Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

551ਵਾਂ ਗੁਰਪੁਰਬ ਯਾਦਗਾਰੀ ਤਰੀਕੇ ਨਾਲ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਤਿਆਰੀ ਸ਼ੁਰੂ

ਵਿਧਾਇਕ ਚੀਮਾ, ਡਿਪਟੀ ਕਮਿਸ਼ਨਰ ਤੇ ਐਸ.ਐਸ. ਪੀ. ਵਲੋਂ ਮੀਟਿੰਗ

Web Admin

Web Admin

5 Dariya News

ਕਪੂਰਥਲਾ/ਸੁਲਤਾਨਪੁਰ ਲੋਧੀ , 15 Oct 2020

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਪਿਛਲੇ ਸਾਲ ਵਾਂਗ ਹੀ ਯਾਦਗਾਰੀ ਤਰੀਕੇ ਨਾਲ ਮਨਾਉਣ ਲਈ ਪੰਜਾਬ  ਸਰਕਾਰ ਵਲੋਂ ਤਿਆਰੀ ਆਰੰਭ ਕਰ ਦਿੱਤੀ ਗਈ ਹੈ, ਜਿਸ ਲਈ ਅੱਜ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ , ਐਸ.ਐਸ.ਪੀ. ਸ. ਜਸਪ੍ਰੀਤ ਸਿੰਘ ਸਿੱਧੂ  ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦੀ ਰੂਪ ਰੇਖਾ ਦਾ ਖਾਕਾ ਉਲੀਕਿਆ ਗਿਆ।ਮੀਟਿੰਗ ਦੌਰਾਨ ਸ. ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪਿਛਲੇ ਸਾਲ ਦੀ ਤਰਜ਼ 'ਤੇ ਹੀ ਮਨਾਉਣ ਲਈ ਕਿਹਾ ਗਿਆ ਹੈ, ਜਿਸ ਵਾਸਤੇ ਹੁਣ ਤੋਂ ਹੀ ਕੰਮ ਸ਼ੁਰੂ ਕੀਤਾ ਗਿਆ ਹੈ।ਉਨਾਂ  ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਸ਼ੁਰੂ ਕੀਤੇ ਕੰਮਾਂ ਵਿਚੋਂ 235 ਕਰੋੜ ਰੁਪੈ ਦੇ ਕੰਮ ਮੁਕੰਮਲ ਹੋ ਚੁੱਕੇ ਹਨ ਜਦਕਿ ਸਮਾਰਟ ਸਿਟੀ ਲਈ ਟੈਂਡਰ ਪ੍ਰਕ੍ਰਿਆ ਇਸੇ ਹਫਤੇ ਮੁਕੰਮਲ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਲਈ ਨਵੇਂ ਪ੍ਰਸ਼ਾਸ਼ਕੀ ਕੰਪਲੈਕਸ ਤਕੇ 150 ਕਰੋੜ ਰੁਪੈ ਦੀ ਲਾਗਤ ਵਾਲੇ ਰਿੰਗ ਰੋਡ ਨੂੰ ਵੀ ਮੁਕੰਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਤਿਹਾਸਕ  ਕਿਲਾ ਸਰਾਏ  ਨੂੰ ਹੈਰੀਟੇਜ ਇਮਾਰਤ ਵਜੋਂ  ਸੰਭਾਲਿਆ ਜਾਵੇਗਾ।ਮੀਟਿੰਗ ਦੌਰਾਨ ਇਸ ਗੱਲ ਦਾ ਫੈਸਲਾ ਕੀਤਾ ਗਿਆ ਕਿ ਸ਼ਹਿਰ ਸੁਲਤਾਨਪੁਰ ਲੋਧੀ ਅਤੇ ਉਸਨੂੰ ਆਉਂਦੀਆਂ 4 ਮੁੱਖ ਸੜਕਾਂ, ਜਿਸ ਵਿਚ  ਸੁਲਤਾਨਪੁਰ ਤੋਂ ਲੋਹੀਆਂ, ਸੁਲਤਾਨਪੁਰ ਤੋਂ ਆਰ.ਸੀ.ਐਫ. , ਸੁਲਤਾਨਪੁਰ-ਬੂਸੋਵਾਲ ਤੇ ਸੁਲਤਾਨਪੁਰ ਤੋਂ ਤਲਵੰਡੀ ਚੌਧਰੀਆਂ ਵੱਲ ਨੂੰ ਲੱਗੀਆਂ ਸਟਰੀਟ ਲਾਇਟਾਂ ਦੀ ਥਾਂ ਸੂਰਜੀ ਊਰਜਾ ਵਾਲੀਆਂ  ਲਾਇਟਾਂ ਲਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵਲੋਂ ਇਸ ਲਈ ਪੇਡਾ ਦੇ ਅਧਿਕਾਰੀਆਂ ਨੂੰ ਤੁਰੰਤ ਸਰਵੇ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।ਇਸ ਤੋਂ ਇਲਾਵਾ ਸਾਫ ਸਫਾਈ ਲਈ ਨਗਰ ਕੌਂਸਲ ਨੂੰ ਵਾਧੂ ਕਰਮਚਾਰੀ ਦੇਣ ਬਾਰੇ ਵੀ ਫੈਸਲਾ ਲਿਆ ਗਿਆ ਅਤੇ ਸਾਰੇ ਸ਼ਹਿਰ ਅੰਦਰ ਕੂੜੇਦਾਨ ਰੱਖਣ ਤੇ ਆਵਾਜਾਈ ਦੇ ਨਿਸ਼ਾਨ ਲਾਉਣ ਬਾਰੇ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਇਸ ਗੱਲ ਉਪਰ ਵੀ ਸਹਿਮਤੀ ਬਣੀ ਕਿ ਪਵਿੱਤਰ ਵੇਈਂ ਦੇ ਕੰਢੇ ਫੂਡ ਕੋਰਟ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਤਿਆਰੀਆਂ ਸਬੰਧੀ ਅਗਾਮੀ ਸੋਮਵਾਰ ਨੂੰ ਸੁਲਤਾਨਪੁਰ ਲੋਧੀ  ਦਾ ਦੌਰਾ ਕਰਨਗੇ ਤਾਂ ਜੋ ਗੁਰਪੁਰਬ ਦੌਰਾਨ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।ਐਸ.ਐਸ. ਪੀ. ਸ. ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਸੁਰੱਖਿਆ ਦਸਤਿਆਂ ਦੀਆਂ ਵਾਧੂ ਟੁਕੜੀਆਂ ਤੇ ਸੁਚਾਰੂ ਆਵਾਜਾਈ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦਕਿ ਵੇਈਂ ਕਿਨਾਰੇ ਲੋਕਾਂ  ਦੀ ਸੁਰੱਖਿਆ ਲਈ ਗੋਤਾਖੋਰਾਂ ਦੀ ਵੀ ਤਾਇਨਾਤੀ ਕੀਤੀ ਜਾਵੇਗੀ।ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਿਛਲੇ ਪਾਸੇ ਡਰੇਨ ਦੀ ਸਾਫ ਸਫਾਈ ਲਈ ਵੀ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਬੀ.ਡੀ.ਪੀ.ਓ ਗੁਰਪ੍ਰਤਾਪ ਸਿੰਘ ਬੱਲ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ। 

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD