Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਤ

ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 01 ਕਰੋੜ ਦੀ ਸਬਸਿਡੀ ਨਾਲ ਅਤਿ ਆਧੁਨਿਕ ਮਸ਼ੀਨਾਂ ਕਰਵਾਈਆਂ ਜਾ ਰਹੀਆਂ ਮੁਹੱਈਆ : ਗੁਪਤਾ

Web Admin

Web Admin

5 Dariya News

ਐੱਸ.ਏ.ਐੱਸ ਨਗਰ , 14 Oct 2020

Last updated on: Oct 14, 2020, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਵੱਡੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸ ਦੇ ਉਸਾਰੂ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਜ਼ਿਲ੍ਹੇ ਦੇ ਸੂਝਵਾਨ ਕਿਸਾਨ ਵੱਡੀ ਪੱਧਰ ’ਤੇ ਇਸ ਮੁਹਿੰਮ ਨਾਲ ਜੁੜ ਰਹੇ ਹਨ। ਖੇਤਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਮਨੋਬਲ ਨੂੰ ਵਧਾਉਣ ਲਈ ਖਰੜ ਬਲਾਕ ਚ ਪੈਂਦੇ ਪਿੰਡ ਬਦਨਪੁਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਗਾਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੀਵ ਕੁਮਾਰ ਗੁਪਤਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ । ਉਨ੍ਹਾਂ ਨੇ ਪਿੰਡ ਬਦਨਪੁਰ ਦੇ ਸੱਤ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਿਨ੍ਹਾਂ ਪਿਛਲੇ ਪੰਜ ਸਾਲਾਂ ਤੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਸਲਾਹ ਮੰਨਕੇ ਅੱਗ ਨਹੀਂ ਲਗਾਈ ਅਤੇ ਮਸ਼ੀਨਰੀ ਨਾਲ ਪਰਾਲੀ ਦਾ ਪ੍ਰਬੰਧਨ ਕੀਤਾ । ਉਨ੍ਹਾਂ ਖੁਦ ਟਰੈਕਟਰ ਤੇ ਚੜ੍ਹਕੇ ਖੇਤਾਂ ਵਿੱਚ ਪਰਾਲੀ ਤੇ ਰਹਿੰਦ ਖੁਹੰਦ ਨੂੰ ਖੇਤਾਂ ਵਿੱਚ ਸੁਪਰ ਸਿਡਰ ਨਾਲ ਵਾਹਣ ਵਾਲੇ ਕਿਸਾਨ ਦੀ ਹੌਸਲਾ ਅਫਜ਼ਾਈ ਕੀਤੀ । ਉਨ੍ਹਾਂ ਨਾਲ ਇਸ ਮੌਕੇ ਐਸ.ਡੀ.ਐਮ ਖਰੜ ਸ੍ਰੀ ਹਿਮਾਂਸੂ ਜੈਨ, ਮੁੱਖ ਖੇਤੀਬਾੜੀ ਅਸਫਰ ਸ. ਰਣਜੀਤ ਸਿੰਘ ਬੈਂਸ ਅਤੇ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਗੁਰਦਿਆਲ ਕੁਮਾਰ ਵੀ ਮੌਜੂਦ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਲਗਾਏ ਜਾਗਰੂਕਤਾ ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਠੱਲ੍ਹ ਪਾਉਣ ਅਤੇ ਕਿਸਾਨਾਂ ਨੂੰ ਸਬਸਿਡੀ 'ਤੇ ਅਤਿ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਾਲ ਇਨ-ਸਿਟੂ ਪ੍ਰਬੰਧਨ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਅਤਿ ਆਧੁਨਿਕ ਖੇਤੀ ਮਸ਼ੀਨਾਂ 01 ਕਰੋੜ ਰੁਪਏ ਤੋਂ ਜ਼ਿਆਦਾ ਦੀ ਸਬਸਿਡੀ 'ਤੇ ਮੁਹੱਈਆ ਕਰਵਾਈ ਜਾਹ ਰਹੀਆਂ ਹਨ ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ-ਸਿਟੂ ਸਕੀਮ ਤਹਿਤ ਵਿਅਕਤੀਗਤ ਤੌਰ 'ਤੇ ਕਿਸਾਨ ਹੈਪੀ ਸੀਡਰਜ, ਪੈਡੀ ਸਟਰਾਅ ਚੋਪਰ, ਮਲਚਰ, ਹਾਈਡ੍ਰੋਲਿਕ ਰੀਵਰਸੀਬਲ ਐਮ.ਬੀ. ਪਲਾਂਟ, ਜੀਰੋ ਟਿੱਲ ਡਰਿੱਲ, ਸੁਪਰ ਐਸ.ਐਮ.ਐਸ.ਰੋਟਰੀ, ਸਲੈਸ਼ਰ / ਸ਼ਰੱਬ ਕੱਟਰ 'ਤੇ 50 ਪ੍ਰਤੀਸ਼ਤ ਸਬਸਿਡੀ ਅਤੇ ਰਜਿਸਟਰਡ ਕਿਸਾਨ ਗਰੁੱਪਾਂ ਜਾਂ ਸਹਿਕਾਰੀ ਸੁਸਾਇਟੀਆਂ 80 ਪ੍ਰਤੀਸ਼ਤ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਕਸਟਮ ਹਾਇਰਿੰਗ ਦੇ 45 ਗਰੁੱਪਾਂ ਅਤੇ 67 ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਕਿਰਾਏ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ, ਪਰਾਲੀ ਪ੍ਰਬੰਧਨ ਲਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਾਲ ਲੈਸ 75 ਕੰਬਾਈਨਾਂ ਅਤੇ 4000 ਤਵੀਆਂ ਹਨ। ਫਸਲੀ ਰਹਿੰਦ ਖੂੰਹਦ ਦੀ ਇੰਨਸੀਟੂ ਪ੍ਰਬੰਧਨ ਸਕੀਮ ਰਾਹੀਂ ਸੁਸਾਇਟੀਆਂ/ਕਿਸਾਨਾਂ ਨੂੰ 107 ਨਵੀਆਂ ਮਸ਼ੀਨਾਂ ਵੀ ਦਿੱਤੀਆਂ ਜਾ ਰਹੀਆਂ ਹਨ। ਕਿਸਾਨ ਅਪਣੀ ਲੋੜ ਅਨੁਸਾਰ ਕਸਟਮ ਹਾਇਰ ਸੈਂਟਰ ਤੋਂ ਮਸ਼ੀਨਾਂ ਕਿਰਾਏ 'ਤੇ ਲੈ ਕੇ ਵਰਤ ਸਕਦੇ ਹਨ । ਸ੍ਰੀ ਗੁਪਤਾ ਨੇ ਦੱਸਿਆ ਕਿ ਅਤਿ ਆਧੁਨਿਕ ਖੇਤੀ ਮਸ਼ੀਨਾਂ ਮੁਹੱਈਆ ਕਰਵਾਉਣ ਦਾ ਮੁੱਖ ਮੰਤਵ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਰਲਾ ਕੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਵਾਲੇ ਸੱਤ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਆਤਮਾ ਸਕੀਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਚਲਾਈ ਗਈ ਮੁਹਿੰਮ ਵਿੱਚ ਸਫਲ ਹੋਣ ਵਾਲੇ ਕਿਸਾਨਾਂ ਨੂੰ ਵੀ ਵਧਾਈ ਦਿੱਤੀ। ਅਗਾਂਹਵਧੂ ਕਿਸਾਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਹਮੇਸ਼ਾਂ ਹੀ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਅਤੇ ਕਿਸਾਨਾਂ ਦੀ ਹਰ ਮੁਸ਼ਕਲ ਦਾ ਹੱਲ ਕੱਢਣ ਲਈ ਤਤਪਰ ਹੈ। ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਮਨੋਬਲ ਨੂੰ ਵਧਾਉਣ ਲਈ ਕਿਸਾਨਾਂ ਨੂੰ ਜਿਲ੍ਹਾ ਪੱਧਰੀ ਸਮਾਗਮਾਂ ਵਿੱਚ ਵੀ ਸਨਮਾਨਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਜਿੱਥੇ ਪ੍ਰਸ਼ਾਸਨ ਪਰਾਲੀ ਦਾ ਬਿਨਾਂ ਸਾੜੇ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕਰਦਾ ਹੈ ਉਥੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ  ਤਿਆਰ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ੍ਰੀ ਰਣਜੀਤ ਸਿੰਘ ਬੈਂਸ ਨੇ ਆਏ ਮਹਿਮਾਨਾ ਨੂੰ ਜੀ ਆਇਆ ਆਖਿਆ ਅਤੇ  ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਣ, ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜਿਆਂ ਦੇ ਜਿਊਂਦੇ ਰਹਿਣ ਅਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਹੁੰਦੇ ਸੜਕੀ ਹਾਦਸਿਆਂ ਅਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।

 

Tags: Punjab Admin , S.A.S.Nagar , Mohali , S.A.S. Nagar Mohali , Rajiv Kumar Gupta , SDM Kharar , Himanshu Jain , Badanpur , Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD