Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਚੌਕਸੀ ਹੋਰ ਵਧਾਈ ਜਾਵੇ : ਪੁਲਿਸ ਕਮਿਸ਼ਨਰ

ਅਧਿਕਾਰੀਆਂ ਨੂੰ ਪਟਾਕਿਆਂ ਦੇ ਭੰਡਾਰਨ, ਖਰੀਦ ਅਤੇ ਵੇਚ ਦੀ ਜਾਂਚ ਕਰਨ ਦੇ ਦਿੱਤੇ ਨਿਰਦੇਸ਼

Web Admin

Web Admin

5 Dariya News

ਜਲੰਧਰ , 13 Oct 2020

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਆਪਣੀ ਡਿਊਟੀ ਨੂੰ ਹੋਰ ਤਨਦੇਹੀ ਅਤੇ ਪ੍ਰਭਾਵਸ਼ਾਲੀ ਢੰਗ ਨਿਭਾਉਣ ਦੇ ਨਿਰਦੇਸ਼ ਦਿੱਤੇ ।ਸਥਾਨਕ ਪੁਲਿਸ ਲਾਈਨਾਂ ਵਿਖੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੌਕਸੀ ਵਧਾਉਣ ਲਈ ਕਿਹਾ ਤਾਂ ਜੋ ਸ਼ਹਿਰ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਪੀਸੀਆਰ/ਟ੍ਰੈਫਿਕ ਵਿੰਗਜ਼ ਦੀ ਮਹੱਤਵਪੂਰਣ ਭੁਮਿਕਾ ਹੈ ਕਿਉਂਕਿ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਤੋਂ ਆਸ ਕੀਤੀ ਜਾਂਦੀ ਹੈ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਤਰ੍ਹਾਂ ਪੇਸ਼ੇਵਰ ਸਮਰਪਣ ਅਤੇ ਵਚਨਬੱਧਤਾ ਨਾਲ ਨਿਭਾਉਣਗੇ।ਭੁੱਲਰ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੀਸੀਆਰ ਟੀਮ ਦੀ ਪ੍ਰਤੀਕਿਰਿਆ ਤੁਰੰਤ ਅਤੇ ਪ੍ਰਭਾਵਸ਼ਾਲੀ ਹੋਣੀ ਚਾਹੀਦੀ ਹੈ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੁਰਮ ਜਾਂ ਦੁਰਘਟਨਾ ਦੀ ਸੂਚਨਾ ਮਿਲਦਿਆਂ ਹੀ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਵਿੱਚ ਘੱਟੋ-ਘੱਟ ਸਮਾਂ ਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਵਿੱਚ ਕਿਸੇ ਕਿਸਮ ਦੇ ਜੁਰਮ ਜਾਂ ਘਟਨਾ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਨੂੰ ਯਕੀਨੀ ਬਣਾਏਗਾ।ਭੁੱਲਰ ਨੇ ਇਹ ਵੀ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ 'ਤੇ ਭਾਰੀ ਭੀੜ ਦੇਖਣ ਨੂੰ ਮਿਲੇਗੀ। ਇਸ ਲਈ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਵਿੰਗ ਦੀ ਭੂਮਿਕਾ ਨੇ ਵੀ ਕਈ ਗੁਣਾ ਵਾਧਾ ਕੀਤਾ ਹੈ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਟ੍ਰੈਫਿਕ ਪ੍ਰਬੰਧਨ ਇੱਕ ਵੱਡੀ ਚੁਣੌਤੀ ਹੈ ਅਤੇ ਕਮਿਸ਼ਨਰੇਟ ਪੁਲਿਸ ਕੁਸ਼ਲ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਟ੍ਰੈਫਿਕ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦੇਵੇਗੀ।ਉਨ੍ਹਾਂ ਕਿਹਾ ਕਿ ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਖੁੱਲ੍ਹੇਆਮ ਪਟਾਕਿਆਂ ਦੇ ਭੰਡਾਰਨ, ਵਿਕਰੀ, ਖਰੀਦ ਦੀ ਸੰਭਾਵਨਾ ਹੁੰਦੀ ਹੈ, ਜਿਸ ਨਾਲ ਜਾਨ, ਅੰਗ ਅਤੇ ਸੰਪਤੀ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਖਰੀਦ ਅਤੇ ਵੇਚ ਦੀ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਸਕਣ।ਭੁੱਲਰ ਨੇ ਅੱਗੇ ਕਿਹਾ ਕਿ ਸਾਨੂੰ ਲੋਕਾਂ ਦੀ ਸੇਵਾ ਇਮਾਨਦਾਰੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਦੀ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਤਿਉਹਾਰਾਂ ਦਾ ਪੂਰਾ ਆਨੰਦ ਲੈ ਸਕਣ।ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਬਲਕਾਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

 

Tags: Commissioner of Police Jalandhar , Gurpreet Singh Bhullar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD