Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਲੁਧਿਆਣਾ , 13 Oct 2020

Last updated on: Oct 13, 2020, 00:00 IST

ਪਰਾਲੀ ਸਾੜਨ ਤੋਂ ਉਤਪੰਨ ਹੋਣ ਵਾਲੇ ਮਾੜੇ ਪ੍ਰਭਾਵ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲ਼ੋ ਅੱਜ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜੋ ਕਿ ਐਲ.ਈ.ਡੀ. ਸਕਰੀਨ ਨਾਲ ਲੈਸ ਹੈ, ਨਾਬਾਰਡ ਵੱਲੋਂ ਝੋਨੇ ਦੀ ਪਰਾਲੀ ਸਾੜਨ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪਰਾਲੀ ਸਾੜਨ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਜਨਤਕ ਹਿੱਤ ਲਈ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਠੋਸ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਇਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਉਂਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਖਤਰਨਾਕ ਗੈਸਾਂ ਕੋਵਿਡ-19 ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ ਜਿਸ ਨਾਲ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ।

ਵੈਨ ਨੂੰ ਝੰਡੀ ਦੇਣ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ.ਯਾਦਵਿੰਦਰ ਸਿੰਘ ਜੰਡਿਆਲੀ, ਮੁੱਖ ਖੇਤੀਬਾੜੀ ਅਫਸਰ ਨਰਿੰਦਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਵਿਕਾਸ ਮੈਨੇਜਰ(ਡੀ.ਡੀ.ਐਮ.) ਨਾਬਾਰਡ ਸ੍ਰੀ ਸੰਜੀਵ ਕੁਮਾਰ ਵੀ ਮੌਜੂਦ ਸਨ।  ਜ਼ਿਲ੍ਹਾ ਵਿਕਾਸ ਮੈਨੇਜਰ ਸ੍ਰੀ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਬਾਰਡ, ਪੰਜਾਬ ਖੇਤਰੀ ਦਫ਼ਤਰ, ਚੰਡੀਗੜ ਵੱਲੋਂ ਵੀ ਨੈਸ਼ਨਲ ਅਡੈਪਟੇਸ਼ਨ ਫੰਡ ਫਾਰ ਕਲਾਈਮੇਟ ਚੇਂਜ (ਐਨ.ਏ.ਐਫ.ਸੀ.ਸੀ.) ਅਧੀਨ ਸਲੋਗਨ ਲਿਖਣ/ਦਿਵਾਰ ਪੇਂਟਿੰਗ ਰਾਹੀਂ ਝੋਨੇ ਦੀ ਪਰਾਲੀ ਸਾੜਨ (ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ) ਵਿਰੁੱਧ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿਚ ਲੱਗਭਗ ਸਾਰੇ ਖੇਤਰਾਂ/ਪਿੰਡਾਂ, ਜਿੱਥੇ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ, ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਵਾਰ ਪੇਟਿੰਗ ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ, ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਦੀ ਸਮਰੱਥਾ ਵਧਾਉਣਾ ਅਤੇ ਮੌਸਮ ਵਿੱਚ ਤਬਦੀਲੀ ਬਾਰੇ ਉਨ੍ਹਾਂ ਦੇ ਗਿਆਨ ਅਤੇ ਸਮਝ ਵਿੱਚ ਸੁਧਾਰ ਕਰਨਾ ਹੈ।ਉਨ੍ਹਾਂ ਕਿਹਾ ਕਿ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਵਿਡੀਓ ਦਿਖਾਉਣ ਲਈ ਨਿਰੰਤਰ ਕੰਮ ਕਰੇਗੀ ਅਤੇ ਫਸਲਾਂ ਦੀ ਰਹਿੰਦ ਖੂੰਹਦ, ਖਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ।

 

Tags: DC Ludhiana , Varinder Kumar Sharma , Deputy Commissioner Ludhiana , NABARD , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD