹਾ, ਪੁਲ ਸਰਹੱਦੀ ਖੇਤਰਾਂ ਵਿੱਚ ਵਿਕਾਸ ਯਕੀਨੀ ਬਣਾਉਣ ਦੇ ਨਾਲ-ਨਾਲ ਸੁਰੱਖਿਆ ਨੂੰ ਮਜ਼ਬੂਤ ਕਰਨਗੇ

Web Admin

Web Admin

5 Dariya News

ਗੁਰਦਾਸਪੁਰ/ਫ਼ਾਜ਼ਿਲਕਾ , 12 Oct 2020

Last updated on: Oct 12, 2020, 00:00 IST

ਪੰਜਾਬ ਦੇ ਜ਼ਿਲਾ ਗੁਰਦਾਸਪੁਰ ਅਤੇ ਫ਼ਾਜ਼ਿਲਕਾ ਵਿਖੇ ਸੁਰੱਖਿਆ ਪੱਖੋਂ ਅਹਿਮ ਅਤੇ ਲੋਕਾਂ ਲਈ ਅਤਿ-ਲੋੜੀਂਦੇ ਪੁਲ ਅੱਜ ਉਦਘਾਟਨ ਉਪਰੰਤ ਰਾਸ਼ਟਰ ਨੂੰ ਸਮਰਪਿਤ ਕਰ ਦਿੱਤੇ ਗਏ। ਪੁਲਾਂ ਦੇ ਸਾਂਝੇ ਉਦਘਾਟਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੋ ਨਿਬੜਿਆ ਕਿਉਂ ਜੋ ਆਨਲਾਈਨ ਮਾਧਿਆਮ ਰਾਹੀਂ ਹੋਏ ਉਦਘਾਟਨੀ ਸਮਾਰੋਹ, ਜਿਸ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕੀਤੀ, ਵਿੱਚ ਸੂਬੇ ਦੇ ਚਾਰ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਕੀਤਾ ਗਿਆ। ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਅਤੇ ਸਰਹੱਦੀ ਜ਼ਿਲਿਆਂ ਦੀ ਮੁਕਾਮੀ ਬਾਸ਼ਿੰਦਿਆਂ ਦੀਆਂ ਲੋੜਾਂ ਦੀ ਪੂਰਤੀ ਕਰਦੇ ਇਨਾਂ ਪੁਲਾਂ ਵਿੱਚੋਂ ਤਿੰਨ ਪੁਲ ਜ਼ਿਲਾ ਗੁਰਦਾਸਪੁਰ ਅਤੇ ਇੱਕ ਪੁਲ ਜ਼ਿਲਾ ਫ਼ਾਜ਼ਿਲਕਾ ਵਿੱਚ ਬਣਾਇਆ ਗਿਆ ਹੈ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਨਾਂ ਚਾਰ ਪੁਲਾਂ ਦੀ ਉਸਾਰੀ ਨਾਲ ਨਾ ਸਿਰਫ਼ ਸਰਹੱਦੀ ਖੇਤਰਾਂ ਦਾ ਆਰਥਿਕ ਅਤੇ ਸਮਾਜਿਕ ਵਿਕਾਸ ਹੋਵੇਗਾ, ਸਗੋਂ ਪੂਰੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਮੁੱਚੇ ਸਮਾਜਿਕ-ਆਰਥਿਕ ਸੁਧਾਰਾਂ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਸ ਵਿੱਚ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਜੋੜਨ ਲਈ ਰਾਜਮਾਰਗਾਂ ਦਾ ਵਿਕਾਸ ਸ਼ਾਮਲ ਹੈ।ਪੁਲਾਂ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸ੍ਰੀ ਸਿੰਗਲਾ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਘੋਨੇਵਾਲਾ-ਰਸੂਲਪੁਰ ਸੜਕ ’ਤੇ ਕਾਸੋਵਾਲ ਵਿਖੇ ਧਰਮਕੋਟ ਪੱਤਣ ਨੇੜੇ ਰਾਵੀ ਦਰਿਆ ਉਪਰ ਬਣਾਇਆ ਗਿਆ 483.95 ਮੀਟਰ ਲੰਮਾ ਮਲਟੀ ਸੈੱਲ ਬਾਕਸ ਬਿ੍ਰਜ (ਸਬਮਰਸੀਬਲ) ਸੁਰੱਖਿਆ ਬਲਾਂ ਲਈ ਜ਼ਰੂਰੀ ਸੰਪਰਕ ਪ੍ਰਦਾਨ ਕਰਨ ਦੇ ਨਾਲ-ਨਾਲ ਉਨਾਂ ਦੇ ਕੰਮਕਾਜ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਸਰਹੱਦ ਨਾਲ ਲਗਦੇ ਕਾਸੋਵਾਲ ਐਨਕਲੇਵ ਦੇ ਬਹੁਤ ਸਾਰੇ ਪਿੰਡ ਸਮਾਜਿਕ ਅਤੇ ਆਰਥਿਕ ਤੌਰ ’ਤੇ ਮੁੱਖ ਸ਼ਹਿਰਾਂ ਨਾਲ ਜੁੜਨਗੇ।ਪੁਲਾਂ ਦੀ ਜ਼ਰੂਰਤ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਸੋਵਾਲ ਐਨਕਲੇਵ ਬਰਸਾਤਾਂ ਦੇ ਦਿਨਾਂ ਨੂੰ ਛੱਡ ਕੇ ਬਾਕੀ ਦਿਨਾਂ ਵਿੱਚ ਹੀ ਸੀਮਤ ਸਮਰੱਥਾ ਵਾਲੇ ਪੈਨਟੂਨ ਪੁਲ ਰਾਹੀਂ ਰਾਜ ਦੇ ਬਾਕੀ ਹਿੱਸੇ ਨਾਲ ਜੁੜਿਆ ਰਹਿੰਦਾ ਹੈ, ਜਦੋਂ ਕਿ ਬਰਸਾਤਾਂ ਵਿੱਚ ਹਰ ਸਾਲ ਇਹ ਪੁਲ ਹਟਾਉਣਾ ਪੈਂਦਾ ਹੈ। ਇਸ ਕਾਰਨ ਕਿਸਾਨ ਦਰਿਆ ਪਾਰ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਉਤੇ ਬਰਸਾਤਾਂ ਦੌਰਾਨ ਕਾਸ਼ਤ ਨਹੀਂ ਕਰ ਸਕਦੇ ਸਨ। ਇਸ ਦੇ ਨਾਲ ਹੀ ਮੌਨਸੂਨ ਦੌਰਾਨ ਫ਼ੌਜ ਲਈ ਕੁਮਕ ਭੇਜਣੀ ਅਤੇ ਸੰਚਾਰ ਬਣਾਈ ਰੱਖਣਾ ਚੁਣੌਤੀ ਬਣਿਆ ਰਹਿੰਦਾ ਸੀ। ਇਹ ਪੁਲ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਇਸ ਐਨਕਲੇਵ ਨੂੰ ਭਾਰਤ ਦੇ ਬਾਕੀ ਹਿੱਸੇ ਨਾਲ ਹਮੇਸ਼ਾ ਲਈ ਜੋੜ ਦੇਵੇਗਾ।

ਇਸੇ ਤਰਾਂ ਜ਼ਿਲਾ ਗੁਰਦਾਸਪੁਰ ਵਿੱਚ ਡੋਗਰਾ ਮੰਦਰ-ਪੜੋਲ-ਜਨਿਆਲ-ਬਮਿਆਲ ਸੜਕ ’ਤੇ 42.96 ਮੀਟਰ ਲੰਮੇ ਬਾਜੂ ਪੁਲ ਦਾ ਵਿਭਾਗੀ ਤੌਰ ’ਤੇ ਨਿਰਮਾਣ ਕੀਤਾ ਗਿਆ ਹੈ, ਜੋ ਦੋ ਮਾਰਗੀ ਮਲਟੀ ਸੈੱਲ ਬਾਕਸ ਬਿ੍ਰਜ ਹੈ। ਇਹ ਕੌਮਾਂਤਰੀ ਸਰਹੱਦ ਉਤੇ ਤਾਇਨਾਤ ਫ਼ੌਜ ਨੂੰ ਸੰਪਰਕ ਸਹੂਲਤ ਪ੍ਰਦਾਨ ਕਰੇਗਾ। ਇਸ ਮਾਰਗ ’ਤੇ ਹੋਰ ਵੀ ਕਈ ਪਿੰਡ ਪੈਂਦੇ ਹਨ, ਜਿਨਾਂ ਨੂੰ ਇਸ ਮਾਰਗ ਨਾਲ ਸੜਕੀ ਸੰਪਰਕ ਮੁਹੱਈਆ ਹੁੰਦਾ ਹੈ। ਇਹ ਸੜਕ ਜੰਮੂ-ਕਸ਼ਮੀਰ (ਯੂ.ਟੀ.) ਦੇ ਕੌਮੀ ਸ਼ਾਹਰਾਹ-1ਏ ਨੂੰ ਵੀ ਪੰਜਾਬ ਨਾਲ ਜੋੜਦੀ ਹੈ ਅਤੇ ਅੱਗੇ ਕੌਮਾਂਤਰੀ ਸੀਮਾ ਵੱਲ ਜਾਂਦੀ ਹੈ। ਉਨਾਂ ਕਿਹਾ ਕਿ ਇਹ ਸੜਕ ਮੌਨਸੂਨ ਦੌਰਾਨ ਜ਼ਿਆਦਾ ਪਾਣੀ ਭਰਨ ਕਾਰਨ ਆਵਾਜਾਈ ਦੇ ਯੋਗ ਨਹੀਂ ਰਹਿੰਦੀ, ਜਿਸ ਕਾਰਨ ਮੁਕਾਮੀ ਵਸੋਂ ਨੂੰ ਨਿੱਤ ਦੇ ਕਾਰ-ਵਿਹਾਰ ਵਿੱਚ ਰੁਕਾਵਟ ਆਉਂਦੀ ਹੈ ਅਤੇ ਹਥਿਆਰਬੰਦ ਬਲਾਂ ਦੀ ਕਾਰਜ ਕੁਸ਼ਲਤਾ ਵੀ ਪ੍ਰਭਾਵਤ ਹੁੰਦੀ ਹੈ। ਇਸ ਪੁਲ ਦਾ ਕੰਮ ਮਈ 2019 ਵਿੱਚ ਸ਼ੁਰੂ ਕੀਤਾ ਗਿਆ ਸੀ। ਹਾਲਾਂਕਿ ਭਾਰੀ ਆਵਾਜਾਈ ਅਤੇ ਮੀਂਹ ਕਾਰਨ ਕੰਮ ਨੂੰ ਨਿਰਵਿਘਨ ਚਲਾਉਣਾ ਚੁਣੌਤੀ ਸੀ ਪਰ ਲੋਕ ਨਿਰਮਾਣ ਵਿਭਾਗ ਦੀ ਸਖ਼ਤ ਮਿਹਨਤ ਅਤੇ ਟੀਮ ਦੇ ਦਿ੍ਰੜ ਯਤਨਾਂ ਸਦਕਾ, 42.96 ਮੀਟਰ ਲੰਮਾ ਇਹ ਪੁਲ ਪੰਜ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਪੂਰਾ ਕਰ ਲਿਆ ਗਿਆ।ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲਾ ਗੁਰਦਾਸਪੁਰ ਵਿੱਚ ਪੈਂਦਾ ਤੀਜਾ ‘ਸ਼ਿੰਗਾਰਵਾਂ ਪੁਲ‘, ਜਿਸ ਦੀ ਲੰਬਾਈ 30.20 ਮੀਟਰ ਹੈ, ਪਰਮਾਨੰਦ-ਤਾਰਾਗੜ-ਕਥਲੌਰ-ਐਨਜੇਐਸ-ਪੜੋਲ ਮਾਰਗ ‘ਤੇ ਬਣਾਇਆ ਗਿਆ ਹੈ। ਵਿਭਾਗੀ ਤੌਰ ’ਤੇ ਬਣਾਇਆ ਗਿਆ ਇਹ ਪੁਲ ਅੰਤਰਰਾਸ਼ਟਰੀ ਸੀਮਾ ‘ਤੇ ਤਾਇਨਾਤ ਫ਼ੌਜ ਅਤੇ ਇਸ ਮਾਰਗ ’ਤੇ ਪੈਂਦੇ ਕਈ ਪਿੰਡਾਂ ਨੂੰ ਸੰਪਰਕ ਸਹੂਲਤ ਮੁਹੱਈਆ ਕਰੇਗਾ। ਇਹ ਸੜਕ ਵੀ ਜੰਮੂ-ਕਸ਼ਮੀਰ (ਯੂ.ਟੀ.) ਨੂੰ ਪੰਜਾਬ ਨਾਲ ਜੋੜਦੀ ਹੈ ਅਤੇ ਪਠਾਨਕੋਟ ਤੋਂ ਜੰਮੂ ਤੱਕ ਐਨ.ਐਚ.-1ਏ ਦਾ ਬਦਲਵਾਂ ਰਸਤਾ ਵੀ ਪ੍ਰਦਾਨ ਕਰਦੀ ਹੈ। ਉਨਾਂ ਕਿਹਾ ਕਿ ਨਾਲੇ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਪਰਮਾਨੰਦ-ਤਾਰਾਗੜ-ਕਥਲੌਰ- ਐਨ.ਜੇ.ਐਸ.-ਪੜੋਲ ਸੜਕ ਸਾਲ ਦੇ ਜ਼ਿਆਦਾਤਰ ਸਮੇਂ ਦੌਰਾਨ ਆਵਾਜਾਈ ਦੇ ਯੋਗ ਨਹੀਂ ਰਹਿੰਦੀ, ਜਿਸ ਨਾਲ ਸਥਾਨਕ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਰੁਕਾਵਟ ਆਉਂਦੀ ਹੈ ਅਤੇ ਸੁਰੱਖਿਆ ਬਲਾਂ ਦੀ ਕਾਰਜ ਕੁਸ਼ਲਤਾ ਵੀ ਪ੍ਰਭਾਵਤ ਹੁੰਦੀ ਹੈ। ਇਸ ਸੜਕ ਦੀ ਮਹੱਤਤਾ ਅਤੇ ਰਣਨੀਤਕ ਦਿ੍ਰਸ਼ਟੀਕੋਣ ਦੇ ਨਾਲ-ਨਾਲ ਵੱਡੀ ਆਬਾਦੀ ਦੀ ਨਿਰਭਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪੁਲ ਦੀ ਉਸਾਰੀ ਦੀ ਜ਼ਰੂਰਤ ਮਹਿਸੂਸ ਕੀਤੀ ਗਈ ਅਤੇ ਇਸ ਪੁਲ ਦਾ ਨਿਰਮਾਣ ਨੌਂ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਪੂਰਾ ਕਰ ਲਿਆ ਗਿਆ।ਜ਼ਿਲਾ ਫ਼ਾਜ਼ਿਲਕਾ ਵਿੱਚ ਬਣਾਏ ਗਏ ਪੁਲ ਬਾਰੇ ਦੱਸਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ 40 ਮੀਟਰ ਲੰਮਾ ਸਟੀਲ ਦੇ ਢਾਂਚੇ ਵਾਲਾ ਇਹ ਪੁਲ ਸਬੁਨਾ-ਮੌਜ਼ਮ ਵਿਖੇ ਬਣਾਇਆ ਗਿਆ ਹੈ ਅਤੇ ਇਹ ਪੁਲ ਸਰਹੱਦੀ ਖੇਤਰਾਂ ਵਿੱਚ ਸਥਿਤ ਪਿੰਡਾਂ ਨੂੰ ਆਵਾਜਾਈ ਸੰਪਰਕ ਦੀ ਸਹੂਲਤ ਦੇਵੇਗਾ ਅਤੇ ਇਹ ਫ਼ਾਜ਼ਿਲਕਾ ਤੋਂ ਮੌਜੂਦਾ ਪੀਡਬਲਯੂਡੀ ਸੜਕ ਨੂੰ ਖ਼ਾਨਪੁਰ ਤੋਂ ਕੇਰਿਆਂ ਪਿੰਡ ਨਾਲ ਜੋੜੇਗਾ। ਉਨਾਂ ਕਿਹਾ ਕਿ ਇਹ ਨਵਾਂ ਪੁਲ 1972 ਵਿੱਚ ਬਣੇ ਸੀਮਤ ਭਾਰ ਸਮਰੱਥਾ ਵਾਲੇ ਪੁਰਾਣੇ ਐਕਸਟਰਾ ਵਾਈਡ ਬੈਲੇ ਬਿ੍ਰਜ (ਈ.ਡਬਲਯੂ.ਬੀ.ਬੀ.) ਦੀ ਥਾਂ ਬਣਾਇਆ ਗਿਆ ਹੈ। ਇਹ ਪੁਲ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਸਰਹੱਦ ਨੇੜੇ ਵਸਦੀ ਆਬਾਦੀ ਦੇ ਇਕ ਵੱਡੇ ਹਿੱਸੇ ਨੂੰ ਲਾਭ ਪਹੁੰਚਾਏਗਾ ਅਤੇ ਇਸ ਖੇਤਰ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੁਧਾਰ ਲਿਆਏਗਾ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD