Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਸਦ ਮੈਂਬਰ ਨੇ 1.41 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਕਮਿਊਨਿਟੀ ਸੈਂਟਰ ਨਯਾਗਾਓਂ ਦਾ ਰੱਖਿਆ ਨੀਂਹ ਪੱਥਰ

ਕਿਹਾ, ਕੂੜੇ ਦੇ ਢੇਰ ਲਈ ਖੇਤਰ ਜਲਦੀ ਅਲਾਟ ਕਰ ਦਿੱਤਾ ਜਾਵੇਗਾ

Web Admin

Web Admin

5 Dariya News

ਨਯਾਗਾਓਂ , 13 Oct 2020

Last updated on: Oct 13, 2020, 00:00 IST

ਨਯਾਗਾਓਂ ਦੇ ਵਸਨੀਕਾਂ ਦੇ ਜੀਵਨ ਪੱਧਰ ਨੂੰ, ਇਸ ਖੇਤਰ ਵਿਚ ਲਿਆਂਦੇ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਨਾਲ ਹੋਰ ਬਿਹਤਰ ਬਣਾਇਆ ਜਾਵੇਗਾ।  ਇਹ ਪ੍ਰਗਟਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ 1.41 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਨਯਾਗਾਓਂ ਦੇ ਨੀਂਹ ਪੱਥਰ ਰੱਖਣ ਦੌਰਾਨ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਇਸ ਖੇਤਰ ਵਿੱਚ ਕੂੜੇ ਦੇ ਨਿਪਟਾਰੇ ਸਬੰਧੀ ਮੁੱਦਾ ਸਾਹਮਣੇ ਆਇਆ ਹੈ ਅਤੇ ਉਮੀਦ ਹੈ ਕਿ ਡੰਪਿੰਗ ਗਰਾਉਂਡ ਲਈ ਖੇਤਰ ਅਲਾਟ ਕਰਨ ਨਾਲ ਕੂੜੇ ਦੇ ਨਿਪਟਾਰੇ ਦੀ ਸਮੱਸਿਆ ਨੂੰ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸੇ ਦੌਰਾਨ, ਸੀਵਰੇਜ ਪ੍ਰਣਾਲੀ ਨੂੰ ਅਧੁਨੀਕੀਕਰਨ ਅਤੇ ਇਲਾਕੇ ਨੂੰ ਪੱਧਰ ਕਰਨ ਤੇ ਕੂੜੇ ਦੇ ਨਿਪਟਾਰੇ ਲਈ ਜੇ.ਸੀ.ਬੀ ਮਸ਼ੀਨ ਅਤੇ ਸੀਵਰੇਜ ਕਲੀਨਰ ਮਸ਼ੀਨ ਖਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਲ ਲਕੀਰ ਵਾਲੇ ਖੇਤਰ ਤੋਂ ਬਾਹਰ ਵਾਲੇ ਖੇਤਰ ਵਿੱਚ ਬਿਜਲੀ ਦੇ ਮੀਟਰ ਲਗਾਉਣ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕੀਤੀ ਜਾਵੇਗੀ ਜਿਸ ਦੀ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਹਿੱਤ ਕਾਫ਼ੀ ਜ਼ਰੂਰਤ ਸੀ। ਨਿਵਾਸੀਆਂ ਲਈ 24 ਘੰਟੇ ਐਂਬੂਲੈਂਸ ਸੇਵਾਵਾਂ ਨਯਾਗਾਓਂ ਗੁਰੂਦੁਆਰਾ ਸਾਹਿਬ ਵਿਖੇ ਉਪਲਬਧ ਕਰਵਾਈਆਂ ਗਈਆਂ ਹਨ ਅਤੇ ਕੋਈ ਵੀ ਲੋੜਵੰਦ ਵਿਅਕਤੀ ਇਸ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤਰ ਵਿਚ ਪੁਲਿਸ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੀ.ਸੀ.ਆਰ. ਵੈਨਾਂ ਵੀ ਵਿਚਾਰ ਅਧੀਨ ਹਨ।ਮਨੀਸ਼ ਤਿਵਾੜੀ ਨੇ ਦੱਸਿਆ ਕਿ ਮੈਪਿੰਗ ਫੀਸਾਂ ਵਿਚ ਕਮੀ ਲਿਆਉਣ ਸਬੰਧੀ ਵੀ ਪੜਚੋਲ ਕੀਤੀ ਜਾ ਰਹੀ ਹੈ।

ਨਯਾਗਾਓਂ ਲਈ ਵਿਕਾਸ ਪ੍ਰਾਜੈਕਟਾਂ ਦੀ ਸੂਚੀ ਸਾਂਝੀ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਦੱਸਿਆ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰਾਜੈਕਟ ਤਹਿਤ ਕੁੱਲ 5 ਨਵੇਂ ਟਿਊਬਵੈਲ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 2 ਟਿਊਬਵੈਲ ਵਿਕਾਸ ਨਗਰ ਅਤੇ ਦਸ਼ਮੇਸ਼ ਨਗਰ ਵਿਖੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ ਅਤੇ ਬਾਕੀ 3 ਟਿਊਬਵੈਲ ਛੋਟੀ ਕਰੋਰਾਂ, ਵਾਰਡ ਨੰ. 123 ਅਤੇ ਦਸਮੇਸ਼ ਨਗਰ ਨੇੜੇ ਡਾਕਘਰ ਵਿਖੇ ਲਗਾਏ ਜਾਣਗੇ।ਉਹਨਾਂ ਕਿਹਾ ਕਿ 2.60 ਕੋਰੜ ਰੁਪਏ ਦੀ ਲਾਗਤ ਵਾਲਾ ਹਰੇਕ ਘਰ ਲਈ ਵਾਟਰ ਮੀਟਰ ਸਬੰਧੀ ਪਾਇਲਟ ਪ੍ਰਾਜੈਕਟ ਵੀ ਪ੍ਰਗਤੀ ਅਧੀਨ ਹੈ ਜਿਸ ਲਈ ਪ੍ਰਸ਼ਾਸਕੀ ਮਨਜ਼ੂਰੀ ਮਿਲ ਗਈ ਹੈ। ਇਸ ਤੋਂ ਇਲਾਵਾ, ਕਸਬੇ ਵਿਚ ਪਾਣੀ ਸਪਲਾਈ ਦੇ ਦਬਾਅ ਨੂੰ ਵਧਾਉਣ ਲਈ, 2 ਲੱਖ ਲੀਟਰ ਦੀ ਯੂ.ਜੀ.ਐਸ.ਆਰ. ਸਮਰੱਥਾ ਵਾਲੇ 5 ਬੂਸਟਿੰਗ ਸਟੇਸ਼ਨਾਂ ਦੀ ਤਜਵੀਜ਼ ਕੀਤੀ ਗਈ ਹੈ, ਜਿਸ ਸਬੰਧੀ 1.54 ਕੋਰੜ ਰੁਪਏ ਦੀ ਲਾਗਤ ਦਾ ਅਨੁਮਾਨ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਸ੍ਰੀ ਤਿਵਾੜੀ ਨੂੰ ਦੱਸਿਆ ਕਿ ਨਯਾਗਾਓਂ ਤੋਂ ਸਿੰਘਾ ਦੇਵੀ ਮੰਦਰ ਵਿਖੇ ਪਟਿਆਲਾ ਕੀ ਰਾਓ ਦਰਿਆ 'ਤੇ ਉੱਚ ਪੱਧਰੀ (ਐਚ.ਐਲ.) ਪੁਲ ਬਣਾਉਣ ਸਬੰਧੀ ਪ੍ਰਬੰਧਕੀ ਪ੍ਰਵਾਨਗੀ ਮਿਲ ਚੁੱਕੀ ਹੈ ਅਤੇ ਇਸ ਸਬੰਧੀ ਟੈਂਡਰ ਅਕਤੂਬਰ, 2020 ਦੇ ਅੰਤ ਤੱਕ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਪ੍ਰਬੰਧਕੀ ਪ੍ਰਵਾਨਗੀ ਮਿਲਣ ਉਪਰੰਤ ਨਯਾਗਾਓਂ ਤੋਂ ਕਾਨੇ ਕਾ ਬਾਰਾ ਤੋਂ ਟਾਂਡਾ, ਕਰੋਰਾਂ ਪਿੰਜੌਰ ਰੋਡ ਤੱਕ ਹਰਿਆਣਾ ਦੀ ਸਰਹੱਦ ਤੱਕ ਸੜਕ ਦੀ ਅਲਾਇਨਮੈਂਟ ਲਈ ਸਰਵੇ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਰਵਿੰਦਰਪਾਲ ਸਿੰਘ ਪਾਲੀ ਅਤੇ ਕਮਲਦੀਪ ਸੈਣੀ (ਦੋਵੇਂ ਚੇਅਰਮੈਨ) ਵੀ ਮੌਜੂਦ ਸਨ।

 

Tags: Manish Tewari , Nayagaon , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD