Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੌਮਾਂਤਰੀ ਬਾਲੜੀ ਦਿਵਸ ਮੌਕੇ ਜ਼ਿਲੇ ਦੀਆਂ ਹੋਣਹਾਰ ਬੱਚੀਆਂ ਸਬੰਧੀ ਦਸਤਾਵੇਜ਼ੀ ਫ਼ਿਲਮ ਰਿਲੀਜ਼

ਆਨਲਾਈਨ ਡਰਾਇੰਗ ਮੁਕਾਬਲੇ ਦੀਆਂ ਜੇਤੂ ਬੱਚੀਆਂ ਦਾ ਹੋਇਆ ਸਨਮਾਨ

Web Admin

Web Admin

5 Dariya News

ਨਵਾਂਸ਼ਹਿਰ , 13 Oct 2020

Last updated on: Oct 13, 2020, 00:00 IST

ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸਾਲ ਦੀ ਤਰਾਂ ਅੱਜ ਵੀ ਕੌਮਾਂਤਰੀ ਬਾਲੜੀ ਦਿਵਸ ਮਨਾਉਣ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਦੌਰਾਨ ਵਧੀਕ ਡਿਪਟ ਕਮਿਸ਼ਨਰ (ਜ) ਅਦਿੱਤਿਆ ਉੱਪਲ ਵੱਲੋਂ ਜ਼ਿਲੇ ਦੀਆਂ ਹੋਣਹਾਰ ਲੜਕੀਆਂ ਤੇ ਬਣਾਈ ਦਸਤਾਵੇਜ਼ੀ ਫ਼ਿਲਮ ਰਿਲੀਜ਼ ਕੀਤੀ ਗਈ। ਇਸ ਮੌਕੇ ਉਨਾਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਅਧੀਨ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਇਹ ਫ਼ਿਲਮ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਉਨਾਂ ਹੋਣਹਾਰ ਲੜਕੀਆਂ ’ਤੇ ਬਣਾਈ ਗਈ ਹੈ, ਜਿਨਾਂ ਨੇ ਵੱਖ-ਵੱਖ ਖੇਤਰਾਂ ਵਿਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਜ਼ਿਲੇ ਦਾ ਨਾਂਅ ਰੋਸ਼ਨ ਕੀਤਾ ਹੈ। ਉਨਾਂ ਕਿਹਾ ਕਿ ਇਹ ਫ਼ਿਲਮ ਬਣਾਉਣ ਦਾ ਮੁੱਖ ਮਕਸਦ ਇਹੀ ਹੈ ਕਿ ਇਸ ਨੂੰ ਜ਼ਿਲੇ ਦੀਆਂ ਹੋਰਨਾਂ ਲੜਕੀਆਂ ਦੇਖ ਕੇ ਪ੍ਰੇਰਿਤ ਹੋ ਸਕਣ ਅਤੇ ਉਹ ਵੀ ਆਪਣੀ ਜ਼ਿੰਦਗੀ ਵਿਚ ਕੁਝ ਕਰ ਦਿਖਾਉਣ ਦੀ ਇੱਛਾ ਸ਼ਕਤੀ ਨਾਲ ਆਪਣਾ ਤੇ ਆਪਣੇ ਦੇਸ਼ ਦਾ ਨਾਂਅ ਰੋਸ਼ਨ ਕਰਨ। ਉਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੜਕੀਆਂ ਹਰੇਕ ਖੇਤਰ ਵਿਚ ਅੱਗੇ ਆ ਰਹੀਆਂ ਹਨ, ਇਸ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਲੜਕੀਆਂ ਨੂੰ ਜਨਮ ਦਾ ਅਧਿਕਾਰ ਦਿੰਦੇ ਹੋਏ ਉਨਾਂ ਨੂੰ ਚੰਗੀ ਵਿੱਦਿਆ ਅਤੇ ਚੰਗੀ ਖ਼ੁਰਾਕ ਦੇ ਕੇ ਖ਼ੁਦ ਦੇ ਪੈਰਾਂ ’ਤੇ ਖੜੇ ਹੋਣ ਦੇ ਕਾਬਲ ਬਣਾਈਏ। ਉਨਾਂ ਇਹ ਵੀ ਦੱਸਿਆ ਕਿ ਲੜਕੀਆਂ ਨੂੰ ਉਤਸ਼ਾਹਿਤ ਕਰਨ ਲਈ ਜਿਥੇ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੜਕੀਆਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਹਰ ਤਰਾਂ ਦਾ ਚੰਗਾ ਵਾਤਾਵਰਨ ਮੁਹੱਈਆ ਕਰਵਾਉਣ ਸਬੰਧੀ ਵੀ ਕੋਸ਼ਿਸ਼ਾਂ ਜਾਰੀ ਹਨ। 

ਉਨਾਂ ਕਿਹਾ ਕਿ ਕੌਮਾਂਤਰੀ ਬਾਲੜੀ ਦਿਵਸ ਮਨਾਉਣ ਦਾ ਮਕਸਦ ਲੜਕੀਆਂ ਨੂੰ ਵੱਧ ਤੋਂ ਵੱਧ ਉਨਾਂ ਦੇ ਹੱਕਾਂ ਲਈ ਪ੍ਰੇਰਿਤ ਕਰਨਾ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲੜਕੀਆਂ ਦੇ ਰੋਸ਼ਨ ਭਵਿੱਖ ਲਈ ਸਕੀਮਾਂ ਦਾ ਲਾਭ ਹਰੇਕ ਯੋਗ ਲੜਕੀ ਨੂੰ ਦੇਣਾ ਹੈ।ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਨੇ ਇਸ ਮੌਕੇ ਦੱਸਿਆ ਕਿ ਅੱਜ ਦਾ ਦਿਨ ਕੌਮਾਂਤਰੀ ਬਾਲੜੀ ਦਿਵਸ ਦੇ ਤੌਰ ’ਤੇ ਹਰੇਕ ਜ਼ਿਲੇ ਅੰਦਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਹ ਸਮਾਗਮ ਕੋਵਿਡ ਮਹਾਮਾਰੀ ਸਬੰਧੀ ਦਿਸ਼ਾ-ਨਿਰਦੇਸ਼ਾਂ ਤਹਿਤ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦਿਆਂ ਹਰੇਕ ਬਲਾਕ ਪੱਧਰ ’ਤੇ ਸੀ. ਡੀ. ਪੀ. ਓ ਸਾਹਿਬਾਨ ਨਾਲ ਮਿਲ ਕੇ ਕਰਵਾਏ ਜਾ ਰਹੇ ਹਨ, ਤਾਂ ਜੋ ਬੱਚੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਲਿੰਗ ਅਨੁਪਾਤ ਨੂੰ ਬਰਾਬਰ ਕਰਨ ਤੱਕ ਵਿਭਾਗ ਵੱਲੋਂ ਲਗਾਤਾਰ ਚੇਤਨਾ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਹਾਜ਼ਰ ਹੋਰਨਾਂ ਅਧਿਕਾਰੀਆਂ ਵੱਲੋਂ ਵੀ ਬਾਲੜੀ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥਣਾਂ ਦੇ ਕਰਵਾਏ ਗਏ ਆਨਲਾਈਨ ਡਰਾਇੰਗ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ, ਜ਼ਿਲਾ ਸਿੱਖਿਆ ਅਫ਼ਸਰ (ਸ) ਸੁਸ਼ੀਲ ਕੁਮਾਰ ਤੁਲੀ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਸੀ. ਡੀ. ਪੀ. ਓ ਜਸਵੰਤ ਕੌਰ ਤੇ ਜਸਵਿੰਦਰ ਕੌਰ, ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ ਤੋਂ ਇਲਾਵਾ ਜ਼ਿਲਾ ਬਾਲ ਸੁਰੱਖਿਆ ਯੂਨਿਟ ਦਾ ਸਟਾਫ ਹਾਜ਼ਰ ਸੀ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD