Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਇਸ ਵੇਲੇ ਮਾਸਕ ਹੀ ਸਾਡਾ ਵੈਕਸੀਨ : ਅਲਕਾ ਮੀਨਾ

ਜ਼ਿਲਾ ਪੁਲਿਸ ਮੁਖੀ ਵੱਲੋਂ ‘ਮਿਸ਼ਨ ਫ਼ਤਿਹ’ ਨੂੰ ਹੁਲਾਰਾ ਦੇਣ ਲਈ ਸਵੈ ਸੁਰੱਖਿਆ ਸਲੋਗਨ ਮੁਹਿੰਮ ਦਾ ਆਗਾਜ਼

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 13 Oct 2020

Last updated on: Oct 13, 2020, 00:00 IST

ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਇਸ ਵੇਲੇ ਮਾਸਕ ਹੀ ਸਾਡੇ ਲਈ ਵੈਕਸੀਨ ਹੈ। ਇਹ ਪ੍ਰਗਟਾਵਾ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ‘ਮਿਸ਼ਨ ਫ਼ਤਿਹ’ ਨੂੰ ਹੁਲਾਰਾ ਦੇਣ ਲਈ ਜ਼ਿਲੇ ਵਿਚ ‘ਸਵੈ ਸੁਰੱਖਿਆ ਸਲੋਗਨ’  (ਸੈਲਫ ਸੇਫਟੀ ਸਲੋਗਨ) ਮੁਹਿੰਮ ਦਾ ਆਗਾਜ਼ ਕਰਦਿਆਂ ਕੀਤਾ। ਮਾਨਵਤਾ ਦੀ ਸੇਵਾ ਲਈ ਤੱਤਪਰ ‘ਸੇਵਾ ਸੰਕਲਪ ਸੁਸਾਇਟੀ’ ਵੱਲੋਂ ‘ਮਾਸਕ ਪਾ ਕੇ ਰੱਖੋ ਜੀ, ਮਹਾਂਮਾਰੀ ਤੋਂ ਬਚੋ ਜੀ’ ਦੇ ਮਾਟੋ ਤਹਿਤ ਆਰੰਭੀ ਗਈ ਇਸ ਮੁਹਿੰਮ ਦਾ ਮੁੱਖ ਮਕਸਦ ਕੋਵਿਡ ਤੋਂ ਬਚਾਅ ਲਈ ਲੋਕਾਂ ਨੂੰ ਮਾਸਕ ਦੀ ਅਹਿਮੀਅਤ ਅਤੇ ਵਰਤੀਆਂ ਜਾਣ ਵਾਲੀਆਂ ਹੋਰਨਾਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨਾ ਹੈ। ਸੁਸਾਇਟੀ ਦੇ ਉੱਪ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਸਮੇਤ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਭਾਵੇਂ ਲਾਕਡਾਊਨ ਖੁੱਲ ਗਿਆ ਹੈ, ਪਰੰਤੂ ਖ਼ਤਰਾ ਅਜੇ ਬਰਕਰਾਰ ਹੈ, ਇਸ ਲਈ ਸਾਨੂੰ ਇਸ ਸਮੇਂ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ। ਉਨਾਂ ਇਸ ਮਹਾਮਾਰੀ ਦੌਰਾਨ ‘ਸੇਵਾ ਸੰਕਲਪ ਸੁਸਾਇਟੀ’ ਵੱਲੋਂ ਵਿੱਢੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਇਸ ਨੂੰ ਜ਼ਿਲੇ ਵਿਚ ਸਫ਼ਲਤਾ ਪੂਰਵਕ ਲਾਗੂ ਕਰਨ ਦਾ ਵਿਸ਼ਵਾਸ ਦਿਵਾਇਆ। ਉਨਾਂ ਸੁਸਾਇਟੀ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਹੋਰਨਾਂ ਕਾਰਜਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ।ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿਚ ਪਹਿਲਾ ਕੋਵਿਡ ਕੇਸ ਸਾਹਮਣੇ ਆਉਣ ਕਾਰਨ ਚਰਚਾ ਵਿਚ ਰਹੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਿਸ ਤਰਾਂ ਨਾਲ ਇਸ ਬਿਮਾਰੀ ’ਤੇ ਕੰਟਰੋਲ ਕੀਤਾ ਹੈ, ਉਹ ਇਕ ਮਿਸਾਲ ਹੈ। ਉਨਾਂ ਕਿਹਾ ਕਿ ਜ਼ਿਲੇ ਦਾ ਸਮੁੱਚਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਮਹਿਕਮਾ ਦਿਨ-ਰਾਤ ਕੀਤੀਆਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਲਈ ਵਧਾਈ ਦਾ ਹੱਕਦਾਰ ਹੈ, ਜਿਸ ਸਦਕਾ ਜ਼ਿਲਾ ਕੋਵਿਡ ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਵਿਚ ਮੋਹਰੀ ਹੋ ਨਿੱਬੜਿਆ ਹੈ। ਉਨਾਂ ਸਭਨਾਂ ਨੂੰ ਕੋਵਿਡ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਸਾਵਧਾਨੀਆਂ ਵਰਤਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਜਲਦ ਹੀ ਕੋਰੋਨਾ ਮੁਕਤ ਕੀਤਾ ਜਾ ਸਕੇ। ਇਸ ਮੌਕੇ ਐਡਵੋਕੇਟ ਸੰਧੂ ਨੇ ਸੇਵਾ ਸੰਕਲਪ ਸੁਸਾਇਟੀ ਵੱਲੋਂ ਪੁਲਿਸ ਜਵਾਨਾਂ ਲਈ ਮਾਸਕ ਅਤੇ ਸੈਨੀਟਾਈਜ਼ੇਸ਼ਨ ਸਮੱਗਰੀ ਵੀ ਜ਼ਿਲਾ ਪੁਲਿਸ ਮੁਖੀ ਨੂੰ ਸੌਂਪੀ। ਇਸ ਤੋਂ ਪਹਿਲਾਂ ਸੁਸਾਇਟੀ ਵੱਲੋਂ ਕੋਵਿਡ ਕਾਲ ਦੌਰਾਨ ਪਿਛਲੇ 100 ਦਿਨਾਂ ਵਿਚ ਇਸ ਮੁਹਿੰਮ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਇਕ ਦਸਤਾਵੇਜ਼ੀ ਫ਼ਿਲਮ ਵੀ ਵਿਖਾਈ ਗਈ। ਇਸ ਮੌਕੇ ਐਸ. ਪੀ ਮਨਵਿੰਦਰ ਬੀਰ ਸਿੰਘ, ਡੀ. ਐਸ. ਪੀ ਨਵਨੀਤ ਕੌਰ ਗਿੱਲ, ਡੀ. ਐਸ. ਪੀ ਰਾਜ ਕੁਮਾਰ ਤੋਂ ਇਲਾਵਾ ਪੁਲਿਸ ਜਵਾਨ ਹਾਜ਼ਰ ਸਨ।   

 

Tags: SSP SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD